Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਅਸਲ ਪੰਜਾਬ ਦੇ ਪਾਣੀਆਂ ਦਾ ਰਾਖਾ ਬਣਿਆ ਭਗਵੰਤ ਸਿੰਘ ਮਾਨ :- ਡਾ ਸਿੰਧੀ
- kakkar.news
- August 2, 2025
- Punjab
ਅਸਲ ਪੰਜਾਬ ਦੇ ਪਾਣੀਆਂ ਦਾ ਰਾਖਾ ਬਣਿਆ ਭਗਵੰਤ ਸਿੰਘ ਮਾਨ :- ਡਾ ਸਿੰਧੀ
ਫਿਰੋਜ਼ਪੁਰ 2 ਅਗਸਤ 2025 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਅਖੌਤੀ ਪਾਣੀਆਂ ਦੇ ਰਾਖੇ ਬਣੇ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵਰਗਿਆਂ ਨੂੰ ਪਛਾੜ ਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਅਸਲ ਪਾਣੀਆਂ ਦਾ ਰਾਖਾ ਬਣਿਆ ਭਗਵੰਤ ਮਾਨ । ਇਹਨਾਂ ਸ਼ਬਦਾ ਦਾ ਪਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੀਡੀਆ ਇਚਾਰਜ ਫਿਰੋਜ਼ਪੁਰ ਡਾ. ਨਿਰਵੈਰ ਸਿੰਘ ਸਿੰਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਚ ਚੱਲ ਰਹੀ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਪਹਿਲਾਂ ਨਾਲੋ ਕਿਤੇ ਜਿਆਦਾ ਨਹਿਰੀ ਪਾਣੀ ਮੁਹਈਆ ਕਰਵਾਇਆ ਹੈ, ਜਿਸ ਕਰਕੇ ਪੰਜਾਬ ਦੇ ਕਿਸਾਨ ਪੰਜਾਬ ਸਰਕਾਰ ਦੀਆਂ ਤਾਰੀਫ਼ਾਂ ਕਰਦੇ ਨਹੀਂ ਥੱਕਦੇ ਹਨ। ਪਿਛਲੇ ਲਗਭਗ ਪੰਜ ਛੇ ਦਹਾਕਿਆਂ ਤੋਂ ਨਹਿਰੀ ਖਾਲ ਅਤੇ ਸੂਏ ਲੋਕਾਂ ਦੇ ਕਬਜਿਆਂ ਹੇਠ ਸੰਨ ਜਿਨ੍ਹਾਂ ਨੂੰ ਲੋਕਾਂ ਦੇ ਕਬਜਿਆਂ ਵਿਚੋਂ ਛੁੱਡਵਾ ਕੇ ਪੱਕੇ ਕਰਵਾਇਆ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਤੱਕ ਪਾਣੀ ਪਹੁੰਚਾਇਆ ਜਿਸ ਨਾਲ ਟੇਲਾਂ ਤੇ ਪੈਂਦੀਆਂ ਜਮੀਨਾ ਵਾਲੇ ਕਿਸਾਨ ਬੇਹੱਦ ਖੁਸ਼ ਹਨ।
Categories

Recent Posts