Trending Now
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
#ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਬੰਨ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
- 28 Views
- kakkar.news
- August 7, 2025
- Punjab
ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
ਫਿਰੋਜਪੁਰ 7 ਅਗਸਤ 2025 (ਸਿਟੀਜ਼ਨਜ਼ ਵੋਇਸ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੁਤੰਤਰਤਾ ਦਿਵਸ ਸਮਾਗਮ ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਣਾਇਆ ਜਾਣਾ ਹੈ। ਜ਼ਿਲ੍ਹਾ ਪੱਧਰ ਉੱਤੇ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਭਿਆਚਾਰਕ ਗਤੀਵਿਧੀਆਂ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ, ਰਾਸ਼ਟਰੀ ਏਕਤਾ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਦੀਆਂ ਤਿਆਰੀਆਂ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ), ਸੁਨੀਤਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ), ਡਾ. ਸਤਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ), ਸ਼੍ਰੀ ਕੋਮਲ ਅਰੋੜਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਦੀ ਅਗਵਾਈ ਹੇਠ ਚੱਲ ਰਹੀਆਂ ਹਨ। 

ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਸ਼੍ਰੀਮਤੀ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) , ਕੋਆਰਡੀਨੇਟਰ ਸ਼੍ਰੀ ਰਵੀ ਇੰਦਰ ਸਿੰਘ, ਸ਼੍ਰੀ ਈਸ਼ਵਰ ਸ਼ਰਮਾ, ਸ਼੍ਰੀ ਸਰਬਜੀਤ ਸਿੰਘ ਭਾਵੜਾ ਨੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਲਿਆ। ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ ਮੌਕੇ ਐਨ.ਸੀ.ਸੀ. ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ, ਭਾਰਤ ਸਕਾਊਟ ਅਤੇ ਗਾਈਡ, ਦੇਸ਼ ਭਗਤੀ ਅਤੇ ਸੱਭਿਆਚਾਰ ਨਾਲ ਸੰਬੰਧਤ ਕੋਰੀਓਗ੍ਰਾਫੀ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।