ਐਸ.ਸੀ. ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਵੱਲੋਂ ਪਿੰਡ ਮਹਾਲਮ ਦਾ ਦੌਰਾ, ਲੋਕਾਂ ਦੀਆਂ ਮੁਸ਼ਕਿਲਾਂ ਦੇ ਜਲਦ ਹੱਲ ਦਾ ਵਿਅਕਤ ਕੀਤਾ ਭਰੋਸਾ
- 57 Views
- kakkar.news
- August 5, 2025
- Punjab
ਐਸ.ਸੀ. ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਵੱਲੋਂ ਪਿੰਡ ਮਹਾਲਮ ਦਾ ਦੌਰਾ, ਲੋਕਾਂ ਦੀਆਂ ਮੁਸ਼ਕਿਲਾਂ ਦੇ ਜਲਦ ਹੱਲ ਦਾ ਵਿਅਕਤ ਕੀਤਾ ਭਰੋਸਾ
ਫਿਰੋਜ਼ਪੁਰ, 5 ਅਗਸਤ 2025 (ਅਨੁਜ ਕੱਕੜ ਟੀਨੂੰ)
ਐਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਅੱਜ ਫਿਰੋਜ਼ਪੁਰ ਦੇ ਪਿੰਡ ਮਹਾਲਮ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਮਾਮਲਿਆਂ ਨੂੰ ਸਰਕਾਰ ਦੇ ਸਾਹਮਣੇ ਰੱਖ ਕੇ ਜਲਦੀ ਹੱਲ ਕਰਵਾਉਣਗੇ।
ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਗਰੀਬ ਜਾਂ ਐਸ.ਸੀ. ਭਾਈਚਾਰੇ ਦੇ ਵਿਅਕਤੀ ਨਾਲ ਧੱਕੇਸ਼ਾਹੀ ਹੋ ਰਹੀ ਹੈ ਤਾਂ ਉਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਾਨੂੰਨੀ ਤੌਰ ‘ਤੇ ਕੜੀ ਕਾਰਵਾਈ ਹੋਵੇਗੀ।
ਇਸ ਮੌਕੇ ਉਨ੍ਹਾਂ ਦਾ ਸਵਾਗਤ ਗੁਰਪ੍ਰੀਤ ਸਿੰਘ ਮਹਾਲਮ ਅਤੇ ਡਾ. ਅੰਬੇਡਕਰ ਸੈਨਾ ਪੰਜਾਬ ਵੱਲੋਂ ਕੀਤਾ ਗਿਆ। ਮੀਟਿੰਗ ਦੌਰਾਨ ਉਨ੍ਹਾਂ ਨੇ ਆਸ਼ਵਾਸਨ ਦਿੱਤਾ ਕਿ ਐਸ.ਸੀ. ਭਾਈਚਾਰੇ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਸਰਕਾਰ ਤੱਕ ਪਹੁੰਚਾ ਕੇ ਨਿਆਇਕ ਹੱਲ ਕਰਵਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ ਮਹਾਲਮ, ਪ੍ਰਧਾਨ ਸੋਨੂੰ ਨਾਹਰ, ਸੁਰਿੰਦਰ ਕਲਿਆਣ, ਗੁਰਜੀਤ ਸਿੰਘ ਸਰਪੰਚ, ਰੇਸ਼ਮ ਭੱਟੀ, ਹਰਜਿੰਦਰ ਸਿੰਘ ਫਿਰੋਜ਼ਸ਼ਾਹ, ਸਰਵਣ ਸਿੰਘ ਸਰਪੰਚ ਮਹਾਲਮ, ਬਲਵਿੰਦਰ ਸਿੰਘ, ਬਲਦੇਵ ਸਿੰਘ, ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।


