Trending Now
#ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
#ਫਰੈਂਚਾਈਜ਼ੀ ਤੋਂ ਲੈ ਕੇ ਫਰਜ਼ੀ ਟਰਾਂਜੈਕਸ਼ਨ ਤੱਕ, ਸਾਈਬਰ ਠੱਗਾਂ ਨੇ ਲੋਕਾਂ ਨੂੰ ਲਾਇਆ ਲੱਖਾਂ ਦਾ ਚੂਨਾ
#ਜਨਗਣਨਾ 2027 ਦੂਜੇ ਫੇਜ ਸਬੰਧੀ ਫਿਰੋਜ਼ਪੁਰ ਵਿਖੇ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਹੋਈ ਮੁਕੰਮਲ
#ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ
#ਨਿੱਕੇ ਕਦਮ” ਪ੍ਰੋਜੈਕਟ ਅਧੀਨ 208 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ
#ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
#ਫਿਰੋਜ਼ਪੁਰ ਦੇ ਪੁਰਾਣਾ ਬਾਜ਼ਾਰ ਚੂਹੀ ਚੌਕ ਨੇੜੇ ਦੋ ਦੁਕਾਨਾਂ ’ਚ ਚੋਰੀ, ਸੀਸੀਟੀਵੀ ’ਚ ਸਬਲ ਸਮੇਤ ਨਜ਼ਰ ਆਏ ਕਥਿਤ ਚੋਰ
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
ਸਿਵਲ ਸਰਜਨ ਵੱਲੋਂ ਪਿੰਡ ਰੁਕਨੇ ਵਾਲਾ ਵਿਖੇ ਪਾਣੀ ਦੀ ਮਾਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਦਿੱਤਾ ਸਿਹਤ ਪੱਖੋਂ ਹਰ ਮਦਦ ਦਾ ਭਰੋਸਾ
- kakkar.news
- August 26, 2025
- Punjab
ਸਿਵਲ ਸਰਜਨ ਵੱਲੋਂ ਪਿੰਡ ਰੁਕਨੇ ਵਾਲਾ ਵਿਖੇ ਪਾਣੀ ਦੀ ਮਾਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਦਿੱਤਾ ਸਿਹਤ ਪੱਖੋਂ ਹਰ ਮਦਦ ਦਾ ਭਰੋਸਾ
ਫ਼ਿਰੋਜ਼ਪੁਰ, 26 ਅਗਸਤ 2025 (ਸਿਟੀਜ਼ਨਜ਼ ਵੋਇਸ)
ਸਤਲੁਜ ਦਰਿਆ ਵਿੱਚ ਲਗਾਤਾਰ ਵੱਧ ਰਹੇ ਪਾਣੀ ਨਾਲ ਪ੍ਰਭਾਵਿਤ ਹੋਏ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡ ਬੱਗੇ ਵਾਲਾ ਵਿਖੇ ਰਿਲੀਫ਼ ਕੈਂਪ ਬਣਾਇਆ ਗਿਆ ਹੈ। ਅੱਜ ਇਹਨਾਂ ਕੈਂਪਾਂ ਵਿੱਚ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਕੈਂਪ ਵਿੱਚ ਪਹੁੰਚ ਕਰਕੇ ਜਿੱਥੇ ਲੋਕਾਂ ਦਾ ਹਾਲ ਜਾਣਿਆ ਗਿਆ, ਉੱਥੇ ਹੀ ਕਿਸੇ ਵੀ ਤਰ੍ਹਾਂ ਦੀ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਟੀਮਾਂ ਨੂੰ 24 ਘੰਟੇ ਤਿਆਰ ਰਹਿਣ ਦੀਆਂ ਹਦਾਇਤਾਂ ਦਿਤੀਆਂ। ਦੱਸਣਯੋਗ ਹੈ ਕਿ ਅੱਜ ਪਾਣੀ ਦਾ ਪੱਧਰ ਵਧਣ ਕਾਰਨ ਅੱਧਾ ਦਰਜ਼ਨ ਤੋਂ ਵੱਧ ਪਿੰਡਾਂ ਦੇ ਲੋਕ ਪ੍ਰਭਾਵਿਤ ਹੋਏ ਹਨ। ਇਹਨਾਂ ਹਲਾਤਾਂ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ, ਇਸ ਲਈ ਅੱਜ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਵੱਲੋਂ ਆਪਣੀ ਟੀਮ ਨੂੰ ਨਾਲ ਲੈ ਕੇ ਪਿੰਡ ਰੁਕਨੇਵਾਲਾ ਵਿਖੇ ਪੁੱਜ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਮੌਕੇ ’ਤੇ ਸਿਵਲ ਸਰਜਨ ਵੱਲੋਂ ਪਿੰਡਾਂ ਦੇ ਸਰਪੰਚ ਅਤੇ ਮੌਜ਼ੂਦ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ ਅਤੇ ਹਲਾਤਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਪੱਖੋ ਦਿੱਕਤ ਨਾ ਆਉਣ ਦਾ ਭਰੋਸਾ ਦਵਾਇਆ। ਇਸ ਮੌਕੇ ਸਿਵਲ ਸਰਜਨ ਵੱਲੋਂ ਮੈਡੀਕਲ ਟੀਮਾਂ ਨੂੰ ਰੁਕਨੇ ਵਾਲਾ ਬੰਨ੍ਹ ਨੇੜੇ ਤਾਇਨਾਤ ਕਰਵਾਇਆ।
ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਇਲਾਕਿਆਂ ਅਤੇ ਰਿਲੀਫ਼ ਕੈਂਪ ਵਿਚ ਟੀਮਾਂ ਨੂੰ ਅਤੇ ਐਮਬੂਲੈਂਸ ਨੂੰ ਤਾਇਨਾਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੂਰੀ ਤਰਾਂ ਮੁਸਤੈਦ ਹੈ ਅਤੇ ਲੋਕਾਂ ਦੀ ਮਦਦ ਲਈ ਤਤਪਰ ਹੈ। ਲੋਕਾਂ ਨੂੰ ਰਾਹਤ ਦੇਣ ਲਈ ਹਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਡਾ. ਗੁਰਮੇਜ ਰਾਮ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਰਾਜੂ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਵਿਕਾਸ ਕਾਲੜਾ ਪੀ.ਏ. ਸਿਵਲ ਸਰਜਨ, ਅਮਰਜੀਤ ਐਸ.ਆਈ. ਮੌਜ਼ੂਦ ਸਨ।
Categories

Recent Posts
- October 1, 2026
ਬੱਚਿਆਂ ਦੀ ਇਤਰਾਜ਼ਯੋਗ ਵੀਡੀਓ ਸ਼ੇਅਰ ਕਰਨ ‘ਤੇ ਫਿਰੋਜ਼ਪੁਰ ‘ਚ ਮਾਮਲਾ ਦਰਜ
- September 30, 2026