Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸਿਵਲ ਸਰਜਨ ਨੇ ਹੜ੍ਹ ਨਾਲ ਸਬੰਧਤ ਖਦਸ਼ੇ ਨੂੰ ਵੇਖਦਿਆਂ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ
- kakkar.news
- August 18, 2025
- Punjab
ਸਿਵਲ ਸਰਜਨ ਨੇ ਹੜ੍ਹ ਨਾਲ ਸਬੰਧਤ ਖਦਸ਼ੇ ਨੂੰ ਵੇਖਦਿਆਂ ਸਤਲੁਜ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ
ਫਿਰੋਜ਼ਪੁਰ, 18 ਅਗਸਤ 2025 (ਸਿਟੀਜ਼ਨਜ਼ ਵੋਇਸ)
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਵੱਲੋਂ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਨਾਲ ਲੱਗਦੇ ਪਿੰਡਾਂ ’ਚ ਹੜ੍ਹ ਦੇ ਖਦਸ਼ੇ ਵਾਲੇ ਖੇਤਰਾਂ ਦਾ ਦੌਰਾ ਕਰਕੇ ਸਿਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਪਿੰਡ ਨਿਹਾਲਾ ਲਵੇਰਾ ਵਿੱਚ ਲੱਗੇ ਮੈਡੀਕਲ ਕੈਂਪਾਂ ਦਾ ਨਰੀਖਣ ਕਰ ਮਰੀਜ਼ਾ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ ਅਤੇ ਮਰੀਜਾਂ ਦਾ ਹਾਲ ਜਾਣਿਆ। ਉਹਨਾਂ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਤਹਿਤ ਵਿਭਾਗ ਵੱਲੋਂ ਐਮਰਜੈਂਸੀ ਰੈਪਿਡ ਰਿਸਪਾਂਸ ਟੀਮਾ ਦੀ ਤੈਨਾਤੀ ਪਿੰਡ ਕਾਲੂਵਾਲਾ, ਕੁਤਬੱਦੀਨਵਾਲਾ, ਰੁਕਨੇਵਾਲਾ, ਕਮਾਲਾ ਬੋਦਲਾ, ਗੱਟੀ ਰਾਜੋ ਕੇ, ਨਿਹਾਲਾ ਲਵੇਰਾ ਵਿਖੇ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਮੈਡੀਕਲ ਸਹੂਲਤਾਂ ਪੱਖੋ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਵੈਕਟਰ ਬੋਰਨ ਅਤੇ ਪਾਣੀ ਨਾਲ ਹੋਣ ਵਾਲਿਆਂ ਬਿਮਾਰੀਆਂ ਤੋ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹੜ੍ਹ ਪ੍ਰਭਾਵਿਤ ਖਦਸ਼ੇ ਵਾਲੇ ਖੇਤਰਾਂ ਦੀਆਂ ਗਰਭਵਤੀ ਔਰਤਾਂ ਲਈ ਸਾਰੀਆਂ ਸਿਹਤ ਸੰਸਥਾਵਾਂ ਵਿਖੇ ਉਚੇਚੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਨੂੰ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਆਮ ਲੋਕਾਂ ਨੂੰ ਕਲੋਰੀਨ ਦੀਆ ਗੋਲੀਆਂ ਮੁਹਈਆ ਕਰਵਾਈਆਂ ਗਈਆਂ ਹਨ। ਸਾਰੇ ਸਿਹਤ ਕੇਂਦਰਾਂ ਵਿੱਚ ਜ਼ਰੂਰੀ ਦਵਾਈਆਂ, ਸਾਫ਼ ਪੀਣ ਯੋਗ ਪਾਣੀ ਅਤੇ ਐਂਟੀ-ਸੈਪਟਿਕ ਸਮੱਗਰੀ ਉਪਲਬਧ ਕਰਵਾਈ ਗਈ ਹੈ। ਹੜ੍ਹ ਦੌਰਾਨ ਆਮ ਤੌਰ ‘ਤੇ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਹੈਜ਼ਾ, ਡਾਇਰੀਆ ਅਤੇ ਚਮੜੀ ਰੋਗਾਂ ਤੋਂ ਬਚਾਅ ਲਈ ਵਿਸ਼ੇਸ਼ ਤਿਆਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਇਲਾਕੇ ਦੇ ਲੋਕਾਂ ਲਈ ਮੈਡੀਕਲ ਕੈਂਪਾਂ, ਘਰ-ਘਰ ਜਾਕੇ ਸਿਹਤ ਜਾਂਚ, ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਲਗਾਤਾਰ ਸੇਵਾਵਾਂ ਜਾਰੀ ਹਨ। ਪਿੰਡ ਪੱਧਰ ‘ਤੇ ਅੰਗਨਵਾੜੀ ਕੇਂਦਰਾਂ, ਧਾਰਮਿਕ ਸਥਾਨਾਂ ਅਤੇ ਪੰਚਾਇਤ ਭਵਨਾਂ ਰਾਹੀਂ ਸੂਚਨਾ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ, ਮਮਦੋਟ ਡਾ. ਰਾਜੂ ਚੌਹਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਗੰਦੇ ਪਾਣੀ ਨਾਲ ਸੰਪਰਕ ਤੋਂ ਬਚੋ ਅਤੇ ਜੇਕਰ ਕੋਈ ਵੀ ਸਿਹਤ ਸਬੰਧੀ ਕੋਈ ਦਿੱਕਤ ਜਾਂ ਕਿਸੇ ਬਿਮਾਰੀ ਦੇ ਲੱਛਣ ਨਜ਼ਰ ਆਉਣ, ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰੋ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ,ਪੀ ਏ ਵਿਕਾਸ ਕਾਲੜਾ ਅਤੇ ਅਮਰਜੀਤ ਐਸ.ਆਈ. ਵੀ ਹਾਜ਼ਰ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026