Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਫ਼ਸਲਾਂ ਦੇ ਖ਼ਰਾਬੇ ਅਤੇ ਕਿਸੇ ਵੀ ਤਰ੍ਹਾਂ ਦੇ ਹੋਏ ਨੁਕਸਾਨ ਸਬੰਧੀ ਜ਼ਮੀਨੀ ਪੱਧਰ ’ਤੇ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਲੈ ਰਹੇ ਹਨ ਜਾਇਜ਼ਾ – ਡਿਪਟੀ ਕਮਿਸ਼ਨਰ
- 35 Views
- kakkar.news
- September 10, 2025
- Punjab
ਫ਼ਸਲਾਂ ਦੇ ਖ਼ਰਾਬੇ ਅਤੇ ਕਿਸੇ ਵੀ ਤਰ੍ਹਾਂ ਦੇ ਹੋਏ ਨੁਕਸਾਨ ਸਬੰਧੀ ਜ਼ਮੀਨੀ ਪੱਧਰ ’ਤੇ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਲੈ ਰਹੇ ਹਨ ਜਾਇਜ਼ਾ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 10 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਅਤੇ ਮੂੜ ਵਸੇਬੇ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰ ਰਹੇ ਹਨ। ਫਸਲਾਂ ਦੇ ਖਰਾਬੇ, ਘਰਾਂ ਦਾ ਨੁਕਸਾਨ ਅਤੇ ਹੋਰ ਨੁਕਸਾਨ ਸਬੰਧੀ ਹੇਠਲੇ ਪੱਧਰ ’ਤੇ ਮਾਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੁਆਇਨਾ ਕਰ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਯੂਥ ਕਲੱਬਾਂ ਦੇ ਨਾਲ ਵੀ ਜਿਲ੍ਹਾ ਪ੍ਰਸ਼ਾਸਨ ਤਾਲਮੇਲ ਕਰ ਕੇ ਹਰੇਕ ਜ਼ਰੂਰੀ ਸਮਾਨ ਜਿੱਥੇ ਹੜ੍ਹ ਪੀੜਤਾਂ ਦੇ ਘਰਾਂ ਤੱਕ ਪਹੁੰਚਾ ਰਿਹਾ ਹੈ ਉੱਥੇ ਹੀ ਹੁਣ ਪਾਣੀ ਉਤਰਣ ਤੋਂ ਬਾਅਦ ਮੁੜ ਵਸੇਬੇ ਲਈ ਵੀ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੱਛੋਂ ਘੱਟ ਹੋ ਰਹੀ ਬਰਸਾਤ ਕਾਰਨ ਪਾਣੀ ਡੈਮਾਂ ਵਿੱਚ ਵੀ ਪਾਣੀ ਦਾ ਪੱਧਰ ਘੱਟਿਆ ਹੈ ਜਿਸ ਦੇ ਚੱਲਦੇ ਹੋਲ਼ੀ ਹੋਲ਼ੀ ਦਰਿਆ ਨਾਲ ਲੱਗਦੇ ਪਿੰਡਾਂ ਵਿਚੋਂ ਵੀ ਪਾਣੀ ਘੱਟ ਰਿਹਾ ਹੈ। ਪਾਣੀ ਘੱਟ ਹੋਣ ਦੇ ਨਾਲ ਵੈਕਟਰ/ਵਾਟਰ ਬੋਰਨ ਬੀਮਾਰੀਆਂ ਤੋਂ ਬਚਾਅ ਦੇ ਲਈ ਸਿਹਤ ਵਿਭਾਗ ਵੱਲੋਂ ਜਿੱਥੇ ਫਾਗਿੰਗ ਕਰਵਾਈ ਜਾ ਰਹੀ ਹੈ ਉੱਥੇ ਹੀ ਮੈਡੀਕਲ ਕੈਂਪਾਂ ਰਾਹੀਂ ਲੋਕਾਂ ਨੂੰ ਜ਼ਰੂਰੀ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਤੋਂ ਪਹਿਲਾਂ ਫ਼ਸਲਾਂ ਦੇ ਖ਼ਰਾਬੇ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਡਾਟਾ ਇਕੱਤਰ ਕੀਤਾ ਜਾਵੇਗਾ ਤਾਂ ਜੋ ਫ਼ਸਲਾਂ ਦੇ ਖਰਾਬੇ ਅਤੇ ਪੁਨਰਵਾਸ ਸਬੰਧੀ ਤੇਜ਼ੀ ਨਾਲ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਮੀਨੀ ਪੱਧਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਪਹੁੰਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਕਿਸਾਨ ਜਿਸ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਉਹ ਮੁਆਵਜ਼ੇ ਤੋਂ ਵਾਂਝਾ ਨਾ ਰਹਿ ਜਾਵੇ। ਇਸ ਤੋਂ ਇਲਾਵਾ ਸੜਕਾਂ ਦੀ ਮੁਰੰਮਤ ਅਤੇ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਲੋੜਵੰਦ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫੂਡ ਸਪਲਾਈ ਵਿਭਾਗ ਵੱਲੋਂ 8657 ਰਾਸ਼ਨ ਕਿਟਾਂ ਵੰਡੀਆਂ ਗਈਆਂ ਹਨ। ਮਾਰਕਫੈੱਡ ਵੱਲੋਂ ਪਸ਼ੂਆਂ ਲਈ 13692 ਥੈਲੇ ਕੈਟਲ ਫੀਡ ਵੰਡੀ ਗਈ ਹੈ। ਰਾਹਤ ਕੈਂਪਾਂ ਵਿਚ ਆਏ ਲੋਕਾਂ ਦੇ ਜਾਨਵਰਾਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਰਾਹਤ ਕਾਰਜਾਂ ਵਿਚ ਜੁੱਟੀਆਂ ਹੋਈਆਂ ਹਨ। ਲੋਕਾਂ ਨੂੰ ਦਵਾਈਆਂ, ਹੋਰ ਜ਼ਰੂਰੀ ਸਮਾਨ ਅਤੇ ਤਰਪਾਲਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੀਕੇ ਅਤੇ ਹੁਸੈਨੀਵਾਲਾ ਹੈਡਵਰਕਸ ਤੋਂ ਪਾਣੀ ਹੌਲੀ ਹੌਲੀ ਘਟ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਹਰੀਕੇ ਤੋਂ 200103 ਕਿਉਸਿਕ ਅਤੇ ਹੁਸੈਨੀਵਾਲਾ ਤੋਂ 216685 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਹੋ ਰਿਹਾ ਹੈ ਜੋ ਕਿ ਰਾਹਤ ਵਾਲੀ ਗੱਲ ਹੈ।
Categories

Recent Posts


- October 15, 2025