ਜ਼ਿਲ੍ਹੇ ਵਿੱਚ 113 ਪਿੰਡਾਂ ਦੇ ਵਿੱਚ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਸ਼ੁਰੂ – ਡਿਪਟੀ ਕਮਿਸ਼ਨਰ
- 31 Views
- kakkar.news
- September 13, 2025
- Agriculture Punjab
ਜ਼ਿਲ੍ਹੇ ਵਿੱਚ 113 ਪਿੰਡਾਂ ਦੇ ਵਿੱਚ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਸ਼ੁਰੂ – ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 13 ਸਤੰਬਰ 2025 ( ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ 113 ਪਿੰਡਾਂ ਵਿੱਚ ਹੜ੍ਹਾਂ ਦੌਰਾਨ ਫਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਬਕਾਇਦਾ ਤੌਰ ‘ਤੇ ਸ਼ੁਰੂ ਹੋ ਗਿਆ ਹੈ। ਮਾਲ ਵਿਭਾਗ ਦੀਆਂ ਟੀਮਾਂ ਖੇਤਾਂ ਦਾ ਦੌਰਾ ਕਰਕੇ ਮੌਕੇ ‘ਤੇ ਰਿਪੋਰਟ ਕਰ ਰਹੀਆਂ ਹਨ।
ਇਹ ਗਿਰਦਾਵਰੀ ਪੀਐਲਆਰਐਸ ਪੋਰਟਲ ਤੇ ਆਨਲਾਈਨ ਹੋ ਰਹੀ ਹੈ ਅਤੇ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਗਿਆ ਹੈ ਕਿ ਉਹ ਨਿੱਜੀ ਤੌਰ ‘ਤੇ ਇਸ ਪ੍ਰਕਿਰਿਆ ਦੀ ਨਿਗਰਾਨੀ ਕਰਨ ਤਾਂ ਜੋ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਿਰਦਾਵਰੀ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਜਿਹਨਾਂ ਦਾ ਖੇਤਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਹੀਂ ਪੈਂਦਾ। ਇਸ ਦੇ ਵਿੱਚ ਪਟਵਾਰੀਆਂ ਅਤੇ ਕਾਨੂੰਨਗੋ ਪੱਧਰ ਦੇ ਕਰਮਚਾਰੀਆਂ ਤੋਂ ਇਲਾਵਾ ਉੱਚ ਅਧਿਕਾਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ ਤਾਂ ਜੋ ਗਿਰਦਾਵਰੀ ਦਾ ਕੰਮ ਸਮੇਂ ਸਿਰ ਪੂਰਾ ਹੋ ਸਕੇ। ਉਨ੍ਹਾਂ ਕਿਹਾ ਕਿ ਗਿਰਦਾਵਰੀ ਕਰ ਰਹੇ ਕਰਮਚਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਮੀਨੀ ਪੱਧਰ ‘ਤੇ ਜਾ ਕੇ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ। ਗਿਰਦਾਵਰੀ ਦਾ ਕੰਮ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੇ ਜਾ ਸਕੇ ਇਸ ਦੇ ਲਈ ਕਰਮਚਾਰੀਆਂ ਦੇ ਉੱਪਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਸਮੇਂ-ਸਮੇਂ ਜਾ ਕੇ ਗਿਰਦਾਵਰੀ ਦੇ ਕੰਮ ਨੂੰ ਵੇਖਣਗੇ।
ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਪੂਰਾ ਮੌਕਾ ਦਿੱਤਾ ਜਾਵੇਗਾ ਕਿ ਉਹਨਾਂ ਦੇ ਖੇਤ ਦੀ ਗਿਰਦਾਵਰੀ ਦਾ ਕੰਮ ਸਹੀ ਢੰਗ ਨਾਲ ਹੋਇਆ ਹੈ ਇਸ ਦੇ ਲਈ ਉਨ੍ਹਾਂ ਨੂੰ ਦਿੱਤੀ ਗਈ ਸਮੇਂ ਸੀਮਾ ਅਨੁਸਾਰ ਸਮਾਂ ਵੀ ਦਿੱਤਾ ਜਾਵੇਗਾ।



- October 15, 2025