Trending Now
#ਹੜ੍ਹ ਵਿੱਚ ਫਸੇ ਬੱਚੇ ਤੇ ਬਜ਼ੁਰਗਾਂ ਦੀ ਜਾਨ ਬਚਾਉਣ ਲਈ ਅੱਗੇ ਆਈ ਫੌਜ
#ਸਿਵਲ ਸਰਜਨ ਨੇ ਪਿੰਡ ਬਾਰੇ ਕੇ ਵਿਖੇ ਰਿਲੀਫ਼ ਕੈਂਪ ਵਿਚ ਮਰੀਜ਼ਾ ਦਾ ਪੁੱਛਿਆ ਹਾਲ
#ਸਿਵਲ ਸਰਜਨ ਵੱਲੋਂ ਪਿੰਡ ਰੁਕਨੇ ਵਾਲਾ ਵਿਖੇ ਪਾਣੀ ਦੀ ਮਾਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਦਿੱਤਾ ਸਿਹਤ ਪੱਖੋਂ ਹਰ ਮਦਦ ਦਾ ਭਰੋਸਾ
#ਐਨ.ਡੀ.ਐਮ.ਏ. ਵੱਲੋਂ ਐਸ.ਡੀ.ਐਮ.ਏ./ਡੀ.ਡੀ.ਐਮ.ਏ. ਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
#ਹੜਾਂ ਵਿਚ ਘਿਰੇ ਸਰਹੱਦੀ ਪਿੰਡ ਵਾਸੀਆਂ ਲਈ ਫ਼ਰਿਸ਼ਤਾ ਬਣਿਆ ਸਿਹਤ ਵਿਭਾਗ
#ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਕਰਵਾਏ ਗਏ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ
#ਪੁਲਿਸ ਵੱਲੋਂ ਸਾਢੇ 5 ਕਿਲੋ ਹੈਰੋਇਨ ਅਤੇ ਨਕਦੀ ਬਰਾਮਦ, ਇੱਕ ਕਾਬੂ
#ਸੀ.ਐਮ. ਦੀ ਯੋਗਸ਼ਾਲਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਨਿਭਾ ਰਹੀ ਆਪਣਾ ਅਹਿਮ ਰੋਲ – ਡੀ.ਸੀ.
#ਐਨ.ਪੀ.ਈ.ਪੀ.ਤਹਿਤ ਚਾਰ ਰੋਜ਼ਾ ਵਰਕਸ਼ਾਪ ਸ਼ੁਰੂ
#ਸਿਵਲ ਸਰਜਨ ਨੇ ਸੰਭਾਵਿਤ ਹੜ੍ਹ ਦੇ ਖਦਸ਼ੇ ਨੂੰ ਵੇਖਦਿਆਂ ਪਿੰਡ ਕਾਲੂ ਵਾਲਾ ਵਿੱਚ ਲੱਗੇ ਮੈਡੀਕਲ ਕੈਂਪ ਦੀ ਕੀਤੀ ਸਮੀਖਿਆ
ਸੀ.ਐਮ. ਦੀ ਯੋਗਸ਼ਾਲਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਨਿਭਾ ਰਹੀ ਆਪਣਾ ਅਹਿਮ ਰੋਲ – ਡੀ.ਸੀ.
- 46 Views
- kakkar.news
- August 20, 2025
- Punjab
ਸੀ.ਐਮ. ਦੀ ਯੋਗਸ਼ਾਲਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਨਿਭਾ ਰਹੀ ਆਪਣਾ ਅਹਿਮ ਰੋਲ – ਡੀ.ਸੀ.
ਫ਼ਿਰੋਜ਼ਪੁਰ, 20 ਅਗਸਤ 2025 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ, ਜੋ ਅਕਤੂਬਰ 2023 ਤੋਂ ਸਿਹਤਮੰਦ ਪੰਜਾਬ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ, ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਦੇ ਨਾਲ-ਨਾਲ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਵੀ ਬਹੁਤ ਵੱਡਾ ਯੋਗਦਾਨ ਪਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਮਾਹਿਰ ਯੋਗ ਟਰੇਨਰਾਂ ਵੱਲੋਂ ਜ਼ਿਲ੍ਹੇ ਦੇ ਸ਼ਹਿਰਾਂ, ਕਸਬਿਆਂ ਪਿੰਡਾਂ ਦੇ ਨਾਲ-ਨਾਲ ਨਸ਼ਾ ਛੁਡਾਊ ਕੇਦਰਾਂ ਵਿੱਚ ਵੀ ਹਰ ਰੋਜ ਸ਼ਾਮ ਸਵੇਰੇ ਯੋਗ ਕਲਾਸਾਂ ਰਾਹੀਂ ਲੋਕਾਂ ਨੂੰ ਯੋਗ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨਸਾਨ ਦਾ ਸ਼ਰੀਰ ਦੇ ਨਾਲ-ਨਾਲ ਮਾਨਸਿਕ ਤੌਰ ਤੇ ਵੀ ਸਿਹਤਮੰਦ ਹੋਣਾ ਜ਼ਰੂਰੀ ਹੈ, ਤਾਂ ਹੀ ਉਸ ਨੂੰ ਅਸੀਂ ਸਹੀ ਮਾਅਨਿਆਂ ਵਿੱਚ ਤੰਦਰੁਸਤ ਇਨਸਾਨ ਆਖ ਸਕਦੇ ਹਾਂ। ਯੋਗ ਸਾਨੂੰ ਸ਼ਰੀਰਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਵੀ ਤੰਦਰੁਸਤ ਕਰਦਾ ਹੈ।
ਸੀ.ਐਮ. ਦੀ ਯੋਗਸ਼ਾਲਾ ਵਿੱਚ ਧਿਆਨ ਵਰਗੀਆਂ ਬਹੁਤ ਸਾਰੀਆਂ ਕਿਰਿਆਵਾਂ ਦੁਆਰਾ ਦਿਮਾਗ ਨੂੰ ਤਾਕਤਵਰ ਬਣਾਇਆ ਜਾਂਦਾ ਹੈ। ਯੋਗ ਦਿਮਾਗੀ ਬੀਮਾਰੀਆਂ ਜਿਵੇ ਕਿ ਇਕੱਲਾਪਨ, ਤਣਾਅ, ਵਰਗੀਆਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਅਤੇ ਸਰੀਰ ਨੂੰ ਵੱਖ-ਵੱਖ ਆਸਨਾਂ ਅਤੇ ਪ੍ਰਾਣਾਯਾਮ ਦੁਆਰਾ ਮਜ਼ਬੂਤ, ਲਚਕੀਲਾ ਅਤੇ ਤਾਕਤਵਰ ਬਣਾਉਣ ਵਿੱਚ ਸਹਾਈ ਹੁੰਦਾ ਹੈ।
ਹੋਰ ਜਾਣਕਾਰੀ ਦਿੰਦਿਆਂ ਸੀ.ਐਮ. ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਨੌਜਵਾਨ, ਔਰਤਾਂ, ਬਜ਼ੁਰਗ ਅਤੇ ਬੱਚੇ ਬਹੁਤ ਵਧੀਆ ਤਰੀਕੇ ਦੇ ਨਾਲ ਉਠਾ ਰਹੇ ਹਨ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਰਹੇ ਹਨ ਅਤੇ ਸਰਕਾਰ ਦੀ ਇਸ ਉਪਰਾਲੇ ਦੀ ਤਾਰੀਫ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰਾਂ ਵਿੱਚ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 308 ਯੋਗ ਕਲਾਸਾਂ ਵਿੱਚ 9 ਹਜ਼ਾਰ ਤੋਂ ਵੱਧ ਲੋਕ ਰੋਜ਼ਾਨਾਂ ਮੁਫ਼ਤ ਯੋਗ ਕਲਾਸਾਂ ਵਿੱਚ ਯੋਗ ਕਰ ਕੇ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਟ੍ਰੇਨਰ ਆਪਣੀ ਸੇਵਾ ਬੜੀ ਬਾਖੂਬੀ ਦੇ ਨਾਲ ਨਿਭਾ ਰਿਹਾ ਹੈ। ਯੋਗ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਯੋਗ ਦੇ ਫਾਇਦਿਆਂ ਬਾਰੇ ਵੀ ਜਾਗਰੂਕ ਕਰਵਾਇਆ ਜਾ ਰਿਹਾ ਹੈ ਅਤੇ ਸਿਹਤਮੰਦ ਜੀਵਨਸ਼ੈਲੀ ਅਤੇ ਸੰਤੁਲਿਤ ਖੁਰਾਕ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੁਫ਼ਤ ਯੋਗਸ਼ਾਲਾ ਦੇ ਵਿੱਚ ਹਰ ਵਰਗ ਦੇ ਲੋਕ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਫੋਨ ਨੰਬਰ 76694-00500 ’ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਫੋਨ ਨੰਬਰ 78888-40115 ‘ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਫ਼ਤ ਯੋਗ ਕਲਾਸਾਂ ਲਈ https://cmdiyogshala.punjab. gov.in ’ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।