ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਬੀਜ ਮੁਫ਼ਤ ਦੇਵੇਗੀ ਪੰਜਾਬ ਸਰਕਾਰ: ਰਜਨੀਸ਼ ਦਹੀਯਾ
- 41 Views
- kakkar.news
- September 25, 2025
- Punjab
ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਬੀਜ ਮੁਫ਼ਤ ਦੇਵੇਗੀ ਪੰਜਾਬ ਸਰਕਾਰ: ਰਜਨੀਸ਼ ਦਹੀਯਾ
ਫ਼ਿਰੋਜ਼ਪੁਰ, 25 ਸਤੰਬਰ 2025 (ਸਿਟੀਜ਼ਨਜ਼ ਵੋਇਸ)
ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹਾਂ ਕਾਰਨ ਜਿੰਨਾ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਣਕ ਦੀ ਬਿਜਾਈ ਲਈ ਮੁਫ਼ਤ ਬੀਜ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਹੁਣ ਆਏ ਹੜ੍ਹਾਂ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਇਸ ਲਈ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੂਰੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 5 ਲੱਖ ਏਕੜ ਜ਼ਮੀਨ ਤੇ ਬਿਜਾਈ ਕਰਨ ਵਾਸਤੇ 2 ਲੱਖ ਕੁਇੰਟਲ ਕਣਕ ਦਾ ਬੀਜ ਕਿਸਾਨਾਂ ਨੂੰ ਮੁਫ਼ਤ ਦਿੱਤਾ ਜਾਵੇਗਾ। ਵਿਧਾਇਕ ਦਹੀਯਾ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਗਏ ਇਸ ਐਲਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਜਲਦੀ ਹੀ ਕਿਸਾਨਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਹਨ ਕਿ ਹੋਏ ਨੁਕਸਾਨ ਦੀ ਜਲਦੀ ਰਿਪੋਰਟ ਤਿਆਰ ਕਰਕੇ ਭੇਜੀ ਜਾਵੇ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।



- October 15, 2025