Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਏ.ਡੀ.ਸੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- 49 Views
- kakkar.news
- August 1, 2025
- Punjab
ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਏ.ਡੀ.ਸੀ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 01 ਅਗਸਤ 2025 (ਸਿਟੀਜ਼ਨਜ਼ ਵੋਇਸ)
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਸੁਤੰਤਰਤਾ ਦਿਵਸ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਦਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ, ਸਿੱਖਿਆ ਵਿਭਾਗ, ਸਿਹਤ ਵਿਭਾਗ, ਪੀ.ਡਬਲਯੂ.ਡੀ. ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਡੀਡੀਪੀਓ, ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਆਦਿ ਸ਼ਾਮਲ ਸਨ, ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਵੀ.ਆਈ.ਪੀ. ਸਟੇਜ਼ ਅਤੇ ਗਰਾਊਂਡ ਦੀ ਸਫਾਈ, ਵਾਹਨਾਂ ਦੀ ਪਾਰਕਿੰਗ, ਸਲਾਮੀ ਵਾਲੀ ਥਾਂ ‘ਤੇ ਸਲੂਟਿੰਗ ਬੇਸ ਤਿਆਰ ਕਰਨ ਅਤੇ ਕੌਮੀ ਝੰਡੇ ਦਾ ਪ੍ਰਬੰਧ ਕਰਨ, ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਪ੍ਰਬੰਧ ਕਰਨ, ਚੌਂਕਾਂ ਦੀ ਸਜਾਵਟ, ਟਰਾਂਸਪੋਰਟ, ਪਾਰਕਿੰਗ, ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਡਾਕਟਰੀ ਸਹਾਇਤਾ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਪਖਾਨੇ ਆਦਿ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਹਦਾਇਤ ਕੀਤੀ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸੁਰੱਖਿਅਤ ਅਤੇ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਜੋ ਵੀ ਕੰਮ ਸੌਂਪਿਆ ਗਿਆ ਹੈ ਉਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ।
ਇਸ ਮੌਕੇ ਐਸ.ਪੀ. ਸ਼੍ਰੀ ਮਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸਿਮਰਨਜੀਤ ਸਿੰਘ ਪੀ.ਸੀ.ਐਸ. (ਅੰਡਰ ਟ੍ਰੇਨਿੰਗ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸ਼੍ਰੀ ਕੋਮਲ ਅਰੋੜਾ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Categories

Recent Posts

