ਫਿਰੋਜ਼ਪੁਰ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
- 69 Views
- kakkar.news
- August 12, 2025
- Crime Punjab
ਫਿਰੋਜ਼ਪੁਰ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਫਿਰੋਜ਼ਪੁਰ, 12 ਅਗਸਤ 2025 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਾਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਟੀਮ ਕਿਲੇ ਵਾਲੇ ਚੌਂਕ ਨੇੜੇ ਗਸ਼ਤ ਦੌਰਾਨ ਸੀ, ਜਦੋਂ ਉਨ੍ਹਾਂ ਨੂੰ ਸੁਚਨਾ ਮਿਲੀ ਕਿ ਹਰਜਿੰਦਰ ਸਿੰਘ ਉਰਫ਼ ਜਾਨੀ ਪੁੱਤਰ ਬੱਗੂ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਬੁੱਧ ਪ੍ਰਕਾਸ਼, ਦੋਵੇਂ ਵਸਨੀਕ ਚਕ ਛਾਂਗਾ ਰਾਏ ਹਿਠਾੜ ਛਿਬੇਂ ਵਾਲੇ, ਆਪਣੇ ਕੋਲ ਨਾਜਾਇਜ਼ ਹਥਿਆਰ ਰੱਖ ਕੇ ਮੋਟਰਸਾਈਕਲ ਰਾਹੀਂ ਫਿਰੋਜ਼ਪੁਰ ਸ਼ਹਿਰ ਵਿੱਚ ਵਾਰਦਾਤ ਕਰਨ ਆ ਰਹੇ ਹਨ।
ਪੁਲਿਸ ਵੱਲੋਂ ਘੇਰਾਬੰਦੀ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਤੋਂ 3 ਗਲੌਕ ਪਿਸਤੌਲ ਸਮੇਤ 3 ਮੈਗਜ਼ੀਨ, 9 ਐਮਐਮ ਦੇ 2 ਜ਼ਿੰਦਾ ਰੌਂਦ, ਇੱਕ ਪਿਸਤੌਲ 30 ਬੋਰ ਸਮੇਤ ਇੱਕ ਮੈਗਜ਼ੀਨ, ਇੱਕ ਵੱਖਰਾ ਮੈਗਜ਼ੀਨ ਅਤੇ 30 ਬੋਰ ਦੇ 5 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।
ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਹਥਿਆਰਾਂ ਦੀ ਸਪਲਾਈ ਦੇ ਸਰੋਤ ਅਤੇ ਸੰਭਾਵੀ ਸਾਜ਼ਿਸ਼ ਬਾਰੇ ਪਤਾ ਲਗਾਇਆ ਜਾ ਸਕੇ