Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਐਸਡੀਐਮ ਅਤੇ ਮੁਖ ਖੇਤੀਬਾੜੀ ਅਫਸਰ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
- 52 Views
- kakkar.news
- September 20, 2025
- Punjab
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਐਸਡੀਐਮ ਅਤੇ ਮੁਖ ਖੇਤੀਬਾੜੀ ਅਫਸਰ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਫਿਰੋਜ਼ਪੁਰ 20 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਮੇਂ -ਸਮੇਂ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਐਸਡੀਐਮ ਫਿਰੋਜ਼ਪੁਰ ਅਮਨਦੀਪ ਅਤੇ ਮੁੱਖ ਖੇਤੀਬਾੜੀ ਅਫਸਰ ਰਣਧੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਐਸਡੀਐਮ ਅਮਨਦੀਪ ਨੇ ਦੱਸਿਆ ਕਿ ਪੰਜਾਬ ‘ਚ ਪਰਾਲੀ ਨੂੰ ਅੱਗ ਲਾਉਣ ਦੇ ਕੇਸਾਂ ਨੂੰ ਰੋਕਣ ਲਈ ਸਮੇਂ ਸਮੇਂ ‘ਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕੀਤਾ ਜਾਂਦਾ ਹੈ। ਇਸੇ ਕੜੀ ‘ਚ ਫਿਰੋਜ਼ਪੁਰ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਫਿਰੋਜ਼ਪੁਰ ਅਤੇ ਘੱਲ ਖੁਰਦ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰੇਗੀ|
ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਜ਼ਮੀਨੀ ਨੁਕਸਾਨ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਸੰਦਾ ਦੀ ਵਰਤੋਂ ਕਰਕੇ ਪਰਾਲੀ ਦਾ ਕਿਸ ਤਰ੍ਹਾਂ ਸਹੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕਦਾ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜ਼ਿਲ੍ਹੇ ‘ਚ ਨੋਡਲ ਅਫਸਰ ਵੀ ਤਾਇਨਾਤ ਕੀਤੇ ਗਏ ਹਨ, ਜੋ ਕਿ ਆਪਣੇ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਕਰਨਗੇ।
ਮੁੱਖ ਖੇਤੀਬਾੜੀ ਅਫਸਰ ਰਣਧੀਰ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਫਿਰੋਜ਼ਪੁਰ ਦੇ ਵੱਖ-ਵੱਖ ਬਲਾਕਾਂ ਵਿੱਚ ਜਾਗਰੂਕਤਾ ਵੈਨਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ ਜ਼ਮੀਨੀ ਨੁਕਸਾਨ ਤੇ ਪ੍ਰਦੂਸ਼ਣ ਹੁੰਦਾ ਹੈ, ਬਲਕਿ ਇਹ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ। ਪਰਾਲੀ ਦੇ ਧੂੰਏਂ ਨਾਲ ਲੋਕਾਂ ਨੂੰ ਸਾਹ ਸਬੰਧੀ ਬਿਮਾਰੀਆਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪਰਾਲੀ ਸਾੜਨ ਨਾਲ ਜਿਥੇ ਅਗਜ਼ਨੀ ਦੀਆਂ ਘਟਨਾਵਾਂ ਵਾਪਰਦੀਆਂ ਹਨ, ਉਥੇ ਹੀ ਪਸ਼ੂ ਪੰਛੀਆਂ ਲਈ ਵੀ ਪਰਾਲੀ ਦਾ ਧੂੰਆਂ ਨੁਕਸਾਨਦਾਇਕ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਉਸਦਾ ਸਹੀ ਢੰਗ ਨਾਲ ਨਿਪਟਾਰਾ ਕਰਨ| ਇਸ ਮੌਕੇ ਖੇਤੀਬਾੜੀ ਅਫਸਰ ਨੀਰਜ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨੀਅਰ ਸਤਿੰਦਰਪਾਲ ਸਿੰਘ ਵੀ ਮੌਜੂਦ ਸਨ।
Categories

Recent Posts


- October 15, 2025