Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਕੀਤੇ ਜਾ ਰਹੇ ਹਨ ਅਗੇਤੇ ਪ੍ਰਬੰਧ – ਡਿਪਟੀ ਕਮਿਸ਼ਨਰ
- kakkar.news
- September 19, 2025
- Punjab
ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਕੀਤੇ ਜਾ ਰਹੇ ਹਨ ਅਗੇਤੇ ਪ੍ਰਬੰਧ – ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 19 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਾਉਣੀ ਸੀਜ਼ਨ 2025 ਦੇ ਮੱਦੇਨਜ਼ਰ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਹੋ ਸਕੇ, ਇਸ ਲਈ ਅਗੇਤੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਸੀਜਨ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 126 ਖਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਹੈ ਉਹ ਜਲਦੀ ਨਾ ਕਰਨ ਅਤੇ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁੱਕਾ ਕੇ ਹੀ ਮੰਡੀਆਂ ਵਿਚ ਲਿਆਉਣ ਜਾਵੇ ਤਾਂ ਜੋੰ ਉਨ੍ਹਾਂ ਨੂੰ ਮੰਡੀ ਵਿਚ ਇੰਤਜ਼ਾਰ ਨਾ ਕਰਨਾ ਪਵੇ।
ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਦੀ ਪੂਰੀ ਤਰ੍ਹਾਂ ਸਾਫ-ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨ ਵੀਰਾਂ ਲਈ ਪੀਣ ਵਾਲਾ ਪਾਣੀ, ਪਖਾਨੇ ਆਦਿ ਦੀ ਸੁਵਿਧਾ ਮੰਡੀਆਂ ਵਿਖੇ ਲਾਜ਼ਮੀ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਵੀਰ ਜਦੋਂ ਮੰਡੀ ਵਿੱਚ ਫਸਲ ਲੈ ਕੇ ਆਉਂਦੇ ਹਨ ਤਾਂ ਆਵਾਜਾਈ ਵਿਚ ਦਿੱਕਤ ਪੇਸ਼ ਨਾ ਆਵੇ ਇਸ ਲਈ ਹਰ ਤਰ੍ਹਾਂ ਨਾਲ ਪ੍ਰਬੰਧਾਂ ਨੂੰ ਅਗਾਉ ਤੋਂਰ ‘ਤੇ ਮੁਕੰਮਲ ਕਰ ਲਿਆ ਜਾਵੇ।
ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਕਿਸਾਨ ਵੀਰਾਂ ਨੂੰ ਮੁਢਲੇ ਪੱਧਰ ‘ਤੇ ਹੀ ਜਾਗਰੂਕ ਕੀਤਾ ਜਾਵੇ ਕਿ ਸੁੱਕਾ ਝੋਨਾ ਹੀ ਮੰਡੀ ਵਿਚ ਲਿਆਂਦਾ ਜਾਵੇ। 17 ਫੀਸਦੀ ਨਮੀ ਤੱਕ ਹੀ ਝੋਨੇ ਦੀ ਫਸਲ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲਾ ਝੋਨਾ ਲਿਆਉਣ ‘ਤੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੇ ਸੁੱਕਣ ਦਾ ਇੰਤਜਾਰ ਕਰਨਾ ਪੈਂਦਾ ਹੈ, ਜਿਸ ਨਾਲ ਖਜਲ-ਖੁਆਰੀ ਵਧਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨ ਵੀਰਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਫ਼ਸਲ ਦੀ ਖਰੀਦ-ਵੇਚ ਸਬੰਧੀ ਮਾਹੌਲ ਮੁਹੱਈਆ ਕਰਵਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲ ਕੱਟਣ ਉਪਰੰਤ ਪਰਾਲ਼ੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਮਾਹਰਾਂ ਦੀ ਸਲਾਹ ਅਨੁਸਾਰ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲ਼ੀ ਦੀਆਂ ਗੱਠਾਂ ਬਣਾਉਣ ਜਾਂ ਪਰਾਲੀ /ਰਹਿੰਦ ਖੂੰਹਦ ਦਾ ਖੇਤਾਂ ਵਿੱਚ ਹੀ ਨਿਪਟਾਰਾ ਕਰਨ, ਜਿਸ ਨਾਲ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਾਅ ਹੋ ਸਕੇ।
Categories

Recent Posts