ਵਿਦਿਆਰਥੀਆਂ ਦੇ ਜੀਵਨ ਵਿੱਚ ਖੇਡਾਂ ਦਾ ਮਹੱਤਵਪੂਰਨ ਸਥਾਨ ਹੈ” – ਸੁਨੀਤਾ ਰਾਣੀ
Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਵਿਦਿਆਰਥੀਆਂ ਦੇ ਜੀਵਨ ਵਿੱਚ ਖੇਡਾਂ ਦਾ ਮਹੱਤਵਪੂਰਨ ਸਥਾਨ ਹੈ” – ਸੁਨੀਤਾ ਰਾਣੀ
- kakkar.news
- September 17, 2025
- Education Punjab
ਫ਼ਿਰੋਜ਼ਪੁਰ, 17 ਸਤੰਬਰ 2025 (ਅਨੁਜ ਕੱਕੜ ਟੀਨੂੰ)
ਸਕੂਲ ਸਿੱਖਿਆ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਜ਼ਿਲਾ ਪੱਧਰੀ ਰੋਲਰ ਸਕੇਟਿੰਗ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਕੋਮਲ ਅਰੋੜਾ, ਬੀ.ਪੀ.ਈ.ਓ ਫ਼ਿਰੋਜ਼ਪੁਰ-3 ਰਣਜੀਤ ਸਿੰਘ ਦੀ ਅਗਵਾਈ ਹੇਠ, ਦਾਸ ਐਂਡ ਬਰਾਉਨ ਵਰਡ ਸਕੂਲ ਵਿਖੇ ਕਰਵਾਈਆਂ ਗਈਆਂ।
ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਵਿੱਚ ਕੁਆਰਡਜ਼ ਅਤੇ ਇਨਲਾਈਨ ਸਕੇਟਿੰਗ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਵਧਾਈ ਦਿੱਤੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ।
ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਲਈ ਤੰਦਰੁਸਤ ਸਰੀਰ ਦੀ ਲੋੜ ਹੁੰਦੀ ਹੈ। ਅਰੋਗ ਰਹਿਣ ਲਈ ਚੰਗੀ ਖ਼ੁਰਾਕ ਤੇ ਖੇਡਾਂ ਮਹੱਤਵਪੂਰਨ ਹਿੱਸਾ ਪਾਉਂਦੀਆਂ ਹਨ, ਉਹਨਾਂ ਕਿਹਾ ਜਿੱਥੇ ਇਹ ਸਫ਼ਲਤਾ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਅਤੇ ਉੱਥੇ ਇਹਨਾਂ ਬੱਚਿਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਅਤੇ ਉਹਨਾਂ ਸੂਬਾ ਪੱਧਰੀ ਟੂਰਨਾਮੈਂਟ ਲਈ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਰਬਜੀਤ ਸਿੰਘ ਟੁਰਨਾ ਏ.ਪੀ.ਸੀ ਜਨਰਲ, ਪਵਨ ਮਦਾਨ ਜ਼ਿਲ੍ਹਾ ਐੱਮ.ਆਈ.ਐੱਸ, ਦਰਸ਼ਨ ਸਿੰਘ ਭੁੱਲਰ, ਸੁਖਵਿੰਦਰ ਸਿੰਘ ਭੁੱਲਰ, ਸੁਖਪ੍ਰੀਤ ਸਿੰਘ ਬਰਾੜ, ਹਰਜੀਤ ਸਿੰਘ ਸਿੱਧੂ, ਅਤਰ ਸਿੰਘ, ਤਲਵਿੰਦਰ ਸਿੰਘ ਖਾਲਸਾ, ਸੁਨੀਲ ਕੁਮਾਰ ਮੈਡਮ ਅਰਪਿੰਦਰ ਕੌਰ, ਮਨਜਿੰਦਰ ਕੌਰ ਨੇ ਇਹਨਾਂ ਖੇਡ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਆਪਣਾ ਅਹਿਮ ਯੋਗਦਾਨ ਪਾਇਆ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026