ਦਿਨ ਦਿਹਾੜੇ ਚੱਲੀਆਂ ਗੋਲੀਆਂ: ਸਮਾਜ ਸੇਵੀ ਰਾਹੁਲ ਕੱਕੜ ਜਖਮੀ
- 553 Views
- kakkar.news
- August 1, 2025
- Crime Punjab
ਦਿਨ ਦਿਹਾੜੇ ਚੱਲੀਆਂ ਗੋਲੀਆਂ: ਸਮਾਜ ਸੇਵੀ ਰਾਹੁਲ ਕੱਕੜ ਜਖਮੀ
ਫਿਰੋਜ਼ਪੁਰ, 1 ਅਗਸਤ 2025( ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਸ਼ਹਿਰ ਇੱਕ ਵਾਰ ਫਿਰ ਗੋਲੀਕਾਂਡ ਨਾਲ ਕੰਪ ਗਿਆ ਜਦੋਂ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਵੱਲੋਂ ਪ੍ਰਸਿੱਧ ਸਮਾਜ ਸੇਵੀ ਅਤੇ WAIC ਇਮੀਗ੍ਰੇਸ਼ਨ ਦੇ ਮਾਲਕ ਰਾਹੁਲ ਕੱਕੜ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ, ਰਾਹੁਲ ਕੱਕੜ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ ਅਤੇ ਆਪਣੇ ਘਰ ਵੱਲ ਐਕਟੀਵਾ ‘ਤੇ ਜਾ ਰਹੇ ਸਨ। ਰਸਤੇ ‘ਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਨਾਂ ਉੱਪਰ ਗੋਲੀਆਂ ਚਲਾਈਆਂ। ਇੱਕ ਗੋਲੀ ਉਨ੍ਹਾਂ ਦੀ ਖੱਬੀ ਬਾਂਹ ਵਿੱਚ ਲੱਗੀ।
ਜਖਮੀ ਹਾਲਤ ਵਿੱਚ ਰਾਹੁਲ ਕੱਕੜ ਨੂੰ ਤੁਰੰਤ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਹੁਣ ਉਹ ਖਤਰੇ ਤੋਂ ਬਾਹਰ ਹਨ। ਘਟਨਾ ਦੀ ਸੂਚਨਾ ਮਿਲਦਿਆਂ ਐਸਐਸਪੀ ਫਿਰੋਜ਼ਪੁਰ ਮੌਕੇ ‘ਤੇ ਪਹੁੰਚੇ ਅਤੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਹਮਲਾਵਰਾਂ ਦੀ ਪਛਾਣ ਜਲਦ ਕਰ ਲਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਘਟਨਾ ਨੇ ਸ਼ਹਿਰ ਦੇ ਲਾ ਐਂਡ ਆਰਡਰ ‘ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਲੋਕਾਂ ‘ਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਸ਼ਾਂਤੀ-ਕਾਨੂੰਨ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।


