ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਲਈ ਕਮੇਟੀ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ
- 33 Views
- kakkar.news
- September 24, 2025
- Agriculture Punjab
ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਲਈ ਕਮੇਟੀ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ
ਫ਼ਿਰੋਜ਼ਪੁਰ, 24 ਸਤੰਬਰ 2025 (ਅਨੁਜ ਕੱਕੜ ਟੀਨੂੰ)
ਪੰਜਾਬ ਵਿੱਚ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਭਾਰਤ ਸਰਕਾਰ ਦੀ ਮਨਿਸਟਰੀ ਆਫ਼ ਐਗਰੀਕਲਚਰਲ ਐਂਡ ਫਾਰਮਰ ਵੈਲਫੇਅਰ ਵਿਭਾਗ ਵੱਲੋਂ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵੱਲੋਂ ਜ਼ਿਲ੍ਹੇ ਦੇ ਹੜ੍ਹ ਪੀੜ੍ਹਤ ਪਿੰਡਾਂ ਦੀਨੇ ਕੇ, ਗੱਟਾ ਬਾਦਸ਼ਾਹ, ਟੇਂਡੀ ਵਾਲਾ ਅਤੇ ਭਾਨੇ ਵਾਲਾ ਦਾ ਦੌਰਾ ਚੇਅਰਮੈਨ ਅਨਿਲ ਖਿਪਲ ਦੀ ਅਗਵਾਈ ਵਿੱਚ ਕੀਤਾ ਗਿਆ ਤਾਂ ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾ ਸਕੇ। ਇਸ ਮੌਕੇ ਕਮੇਟੀ ਦੇ ਮੈਂਬਰ ਡਾ. ਸੁਭਾਸ਼ ਚੰਦਰ ਅਤੇ ਸ੍ਰੀ ਰਾਮ ਪ੍ਰਕਾਸ਼ ਮੀਨਾ ਵੀ ਹਾਜ਼ਰ ਸਨ।
ਚੇਅਰਮੈਨ ਸ੍ਰੀ ਅਨਿਲ ਖਿਪਲ ਨੇ ਇਸ ਦੌਰੇ ਦੌਰਾਨ ਹੜ੍ਹ ਪੀੜ੍ਹਤ ਲੋਕਾਂ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲ ਬਾਤ ਕਰਦਿਆਂ ਕਿਸਾਨਾਂ ਤੋਂ ਸੁਝਾਅ ਲਏ ਕਿ ਉਹ ਕਿਸ ਤਰ੍ਹਾਂ ਇਸ ਪਾਣੀ ਦੀ ਮਾਰ ਤੋਂ ਬਚ ਸਕਦੇ ਹਨ ਤਾਂ ਇਸ ਤੇ ਕਿਸਾਨਾਂ ਨੇ ਆਪੋ ਆਪਣੇ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦੀ ਤਿਆਰ ਕਰ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਬਣਦਾ ਮੁਆਵਜ਼ਾ ਜਲਦੀ ਮਿਲ ਸਕੇ।
ਇਸ ਮੌਕੇ ਡਾ. ਕਾਮਨੀ, ਖੇਤੀਬਾੜੀ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਹਾਜ਼ਰ ਸਨ।



- October 15, 2025