Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ, ਸ਼ਾਮ 06:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ‘ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪੂਰਣ ਪਾਬੰਦੀ ਦੇ ਹੁਕਮ ਜਾਰੀ
- 53 Views
- kakkar.news
- September 13, 2025
- Punjab
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ, ਸ਼ਾਮ 06:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ‘ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪੂਰਣ ਪਾਬੰਦੀ ਦੇ ਹੁਕਮ ਜਾਰੀ
ਫ਼ਿਰੋਜ਼ਪੁਰ, 13 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਜਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਬੀ.ਐਨ.ਐਸ.ਐਸ. 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਸ਼ਾਮ 06:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ‘ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ‘ਤੇ ਪੂਰਣ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਇਹ ਹਦਾਇਤ ਕੀਤੀ ਹੈ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਾ ਵਰਤੀ ਜਾਵੇ।
ਉਨ੍ਹਾਂ ਕਿਹਾ ਕਿ ਸਾਲ 2025 ਦੀ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਸਵੇਰੇ 10:00 ਵਜੇ ਤੋਂ ਪਹਿਲਾਂ ਝੋਨੇ ਦੀ ਫਸਲ ‘ਤੇ ਤਰੇਲ ਕਾਫੀ ਜ਼ਿਆਦਾ ਹੁੰਦੀ ਹੈ। ਤਰੇਲ ਕਾਰਨ ਜਿੱਥੇ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉੱਥ ਵੱਧ ਨਮੀ ਕਾਰਨ ਫਸਲ ਦੇ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫਸਲ ਦੀ ਕੁਆਲਟੀ ਵਿੱਚ ਗਿਰਾਵਟ ਆ ਜਾਂਦੀ ਹੈ। ਇਸਦੇ ਨਾਲ ਹੀ ਸ਼ਾਮ 6:00 ਵਜੇ ਤੋਂ ਬਾਅਦ ਦੀ ਤਰੇਲ ਪੈਣ ਕਾਰਨ ਅਤੇ ਦੇਰ ਰਾਤ ਫਸਲ ਦੀ ਕਟਾਈ ਕਰਨ ਕਾਰਨ ਨੁਕਸਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਅਜਿਹੇ ਝੋਨੇ ਨੂੰ ਜਦੋਂ ਜ਼ਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਜਾਂਦਾ ਹੈ ਤਾਂ ਨਮੀ ਨਿਰਧਾਰਿਤ ਮਾਪਦੰਡਾਂ ਮੁਤਾਬਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਅਜਿਹੀ ਫਸਲ ਖਰੀਦਣ ਤੋਂ ਸੰਕੋਚ ਕਰਦੀਆਂ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਅਜਿਹੇ ਵੱਧ ਨਮੀ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਵੱਧ ਨਮੀ ਵਾਲਾ ਝੋਨਾ ਲਿਆਉਣ ਕਰਕੇ ਥਾਂ ਦੀ ਘਾਟ ਪੈਦਾ ਹੋ ਜਾਂਦੀ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਭਰਮਾਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਅਗਲੇ ਦੋ ਮਹੀਨੇ ਤੱਕ ਜ਼ਿਲ੍ਹਾ ਫਿਰੋਜਪੁਰ ਅੰਦਰ ਲਾਗੂ ਰਹੇਗਾ।
Categories

Recent Posts


- October 15, 2025