ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
- 27 Views
- kakkar.news
- August 9, 2025
- Agriculture Politics Punjab
ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
ਫਿਰੋਜ਼ਪੁਰ, 9 ਅਗਸਤ (ਅਨੁਜ ਕੱਕੜ ਟੀਨੂੰ):
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੋਨ ਮੱਖੂ ਦੀਆਂ ਵੱਖ ਵੱਖ ਇਕਾਈਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਅੱਜ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 54 ‘ਤੇ ਸਥਿਤ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਵਿਖੇ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਅਗਵਾਈ ਹੇਠ ਹੋਈ।
ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਆਗੂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾ ਨੇ ਆਉਣ ਵਾਲੀਆਂ ਰਣਨੀਤੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੈਂਡ ਪੋਲਿੰਗ ਨੀਤੀ ਤਹਿਤ ਫਿਰੋਜ਼ਪੁਰ ਦੇ ਕਈ ਪਿੰਡਾਂ ਦੀ ਜਮੀਨ ਜਬਰਦਸਤੀ ਐਕਵਾਇਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਵਿਰੋਧ ਵਿਚ 11 ਅਗਸਤ ਨੂੰ ਮੱਖੂ ਤੋਂ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ ਜੋ ਇਲਾਕੇ ਦੇ ਵੱਖ ਵੱਖ ਪਿੰਡਾਂ ਰਾਹੀਂ ਲੰਘਦਾ ਹੋਇਆ ਸ਼ਾਮ ਨੂੰ ਸਮਾਪਤ ਹੋਵੇਗਾ।
ਇਸੇ ਕੜੀ ਵਿੱਚ, 20 ਅਗਸਤ ਨੂੰ ਪਿੰਡ ਕੁੱਕੜ (ਜ਼ਿਲ੍ਹਾ ਜਲੰਧਰ) ਵਿਖੇ ਕਿਸਾਨ ਮਜ਼ਦੂਰ ਮੋਰਚੇ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ, ਜਿਸ ‘ਚ ਪੰਜਾਬ ਭਰ ਤੋਂ ਕਿਸਾਨ ਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ।
ਕਮੇਟੀ ਦੇ ਸੰਵਿਧਾਨ ਅਨੁਸਾਰ ਨਵੀਂ ਚੋਣ ਦੀ ਪ੍ਰਕਿਰਿਆ ਵੀ ਜਾਰੀ ਹੈ। ਤਿੰਨ ਸਾਲਾ ਮਿਆਦ ਪੂਰੀ ਹੋਣ ‘ਤੇ ਨਵੀਆਂ ਚੋਣਾਂ ਲਈ ਮੈਂਬਰਸ਼ਿਪ ਕਾਪੀਆਂ ਵੰਡ ਦਿੱਤੀਆਂ ਗਈਆਂ ਹਨ। ਜਲਦ ਹੀ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ।
ਇਸ ਮੌਕੇ ਕਈ ਅਹਿਮ ਆਗੂ ਹਾਜ਼ਰ ਸਨ, ਜਿਨ੍ਹਾਂ ਵਿੱਚ ਬੀਬੀ ਸ਼ਿੰਦਰ ਕੌਰ ਮਾਹਲੇ ਵਾਲਾ, ਲਖਵਿੰਦਰ ਸਿੰਘ ਬਸਤੀ ਨਾਮਦੇਵ, ਬਲਕਾਰ ਸਿੰਘ ਸ਼ਾਮੇ ਵਾਲਾ, ਹਰਵਿੰਦਰ ਸਿੰਘ ਮੰਨੂ ਮਾਛੀ, ਸਵਰਨ ਸਿੰਘ ਸ਼ਰਫਲੀ, ਇੰਦਰਜੀਤ ਸਿੰਘ, ਤਰਸੇਮ ਸਿੰਘ, ਦਲਜੀਤ ਸਿੰਘ, ਸ਼ਮਸ਼ੇਰ ਸਿੰਘ ਗੋਰਾ, ਦਿਆਲ ਸਿੰਘ, ਕਰਨੈਲ ਸਿੰਘ, ਪਿਆਰਾ ਸਿੰਘ, ਸਤਨਾਮ ਸਿੰਘ, ਸੁਖਚੈਨ ਸਿੰਘ, ਭਲਵਾਨ ਭੂਤੀਵਾਲਾ, ਬਲਕਾਰ ਸਿੰਘ, ਭਜਨ ਸਿੰਘ, ਜਰਨੈਲ ਸਿੰਘ ਆਦਿ ਸ਼ਾਮਿਲ ਰਹੇ।


