ਏ.ਡੀ.ਸੀ. ਵੱਲੋਂ ਰਾਸ਼ਨ ਕਾਰਡ ਧਾਰਕਾਂ ਦੀ ਈ.ਕੇ.ਵਾਈ.ਸੀ. ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਮੀਟਿੰਗ
- 72 Views
- kakkar.news
- September 26, 2025
- Politics Punjab
ਏ.ਡੀ.ਸੀ. ਵੱਲੋਂ ਰਾਸ਼ਨ ਕਾਰਡ ਧਾਰਕਾਂ ਦੀ ਈ.ਕੇ.ਵਾਈ.ਸੀ. ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਮੀਟਿੰਗ
ਈ.ਕੇ.ਵਾਈ.ਸੀ. ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ : ਅਮਿਤ ਸਰੀਨ
ਫ਼ਿਰੋਜ਼ਪੁਰ, 26 ਸਤੰਬਰ 2025 (ਅਨੁਜ ਕੱਕੜ ਟੀਨੂੰ)
ਵਧੀਕ ਡਿਪਟੀ ਕਮਿਸ਼ਨਰ (ਜ) ਫ਼ਿਰੋਜ਼ਪੁਰ ਸ੍ਰੀ ਅਮਿਤ ਸਰੀਨ ਵੱਲੋਂ ਰਾਸ਼ਨ ਕਾਰਡ ਧਾਰਕਾਂ ਦੀ ਈ.ਕੇ.ਵਾਈ.ਸੀ. ਦੇ ਸਬੰਧ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸੀਡੀਪੀਓ ਦਫਤਰ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੋਕ ਹਿੱਤ ਵਿੱਚ ਈ.ਕੇ.ਵਾਈ.ਸੀ. ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਇਸ ਕੰਮ ਵਿੱਚ ਆਂਗਣਵਾੜੀ ਵਰਕਰਾਂ ਦਾ ਸਹਿਯੋਗ ਲਿਆ ਜਾਵੇ ਅਤੇ ਉਨ੍ਹਾਂ ਦਾ ਬਣਦੀ ਪ੍ਰੋਤਸਾਹਨ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਪਿੰਡਾਂ/ਕਸਬਿਆਂ ਦੇ ਵਿੱਚ ਮੁਨਾਦੀ ਕਰਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਈ.ਕੇ.ਵਾਈ.ਸੀ. ਕਰਵਾਉਣ ਅਤੇ ਆਪਣਾ ਬਣਦਾ ਲਾਭ ਪ੍ਰਾਪਤ ਕਰ ਸਕਣ।
ਮੀਟਿੰਗ ਵਿੱਚ ਡੀ.ਐਫ.ਐਸ.ਸੀ. ਜਿਤਿਨ ਵਰਮਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚੀਕਾ ਨੰਦਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।



- October 15, 2025