ਫਿਰੋਜ਼ਪੁਰ ਜੇਲ੍ਹ ਦੇ ਪਿਛਲੇ ਪਾਸੇੋਂ ਦੋ ਨੌਜਵਾਨ ਅਸਲਾ ਤੇ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ
- 79 Views
- kakkar.news
- September 25, 2025
- Crime Punjab
ਫਿਰੋਜ਼ਪੁਰ ਜੇਲ੍ਹ ਦੇ ਪਿਛਲੇ ਪਾਸੇੋਂ ਦੋ ਨੌਜਵਾਨ ਅਸਲਾ ਤੇ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ
ਫਿਰੋਜ਼ਪੁਰ, 25 ਸਤੰਬਰ 20(25 ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਪਿਛਲੇ ਪਾਸੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਅਸਲਾ ਅਤੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸ.ਥ. ਸੁਖਚੈਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨਾਮਦੇਵ ਚੌਂਕ ‘ਤੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਕਿ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਜਸਵਿੰਦਰ ਸਿੰਘ ਉਰਫ ਦੀਪ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੈਰੀ, ਦੋਵੇਂ ਵਾਸੀ ਬਸਤੀ ਨਿਜ਼ਾਮਦੀਨ ਵਾਲੀ, ਕੇਂਦਰੀ ਜੇਲ੍ਹ ਦੇ ਪਿਛਲੇ ਪਾਸੇ ਖੜੇ ਹਨ ਅਤੇ ਅਸਲਾ ਤੇ ਨਸ਼ੀਲੇ ਕੈਪਸੂਲ ਜੇਲ੍ਹ ਅੰਦਰ ਸੁੱਟਣ ਦੀ ਤਿਆਰੀ ਕਰ ਰਹੇ ਹਨ।
ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਦੋਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਪਿਸਟਲ (32 ਬੋਰ ਅਤੇ 30 ਬੋਰ), 2 ਮੈਗਜ਼ੀਨ, 20 ਜ਼ਿੰਦਾ ਕਾਰਤੂਸ, 450 ਨਸ਼ੀਲੇ ਕੈਪਸੂਲ, 160 ਜ਼ਰਦੇ ਦੀਆਂ ਪੁੜੀਆਂ ਅਤੇ ਇੱਕ ਪਿੱਠੂ ਬੈਗ ਕਿੱਟ ਬਰਾਮਦ ਕੀਤੀ।
ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪ੍ਰਾਰੰਭਿਕ ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਹਾਂ ਦੇ ਖ਼ਿਲਾਫ ਪਹਿਲਾਂ ਵੀ ਅੱਧਾ ਦਰਜਨ ਦੇ ਕਰੀਬ ਵੱਖ-ਵੱਖ ਮਾਮਲੇ ਦਰਜ ਹਨ।



- October 15, 2025