ਵਿਸ਼ਾ-ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
- 46 Views
- kakkar.news
- September 25, 2025
- Punjab
ਵਿਸ਼ਾ-ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
ਫਿਰੋਜ਼ਪੁਰ, 25 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਸਤੰਬਰ ਮਾਨਯੋਗ ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਦੀਪਸ਼ੀਖਾ ਸ਼ਰਮਾ (ਆਈਏਐਸ) ਵੱਲੋਂ ਪ੍ਰੋਜੈਕਟ ਜੀਵਨ ਜੋਡ 2.0 ਲਾਗੂ ਕਰਨ ਲਈ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਖਿਲਾਫ ਚਲ ਰਹੀ ਮੁਹਿਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਪੁਲਿਸ ਵਿਭਾਗ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਨਾਲ ਤਾਲਮੇਲ ਕਰ ਕੇ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਵਿੱਚ ਰੇਲਵੇ ਸਟੇਸ਼ਨ,ਬੱਸ ਸਟੈਂਡ,ਦਰਗਾਹ ਬਾਬਾ ਸ਼ੇਰਸਾਹ ਵਲੀ, ਸੀਤਲਾ ਮੰਦਿਰ,ਹਨੁਮਾਨ ਮੰਦਿਰ, ਜ਼ੀਰਾ ਗੇਟ,ਸ਼ਿਵਾਲਾ ਮੰਦਿਰ ਚੈਕਿੰਗ ਕੀਤੀ ਗਈ । ਜਿਸ ਦੌਰਾਨ ਕੋਈ ਵੀ ਬੱਚਾ ਭਿਖਿਆ ਮੰਗਦਾ ਪ੍ਰਾਪਤ ਨਹੀ ਹੋਇਆ।
ਇਸ ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸਮੇਤ ਟਾਸਕ ਫੋਰਸ ਟੀਮ ਨਾਲ ਮਿਲ ਕੇ ਦੁਕਾਨਦਾਰਾ ਅਤੇ ਲੋਕਾ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਭੀਖ ਮੰਗਾਉਣਾ ਕਾਨੂੰਨੀ ਅਪਰਾਧ ਹੈ। ਬਾਲ ਭਿਖਿਆ ਨੂੰ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆ ਨੂੰ ਭੀਖ ਵਿੱਚ ਪੈਸੇ ਨਾ ਦਿੱਤੇ ਜਾਣ ਅਤੇ ਉਹਨਾ ਦੇ ਮਾਤਾ ਪਿਤਾ ਦੀ ਕਾਊਸਲਿੰਗ ਕੀਤੀ ਜਾਵੇ ਕਿ ਉਹ ਆਪਣੇ ਬੱਚਿਆ ਤੋਂ ਭੀਖ ਮੰਗਵਾਉਣ ਦੀ ਥਾਂ ਉਹਨਾ ਨੂੰ ਸਕੂਲ ਭੇਜਣ ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਫਿਰੋਜ਼ਪੁਰ ਸ੍ਰੀਮਤੀ ਬਲਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਸਬੰਧੀ ਉਹਨਾਂ ਦੇ ਦਫਤਰ ਨਾਲ ਅਤੇ ਚਾਈਲਡ ਹੈਲਪ ਲਾਈਨ ਨੰਬਰ 1098 ਤੇ ਫੋਨ ਕਰ ਕੇ ਬੱਚਿਆ ਸਬੰਧੀ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ।



- October 15, 2025