Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
- 104 Views
- kakkar.news
- August 7, 2025
- Punjab
ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
ਫਿਰੋਜ਼ਪੁਰ, 7 ਅਗੱਸਤ 2025 (ਸਿਟੀਜ਼ਨਜ਼ ਵੋਇਸ)
ਸਿਵਲ ਸਰਜਨ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸੀ ਬੀ ਸੇਠੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਵਿੱਚ ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਇਆ। ਡਾ. ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੇ ਨਾਲ ਸਕੂਲ ਹੈਲਥ ਟੀਮ ਤੋਂ ਡਾ ਲਲਿਤ ਨਾਗਪਾਲ, ਡਾ ਮਨਮੀਤ ਕੌਰ, ਸਕੂਲ ਪ੍ਰਿੰਸੀਪਲ ਜਗਦੀਸ਼ ਸਿੰਘ ਮੌਜੂਦ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਹੋਣ ਦੇ ਕਾਰਣ, ਹੱਥ ਧੋਣ ਦੀ ਵਿਧੀ ਅਤੇ ਅਲਬੈਂਡਾਜ਼ੋਲ ਗੋਲੀ ਖਾਣ ਦੇ ਫਾਇਦਿਆਂ ਬਾਰੇ ਜਾਗਰੂਕਤਾ ਸੈਮੀਨਾਰ ਰਾਹੀਂ ਜਾਣਕਾਰੀ ਦਿੱਤੀ ਗਈ।

ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ। ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ। ਨੰਗੇ ਪੈਰ ਤੁਰਨ, ਹੱਥਾਂ ਦੀ ਸਫ਼ਾਈ ਨਾ ਰੱਖਣ ਅਤੇ ਕਈ ਹੋਰ ਕਾਰਨਾਂ ਕਰਕੇ ਬੱਚਿਆਂ ਦੇ ਪੇਟ ਵਿਚ ਕੀੜੇ ਪੈਦਾ ਹੋ ਜਾਂਦੇ ਹਨ। ਇਸ ਅਲਬੈਂਡਾਜ਼ੋਲ ਗੋਲੀ ਨਾਲ ਪੇਟ ਦੇ ਕੀੜਿਆਂ ਦੁਆਰਾ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਇਸ ਮੌਕੇ ਲਵਪ੍ਰੀਤ ਸਿੰਘ ਫਾਰਮੈਸੀ ਅਫ਼ਸਰ, ਸਟਾਫ਼ ਨਰਸ ਗੀਤਾ ਅਤੇ ਸਕੂਲ ਸਟਾਫ ਵੀ ਹਾਜ਼ਰ ਸੀ।
Categories

Recent Posts


- October 15, 2025