ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਮਹਾਂ ਰੈਲੀ ਦਾ ਐਲਾਨ
- 80 Views
- kakkar.news
- August 5, 2025
- Agriculture Politics Punjab
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਮਹਾਂ ਰੈਲੀ ਦਾ ਐਲਾਨ
ਫਿਰੋਜ਼ਪੁਰ, 5 ਅਗਸਤ 2025 ( ਅਨੁਜ ਕੱਕੜ ਟੀਨੂੰ )
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਫਿਰੋਜ਼ਪੁਰ ਇਕਾਈ ਵੱਲੋਂ ਜ਼ਿਲ੍ਹਾ ਆਗੂ ਸੁਖਦੇਵ ਸਿੰਘ ਆਸਿਫ਼ ਵਾਲਾ ਦੇ ਗ੍ਰਹਿ ਵਿਖੇ ਕੋਰ ਕਮੇਟੀ ਮੈਂਬਰਾਂ ਦੀ ਇਕ ਅਹੰਮ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਕੀਤੀ।
ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ 11 ਅਗਸਤ ਨੂੰ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ‘ਚ ਜ਼ਿਲੇ ਭਰ ਵਿੱਚ ਮੋਟਰਸਾਈਕਲ ਮਾਰਚ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਜਾੜੇ ਦੇ ਖਿਲਾਫ ਆਵਾਜ਼ ਬੁਲੰਦ ਕਰਨ ਲਈ ਸੰਘਰਸ਼ ਵਿੱਚ ਉਤਰਨ ਅਤੇ ਪੰਜਾਬ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਚਾਉਣ ਲਈ ਤਿਆਰ ਹੋਣ।
ਸਭਰਾ ਨੇ ਇਹ ਵੀ ਐਲਾਨ ਕੀਤਾ ਕਿ 20 ਅਗਸਤ ਨੂੰ ਜਲੰਧਰ ਵਿਖੇ ਪੁੱਡਾ ਦਫ਼ਤਰ ਅੱਗੇ ਹੋਣ ਵਾਲੀ ਮਹਾਂ ਰੈਲੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਹਿਸਾ ਲੈਣਗੇ।
ਮੀਟਿੰਗ ਵਿੱਚ ਜਥੇਬੰਦਕ ਢਾਂਚੇ, ਆਗੂਆਂ ਦੀ ਕਾਰਗੁਜ਼ਾਰੀ ਅਤੇ ਆਪਸੀ ਘਾਟਾ-ਕਮਜ਼ੋਰੀਆਂ ਉੱਤੇ ਵੀ ਵਿਚਾਰ-ਚਰਚਾ ਹੋਈ।
ਇਸ ਮੌਕੇ ਤੇ ਗੁਰਮੇਲ ਸਿੰਘ ਫੱਤੇਵਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਸੁਰਜੀਤ ਸਿੰਘ ਫੌਜੀ, ਰਣਜੀਤ ਸਿੰਘ ਖੱਚਰਵਾਲਾ, ਅਮਨਦੀਪ ਸਿੰਘ ਕੱਚਰਭੰਨ ਅਤੇ ਹਰਫੂਲ ਸਿੰਘ ਦੂਲੇਵਾਲਾ ਸਮੇਤ ਕਈ ਆਗੂ ਮੌਜੂਦ ਸਨ।


