ਅਮਰਨਾਥ ਯਾਤਰਾ ਲਈ ਜਾ ਰਹੇ ਫਿਰੋਜ਼ਪੁਰ ਦੇ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ, ਦੋ ਦੀ ਮੌਤ, ਤਿੰਨ ਜਖਮੀ
- 118 Views
- kakkar.news
- August 3, 2025
- Punjab
ਅਮਰਨਾਥ ਯਾਤਰਾ ਲਈ ਜਾ ਰਹੇ ਫਿਰੋਜ਼ਪੁਰ ਦੇ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ, ਦੋ ਦੀ ਮੌਤ, ਤਿੰਨ ਜਖਮੀ
ਫਿਰੋਜ਼ਪੁਰ 3 ਅਗਸਤ 2025 ਸਿਟੀਜਨਜ਼ ਵੋਇਸ
ਫਿਰੋਜ਼ਪੁਰ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੇ ਪੰਜ ਸ਼ਰਧਾਲੂਆਂ ਦੀ ਗੱਡੀ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਲਖਨਪੁਰ-ਬਸੰਤਪੁਰ ਮਾਰਗ ‘ਤੇ ਕੈਂਤਾ ਮੋੜ ਨੇੜੇ ਗਹਿਰੀ ਖਾਈ ਵਿੱਚ ਡਿੱਗ ਪਈ। ਇਹ ਹਾਦਸਾ ਰਾਤ ਦੇ ਸਮੇਂ ਵਾਪਰਿਆ। ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ।
ਮ੍ਰਿਤਕਾਂ ਦੀ ਪਹਚਾਣ ਪਵਨ ਕੁਮਾਰ ਅਤੇ ਮਹਿੰਦਰ ਪਾਲ ਬਾਜਾਜ, ਫਿਰੋਜ਼ਪੁਰ ਵਜੋਂ ਹੋਈ ਹੈ। ਜਖਮੀ ਤਿੰਨ ਯਾਤਰੀਆਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਤੇ ਬਚਾਵ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕੀਤਾ ਗਿਆ।
ਪੁਲੀਸ ਵੱਲੋਂ ਹਾਦਸੇ ਦੀ ਜਾਂਚ ਜਾਰੀ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਖਮੀਆਂ ਦੇ ਇਲਾਜ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।


