Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਜਿੰਮ ਵਿੱਚ ਕਸਰਤ ਦੌਰਾਨ ਵਾਪਰ ਰਹੇ ਹਾਦਸਿਆ ਤੋ ਬਚਾਅ ਸੰਬੰਧੀ ਸਲਾਹਕਾਰੀ ਜਾਰੀ
- kakkar.news
- August 13, 2025
- Punjab
ਜਿੰਮ ਵਿੱਚ ਕਸਰਤ ਦੌਰਾਨ ਵਾਪਰ ਰਹੇ ਹਾਦਸਿਆ ਤੋ ਬਚਾਅ ਸੰਬੰਧੀ ਸਲਾਹਕਾਰੀ ਜਾਰੀ
ਫ਼ਿਰੋਜ਼ਪੁਰ, 13 ਅਗਸਤ 2025 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸਿਹਤ ਕ੍ਰਾਂਤੀ ਮੁਹਿੰਮ ਹੇਠ ਵੱਖ ਵੱਖ ਉਪਰਾਲੇ ਕਰ ਰਹੀ ਹੈ। ਇਸੇ ਦੇ ਚਲਦਿਆ ਡਾ ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ, ਜਿੰਮ ‘ਚ ਕਸਰਤ ਕਰਨ ਦੌਰਾਨ ਵਰਤ ਰਹੇ ਹਾਦਸਿਆਂ ਨੂੰ ਮੁੱਖ ਰੱਖਦੇ ਹੋਏ ਜਿੰਮ ਜਾਣ ਵਾਲੇ ਗੱਭਰੂਆਂ ਅਤੇ ਖਿਡਾਰੀਆਂ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ।
ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸਰਤ ਕਰਨਾ ਸਿਹਤ ਲਈ ਜਰੂਰੀ ਹੈ, ਪਰ ਕੁਝ ਕੁ ਸਾਵਧਾਨੀਆਂ ਵਰਤ ਕੇ ਕਸਰਤ ਕਰਨੀ ਚਾਹੀਦੀ ਹੈ। ਜਿਨ੍ਹਾਂ ਲੋਕਾਂ ਦੀ ਨਿਯਮਿਤ ਜੀਵਨ ਸ਼ੈਲੀ ਹੋਵੇ, ਛਾਤੀ ਵਿੱਚ ਦਰਦ ਨਾ ਰਹਿੰਦਾ ਹੋਵੇ, ਸਾਹ ਨਾ ਚੜ੍ਹਨਾ, ਧੜਕਣ ਤੇਜ਼ ਨਾ ਹੋਵੇ, ਚੱਕਰ ਆਉਣ ਜਾਂ ਬੇਹੋਸ਼ੀ ਜਾਂ ਹੋਸ਼ ਗੁਆਉਣ ਦਾ ਕੋਈ ਵੀ ਇਤਿਹਾਸ ਨਾ ਹੋਵੇ, ਬਲੱਡ ਪ੍ਰੈਸ਼ਰ ਅਤੇ ਖੂਨ ਵਿੱਚ ਸ਼ੂਗਰ ਦਾ ਸਹੀ ਪੱਧਰ ਹੋਵੇ, ਸਿਗਰਟ ਜਾਂ ਜ਼ਿਆਦਾ ਸ਼ਰਾਬ ਨਾ ਪੀਣ ਵਾਲੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕਰਨ ਵਾਲੇ ਲੋਕ, ਦਿਲ ਦੀ ਬਿਮਾਰੀ ਦਾ ਕੋਈ ਨਿੱਜੀ ਇਤਿਹਾਸ ਨਾ ਹੋਵੇ ਤਾਂ ਇਹ ਲੋਕ ਬਿਨ੍ਹਾਂ ਡਾਕਟਰੀ ਸਲਾਹ ਤੋਂ ਕਸਰਤ,ਐਰੋਬਿਕਸ,ਤੈਰਾਕੀ,ਜਿੰਮ ਸ਼ੁਰੂ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾ ਦੀ ਉਮਰ 40 ਸਾਲ ਤੋਂ ਵੱਧ ਹੋਵੇ, ਸ਼ੂਗਰ ਮੋਟਾਪਾ ਅਤੇ ਬਲੱਡ ਪ੍ਰੈਸ਼ਰ ਹੋਵੇ, ਸਿਗਰਟ ਨੋਸ਼ੀ ਕਰਨ ਵਾਲੇ, ਘੱਟ ਕੰਮ ਕਰਨ ਵਾਲੀ ਜੀਵਨ ਸ਼ੈਲੀ, ਸਾਹ ਚੜ੍ਹਣਾ ਜਾ ਧੜਕਣ ਵਧਣਾ, ਖੂਨ ਪਤਲਾ ਕਰਨ ਵਾਲੀਆਂ ਦਵਾਈਆਂ ਵਰਤਣ ਵਾਲੇ, ਲੰਬੀ ਬਿਮਾਰੀ ਦੀਆਂ ਦਵਾਈਆਂ ਖਾਣ ਵਾਲੇ, ਦਿਲ ਦੀ ਬਿਮਾਰੀ, ਬਹੁਤ ਜ਼ਿਆਦਾ ਮੋਟਾਪਾ ਹੋਵੇ, ਅਧਰੰਗ ਦਾ ਇਤਿਹਾਸ ਹੋਵੇ ਤਾਂ ਇਨ੍ਹਾਂ ਲੋਕਾਂ ਨੂੰ ਕੋਈ ਵੀ ਜ਼ਿੰਮ, ਕਸਰਤ, ਗਤੀਵਿਧੀ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਮਾਹਿਰ ਨਾਲ ਸਲਾਹ ਮਸ਼ਵਰਾ ਕਰਨਾ ਚਾਹੀਦਾ ਹੈ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਕਿਹਾ ਕਿ ਜਿੰਮ ਜਾਣ ਵਾਲੇ ਅਤੇ ਖਿਡਾਰੀਆਂ ਨੂੰ ਕੁਦਰਤੀ ਭੋਜਨ ਖਾਣਾ ਚਾਹੀਦਾ ਹੈ। ਉਹਨਾਂ ਨੂੰ ਇੱਕ ਤੋਂ ਡੇਢ ਗ੍ਰਾਮ ਪ੍ਰਤੀ ਕਿਲੋਗ੍ਰਾਮ ਭਾਰ ਦੇ ਹਿਸਾਬ ਨਾਲ ਹਰ ਰੋਜ਼ ਪ੍ਰੋਟੀਨ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪ੍ਰੋਟੀਨ ਪਾਊਡਰ ਨੂੰ ਸਾਵਧਾਨੀ ਨਾਲ ਵਰਤੋਂ। ਇਨ੍ਹਾਂ ਵਿੱਚ ਲੈਡ, ਆਰਸੈਨਿਕ ਅਤੇ ਹੋਰ ਭਾਰੀ ਧਾਤਾਂ ਹੋ ਸਕਦੀਆਂ ਹਨ। ਕਰੈਟਿਨ ਸਪਲੀਮੈਂਟ ਨੂੰ 3 ਤੋਂ 5 ਗ੍ਰਾਮ ਪ੍ਰਤੀ ਦਿਨ ਵਰਤਣਾ ਚਾਹੀਦਾ ਹੈ, ਜ਼ਿਆਦਾ ਵਰਤਣ ਨਾਲ ਗੁਰਦੇ ਖਰਾਬ ਹੋ ਸਕਦੇ ਹਨ। ਸਿਰਫ਼ ਪ੍ਰਮਾਣਿਤ ਉਤਪਾਦਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਢੁੱਕਵੀਂ ਮਾਤਰਾ ਵਿੱਚ ਤਰਲ ਪਦਾਰਥ ਪੀਣੇ ਚਾਹੀਦੇ ਹਨ।ਮਹੀਨੇ ਵਿੱਚ ਵਿਟਾਮਿਨ ਡੀ ਵੱਧ ਤੋਂ ਵੱਧ 60000 ਆਈ.ਯੂ. ਲੈ ਸਕਦੇ ਹੋ। ਐਨਾਬੋਲਿਕ ਸਪਲੀਮੈਂਟ, ਐਨਰਜੀ ਡਰਿੰਕਸ, ਸਟੀਮੂਲੈਂਟਸ, ਕੈਫੀਨ ਦੀ ਵੱਧ ਮਾਤਰਾ ਵਿੱਚ ਵਰਤੋਂ ਨਾ ਕਰੋ। ਇਸ ਨੂੰ ਵਰਤਣ ਨਾਲ ਹਾਰਮੋਨਾਂ ਦਾ ਅਸੰਤੁਲਤ ਤੇ ਗੁਰਦੇ, ਜਿਗਰ ਅਤੇ ਦਿਲ ਨਾਲ ਸੰਬੰਧਿਤ ਬਿਮਾਰੀਆਂ ਲੱਗ ਸਕਦੀਆਂ ਹਨ। ਜੇਕਰ ਜ਼ਿਆਦਾ ਕਮਜ਼ੋਰੀ, ਥਕਾਵਟ, ਛਾਤੀ ਵਿੱਚ ਦਰਦ, ਸਾਹ ਚੜ੍ਹਨਾ, ਪੀਲੀਆ ਜਾਂ ਸੋਜ਼, ਪਿਸ਼ਾਬ ਦੇ ਰੰਗ ਵਿੱਚ ਬਦਲਾਅ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲਵੋ। ਘਰ ਵਿੱਚ ਬਣੇ ਆਹਾਰ ਦਾ ਸੇਵਨ ਕਰੋ। ਪ੍ਰੋਟੀਨ ਦੇ ਕੁਦਰਤੀ ਸਰੋਤ ਮੁਰਗਾ,ਅੰਡਾ, ਮੱਛੀ, ਪਨੀਰ, ਸੋਇਆਬੀਨ, ਦਾਲਾਂ, ਦੁੱਧ, ਦਹੀਂ ਅਤੇ ਲੱਸੀ ਦੀ ਵਰਤੋਂ ਕਰਨੀ ਚਾਹੀਦੀ ਹੈ। ਹਰ ਰੋਜ਼ 3 ਤੋਂ 4 ਲੀਟਰ ਸਾਫ਼ ਪਾਣੀ ਪੀਣਾ ਚਾਹੀਦਾ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026