Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਹੜਾਂ ਵਿਚ ਘਿਰੇ ਸਰਹੱਦੀ ਪਿੰਡ ਵਾਸੀਆਂ ਲਈ ਫ਼ਰਿਸ਼ਤਾ ਬਣਿਆ ਸਿਹਤ ਵਿਭਾਗ
- 81 Views
- kakkar.news
- August 25, 2025
- Punjab
ਹੜਾਂ ਵਿਚ ਘਿਰੇ ਸਰਹੱਦੀ ਪਿੰਡ ਵਾਸੀਆਂ ਲਈ ਫ਼ਰਿਸ਼ਤਾ ਬਣਿਆ ਸਿਹਤ ਵਿਭਾਗ
ਫ਼ਿਰੋਜ਼ਪੁਰ, 25 ਅਗੱਸਤ 2025 (ਸਿਟੀਜ਼ਨਜ਼ ਵੋਇਸ)
ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਟੈਂਡੀ ਵਾਲਾ ਦੀ ਮਨਜੀਤ ਕੌਰ ਅਤੇ ਪਿੰਡ ਕਾਲੂ ਵਾਲਾ ਦੀ ਮਨਪ੍ਰੀਤ ਕੌਰ ਪਿੰਡ ਲਈ ਸਿਹਤ ਵਿਭਾਗ ਫ਼ਰਿਸ਼ਤਾ ਬਣ ਕੇ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਦੇ ਸੁਫ਼ਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਹੜ ਆਲੇ ਭਿਆਨਕ ਹਲਾਤਾਂ ਵਿੱਚ ਆਪਣੇ ਬੱਚਿਆਂ ਨੂੰ ਜਨਮ ਦੇਣਗੀਆਂ। ਸਰਹੱਦਾਂ ’ਤੇ ਵਸੇ ਹੋਣ ਕਾਰਨ ਕਦੇ ਜੰਗ ਅਤੇ ਕਦੇ ਹੜ੍ਹ ਵਰਗਿਆਂ ਕੁਦਰਤੀ ਕਰੋਪੀਆ ਦਾ ਸਾਹਮਣਾ ਕਰਨ ਵਾਲੇ ਇੱਥੋ ਦੇ ਲੋਕਾਂ ਨੂੰ ਇਕ ਵਾਰ ਫਿਰ ਸਤਲੁਜ ਦਰਿਆ ਦੀ ਮਾਰ ਕਰਕੇ ਕਈ ਏਕੜ ਫ਼ਸਲ ਬਰਬਾਦ ਹੋਣ ਕਰਕੇ ਆਰਥਿੱਕ ਪੱਖੋਂ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਔਖੀ ਘੜੀ ਵਿਚ ਸਿਹਤ ਵਿਭਾਗ ਵੱਲੋਂ ਸਪੈਸ਼ਲ ਮੈਡੀਕਲ ਕੈਂਪਾਂ ਰਾਹੀਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੇ ਪਰਿਵਾਰਾਂ ਨੂੰ ਮਰਹਮ ਲਾਉਣ ਦਾ ਕੰਮ ਕੀਤਾ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਤੋਂ ਲੈ ਕੇ ਸਟਾਫ ਤੱਕ ਲੋਕਾਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜਾ ਹੈ।
ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਹੜ੍ਹ ਪੀੜਤਾਂ ਲਈ ਹਰ ਸੰਭਵ ਮਦਦ ਦੇਣ ਅਤੇ ਗਰਭਵਤੀ ਮਹਿਲਾਵਾਂ ਨੂੰ ਮੁਸ਼ਕਿਲ ਹਲਾਤਾ ਵਿੱਚੋਂ ਬਾਹਰ ਕੱਢ ਕੇ ਸੁਰੱਖਿਅਤ ਸਿਹਤ ਕੇਂਦਰ ਵਿੱਚ ਦਾਖਿਲ ਕਰਵਾ ਉਹਨਾਂ ਦਾ ਜਣੇਪਾ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ। ਇਹਨਾਂ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵੱਲੋਂ ਪਿੰਡ ਟੇਂਡੀ ਵਾਲਾ ਦੀ ਮਨਜੀਤ ਕੌਰ ਅਤੇ ਪਿੰਡ ਕਾਲੂ ਵਾਲਾ ਦੀ ਮਨਪ੍ਰੀਤ ਕੌਰ ਗਰਭਵਤੀ ਮਹਿਲਾਵਾਂ ਨੂੰ ਸਿਹਤ ਵਿਭਾਗ ਵੱਲੋਂ ਰੈਸਕਿਊ ਕਰਕੇ ਸਿਵਲ ਹਸਪਤਾਲ ਦਾਖਿਲ ਕਰਵਾਇਆ ਅਤੇ ਸੁਰੱਖਿਅਤ ਜਣੇਪਾ ਕਰਵਾਇਆ ਗਿਆ।
ਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦੀ ਚਿੰਤਾ ਸੀ ਕਿ ਉਹਨਾਂ ਨੂੰ ਜਣੇਪਾ ਸੇਵਾਵਾਂ ਇਹਨਾ ਹਲਾਤਾਂ ਵਿੱਚ ਕਿਵੇ ਮਿਲਣਗੀਆਂ, ਜਾਂ ਉਹ ਡਾਕਟਰਾਂ, ਨਰਸਾਂ ਦੀ ਸਹਾਇਤਾ ਕਿਵੇਂ ਲੈਣਗੇ, ਲੋੜੀਂਦੀਆਂ ਦਵਾਈਆਂ ਤੱਕ ਕਿਵੇਂ ਪਹੁੰਚ ਕਰਨਗੇ। ਪਰੰਤੂ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਮਦਦ ਨਾਲ ਸਹਾਇਤਾ ਆਉਣੀ ਸ਼ੁਰੂ ਹੋ ਗਈ, ਜਿਸ ਨਾਲ ਸਾਨੂੰ ਜੀਵਨ ਦੀ ਉਮੀਦ ਦੀ ਕਿਰਨ ਮਿਲੀ। ਉਹਨਾਂ ਕਿਹਾ ਕਿ ਹੜ੍ਹ ਤੋਂ ਪਹਿਲਾਂ ਉਹ ਆਪਣੇ ਪਿੰਡ ਵਿੱਚ ਏ.ਐਨ.ਸੀ. ਜਾਂਚ, ਟੀਕਾਕਰਨ ਲਈ ਕੈਂਪ ਵਿੱਚ ਜਾਂਦੇ ਸਨ ਪਰ ਹੜ੍ਹਾਂ ਨੇ ਸਭ ਕੁਝ ਬਦਲ ਦਿੱਤਾ। ਸਿਹਤ ਵਿਭਾਗ ਨੇ ਉਹਨਾਂ ਦੀ ਪੂਰੀ ਸਾਰ ਲਈ ਹੈ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਜੇਕਰ ਕੋਈ ਵੀ ਗਰਭਵਤੀ ਮਹਿਲਾ ਹਸਪਤਾਲ ਵਿਚ ਆ ਕੇ ਰਹਿਣਾ ਚਾਹੇ ਤਾਂ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਅਤੇ ਖਾਣ-ਪੀਣ ਦਾ ਧਿਆਨ ਰੱਖਣ ਦੇ ਨਾਲ-ਨਾਲ ਪੂਰੀ ਸਿਹਤ ਸਹੂਲਤ ਦਿੱਤੀ ਜਾਵੇਗੀ। ਸਮਾਜ ਸੇਵੀ ਵਿਪੁਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਚਾਰ ਚੂਫੇਰੇ ਚਰਚਾ ਹੋ ਰਹੀ ਹੈ ਅਤੇ ਸਿਹਤ ਕਾਮੇ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ, ਜੋ ਉਹ ਕਰ ਸਕਦੇ ਸਨ।
Categories

Recent Posts


- October 15, 2025