ਪੰਜਾਬ ਸਰਕਾਰ ਵੱਲੋਂ ਅਗਨੀਵੀਰ ਫੌਜ ਦੀ ਫਿਜ਼ੀਕਲ ਦੀ ਤਿਆਰੀ ਲਈ ਕੈਂਪ ਸ਼ੁਰੂ
- 37 Views
- kakkar.news
- July 30, 2025
- Punjab
ਪੰਜਾਬ ਸਰਕਾਰ ਵੱਲੋਂ ਅਗਨੀਵੀਰ ਫੌਜ ਦੀ ਫਿਜ਼ੀਕਲ ਦੀ ਤਿਆਰੀ ਲਈ ਕੈਂਪ ਸ਼ੁਰੂ
ਫ਼ਿਰੋਜ਼ਪੁਰ, 30 ਜੁਲਾਈ 2025 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਜੋ ਪ੍ਰਾਰਥੀ ਅਗਨੀਵੀਰ ਫੌਜ਼ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋ ਗਏ ਹਨ ਉਨ੍ਹਾਂ ਯੁਵਕਾਂ ਦਾ ਫਿਜ਼ੀਕਲ ਟੈਸਟ 17 ਅਗਸਤ 2025 ਤੋਂ 25 ਅਗਸਤ 2025 ਤੱਕ ਹੋਣਾ ਹੈ। ਉਹਨਾਂ ਪ੍ਰਾਰਥੀਆਂ ਨੂੰ ਮੁਫ਼ਤ ਟ੍ਰੇਨਿੰਗ ਦੇਣ ਹਿੱਤ ਫਿਜ਼ੀਕਲ ਦੀ ਤਿਆਰੀ ਲਈ ਕੈਂਪ ਸ਼ੁਰੂ ਹੋ ਗਿਆ ਹੈ। ਇਹ ਟ੍ਰੇਨਿੰਗ ਸੀ—ਪਾਇਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ, ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਜ਼ਪੁਰ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ ਵਿੱਚ ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸ ਸਬੰਧੀ ਉਨ੍ਹਾਂ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਫਿਜੀਕਲ ਦੀ ਤਿਆਰੀ ਲਈ ਸੀ—ਪਾਇਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਰਿਜਲਟ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਅਤੇ ਫੋਟੋ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ, ਅਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ ਇੱਕ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿ਼ਜੀਕਲ ਦੀ ਤਿਆਰੀ ਵੀ ਬਿਲਕੁਲ ਮੁਫ਼ਤ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਵਾਰ ਅਗਨੀਵੀਰ ਦੀ ਭਰਤੀ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਹੋ ਰਹੀ ਹੈ।


