ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ ਖੂਨਦਾਨ ਕੈਂਪ
- 26 Views
- kakkar.news
- September 28, 2025
- Health Punjab
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖਾਲਸਾ ਗੁਰਦੁਆਰਾ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ
ਵਿਧਾਇਕ ਭੁੱਲਰ ਨੇ ਵੱਧ ਤੋਂ ਵੱਧ ਨੌਜਵਾਨਾਂ ਅਤੇ ਤੰਦਰੁਸਤ ਵਿਅਕਤੀਆਂ ਨੂੰ ਖੂਨਦਾਨ ਕਰਨ ਦੀ ਕੀਤੀ ਅਪੀਲ
ਫਿਰੋਜ਼ਪੁਰ, 28 ਸਤੰਬਰ 2025 (ਅਨੁਜ ਕੱਕੜ ਟੀਨੂੰ)
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਖਾਲਸਾ ਗੁਰਦੁਆਰਾ ਸਾਹਿਬ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈੰਪ ਵਿਚ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਵੱਧ ਤੋਂ ਵੱਧ ਲੋਕਾਂ ਤੇ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।
ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਾਰੇ ਪੰਜਾਬ ਵਿਹ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਪਤਾ ਲੱਗ ਸਕੇ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਸਾਡੇ ਸਮਾਜ ਨੂੰ ਕਿੰਨੀ ਵੱਡੀ ਦੇਣ ਹੈ।ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੇ ਛੋਟੀ ਉਮਰੇ ਹੀ ਦੇਸ਼ ਦੀ ਆਜਾਦੀ ਲਈ ਲੜ੍ਹਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਸਾਢੇ ਤੇਈ ਸਾਲ ਦੀ ਉਮਰ ਵਿਚ ਆਪਣੀ ਪੜ੍ਹਾਈ ਦੇ ਸਮੇਂ ਹੀ ਫਾਂਸੀ ਦਾ ਰੱਸਾ ਚੁੰਮ ਕੇ ਆਪਣੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਸਮੇਤ ਸਾਡੇ ਦੇਸ਼ ਨੂੰ ਆਜ਼ਾਦੀ ਦਿਵਾਈ ਸੀ।
ਉਨ੍ਹਾ ਦੱਸਿਆ ਕਿ ਇਸ ਕੈਂਪ ਰਾਹੀਂ ਸਾਡੀ ਸਭ ਤੋਂ ਵੱਡੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਖੂਨਦਾਨ ਕਰਕੇ ਬਲੱਡ ਬੈਂਕ ਨੂੰ ਦਿੱਤਾ ਜਾਵੇ, ਤਾਂ ਜੋ ਜਰੂਰਤ ਸਮੇਂ ਕਿਸੇ ਦੀ ਸਹਾਇਤਾ ਕੀਤੀ ਜਾ ਸਕੇ। ਉਹਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਨੌਜਵਾਨ ਅਤੇ ਤੰਦਰੁਸਤ ਵਿਅਕਤੀ ਆਪਣਾ ਖੂਨਦਾਨ ਕਰਦੇ ਰਹਿਣ ਤਾਂ ਜੋ ਲੋੜ ਪੈਣ ਤੇ ਉਹਨਾਂ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਦੀ ਕੀਮਤੀ ਜ਼ਿੰਦਗੀ ਬਚਾ ਸਕੇ| ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਖੂਨਦਾਨ ਕੈਂਪ ਲਗਾਏ ਜਾਣਗੇ |