ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ, 5 ਕਰੋੜ ਦੀ ਮਦਦ ਦਾ ਐਲਾਨ
- 75 Views
- kakkar.news
- September 3, 2025
- Articles Punjab
ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ, 5 ਕਰੋੜ ਦੀ ਮਦਦ ਦਾ ਐਲਾਨ
ਫਿਰੋਜ਼ਪੁਰ, 3 ਸਤੰਬਰ 2025 ( ਅਨੁਜ ਕੱਕੜ ਟੀਨੂੰ )
ਪੰਜਾਬ ਦੇ ਕਈ ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ, ਜਿੱਥੇ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਇਸ ਸੰਕਟਮਈ ਹਾਲਾਤ ਵਿੱਚ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਅੱਜ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਐਮਪੀਲੈਡਸ ਫੰਡਸ ਵਿੱਚੋਂ 5 ਕਰੋੜ ਰੁਪਏ ਦੀ ਰਕਮ ਮੁੜ ਉਸਾਰੀ ਅਤੇ ਪੁਨਰਵਾਸ ਲਈ ਜਾਰੀ ਕੀਤੀ ਗਈ।
ਸੰਦੀਪ ਪਾਠਕ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹਨਾ ਸਿਰਫ਼ ਜ਼ਿੰਮੇਵਾਰੀ ਹੀ ਨਹੀਂ, ਸਗੋਂ ਫਰਜ਼ ਵੀ ਹੈ। ਉਨ੍ਹਾਂ ਹੜ੍ਹ ਪੀੜਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪ੍ਰਸ਼ਾਸਨ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਕੁਮਾਰ ਦਹੀਆ, ਫੌਜਾ ਸਿੰਘ ਸਰਾਰੀ ਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਵੀ ਮੌਜੂਦ ਸਨ। ਪਾਠਕ ਨੇ ਸਮਾਜ ਸੇਵਕਾਂ ਅਤੇ ਸਥਾਨਕ ਨੌਜਵਾਨਾਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਵਚਨਬੱਧਤਾ ਦੁਹਰਾਈ।



- October 15, 2025