Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਰਾਜਨੀਤਕ ਲਾਹੇ ਲਈ ਉਦਘਾਟਨ ਸਮਾਰੋਹ ਮੌਕੇ ਅਧਿਆਪਕਾਂ ਨੂੰ ਸੱਦਣਾ ਗੈਰ ਵਾਜਬ-ਡੀ ਟੀ ਐੱਫ
- 104 Views
- kakkar.news
- July 30, 2025
- Education Punjab
ਰਾਜਨੀਤਕ ਲਾਹੇ ਲਈ ਉਦਘਾਟਨ ਸਮਾਰੋਹ ਮੌਕੇ ਅਧਿਆਪਕਾਂ ਨੂੰ ਸੱਦਣਾ ਗੈਰ ਵਾਜਬ-ਡੀ ਟੀ ਐੱਫ
ਅਧਿਆਪਕਾਂ ਨੂੰ ਦੂਰ ਦੁਰੇਡੇ ਸੱਦਣਾ ਸਿਆਸੀ ਹਿੱਤਾਂ ਤੋਂ ਪ੍ਰੇਰਿਤ – ਵਿਕਰਮ ਦੇਵ /ਕੌੜਿਆਂਵਾਲੀ / ਅਵਸਥੀ
ਫ਼ਿਰੋਜ਼ਪੁਰ 30 ਜੁਲਾਈ 2025 (ਅਨੁਜ ਕੱਕੜ ਟੀਨੂੰ)
ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਕੂਲੀ ਸਿੱਖਿਆ ਵਿੱਚ ਜੋੜੇ ਗਏ ਨਵੇਂ ਪਾਠਕ੍ਰਮ ਸਬੰਧੀ ਪਹਿਲੀ ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਐਮੀਨੈਂਸ ਸਕੂਲ ਅਰਨੀਵਾਲਾ ਸ਼ੇਖ ਸ਼ੁਭਾਨ ਵਿਖੇ ਉਦਘਾਟਨੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਇਕੱਠ ਦਿਖਾਉਣ ਲਈ ਫਾਜ਼ਿਲਕਾ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਅਤੇ ਮੋਗਾ ਦੇ ਸਕੂਲ ਮੁਖੀਆਂ, ਅਧਿਆਪਕਾਂ, ਬਲਾਕ ਰਿਸੋਰਸ ਪਰਸਨ ਅਤੇ ਜ਼ਿਲ੍ਹਾ ਰਿਸੋਰਸ ਪਰਸਨ ਨੂੰ ਵੀ ਸੱਦਿਆ ਗਿਆ ਹੈ। ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਨੇ ਹਜ਼ਾਰਾਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਸਕੂਲਾਂ ਤੋਂ ਬਾਹਰ ਦੂਰ ਦੁਰੇਡੇ ਸੱਦਣ ‘ਤੇ ਗੰਭੀਰ ਸਵਾਲ ਚੁੱਕਦੇ ਹੋਏ ਇਸ ਨੂੰ ਪੰਜਾਬ ਸਰਕਾਰ ਦਾ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਗੈਰ ਵਾਜਿਬ ਫੈਸਲਾ ਕਰਾਰ ਦਿੱਤਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਸਿੱਖਿਆ ਨੂੰ ਪਹਿਲ ਦੇਣ ਅਤੇ ਸਿੱਖਿਆ ਕ੍ਰਾਂਤੀ ਵਰਗੇ ਦਾਅਵੇ ਕੀਤੇ ਜਾਂਦੇ ਹਨ ਜਦ ਕਿ ਹਕੀਕਤ ਵਿੱਚ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਦੇ ਵਿੱਚ ਉਲਝਾਇਆ ਜਾਂਦਾ ਹੈ। ਉਹਨਾਂ ਨੂੰ ਗੈਰ ਵਿੱਦਿਅਕ ਕੰਮਾਂ ਲਈ ਵਾਰ-ਵਾਰ ਸਕੂਲ ਤੋਂ ਬਾਹਰ ਕੱਢ ਕੇ ਵਿਦਿਆਰਥੀਆਂ ਤੋਂ ਦੂਰ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਇਸਦੇ ਸਿੱਖਿਆ ਪ੍ਰਤੀ ਸੁਹਿਰਦ ਹੋਣ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦੀਆਂ ਹਨ। ਪਹਿਲਾਂ ਹੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਕੂਲਾਂ ਵਿੱਚੋਂ ਜਦੋਂ ਅਜਿਹੇ ਪ੍ਰੋਗਰਾਮਾਂ ਲਈ ਅਧਿਆਪਕਾਂ ਨੂੰ ਸੱਦਿਆ ਜਾਂਦਾ ਹੈ ਤਾਂ ਉਹਨਾਂ ਸਕੂਲਾਂ ਵਿੱਚ ਪਿੱਛੇ ਰਹਿ ਗਏ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਣਾ ਨਿਸ਼ਚਿਤ ਹੈ। ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਲਿਸਟਾਂ ਜਾਰੀ ਕਰਕੇ ਕਈ ਸਕੂਲਾਂ ਵਿੱਚੋਂ 10 ਤੋਂ 15 ਅਧਿਆਪਕਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਦਾਇਤ ਕੀਤੀ ਗਈ ਹੈ। ਇਕੱਲੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 106 ਸਕੂਲ ਮੁਖੀਆਂ ਅਤੇ 562 ਅਧਿਆਪਕਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਸਮੇਤ 1000 ਤੋਂ ਵਧੇਰੇ ਅਧਿਆਪਕ ਅਤੇ ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਤੋਂ 300 ਤੋਂ 400 ਅਧਿਆਪਕ ਪ੍ਰਤੀ ਜ਼ਿਲ੍ਹਾ ਸੱਦੇ ਜਾਣ ਦੀ ਸੂਚਨਾ ਮਿਲੀ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹੋ ਜਿਹੀਆਂ ਸ਼ੋਸ਼ੇਬਾਜੀਆਂ ਨੂੰ ਛੱਡ ਕੇ ਜ਼ਮੀਨੀ ਪੱਧਰ ‘ਤੇ ਨਸ਼ਿਆਂ ਖ਼ਿਲਾਫ਼ ਜਾਗਰੁਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਰਾਜਨੀਤਕ ਲਾਹੇ ਲਈ ਇਕੱਠ ਵਿਖਾਉਣ ਲਈ ਸਕੂਲਾਂ ਦੇ ਵਿੱਦਿਅਕ ਮਾਹੌਲ ਨੂੰ ਲੀਹੋਂ ਲਾਹੁਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।
Categories

Recent Posts

