ਸਮੂਹ ਸਰਕਾਰੀ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਮਿਲੇਗੀ ਸਿਖਲਾਈ – ਸੁਨੀਤਾ ਰਾਣੀ / ਕੋਮਲ ਅਰੋੜਾ
- 78 Views
- kakkar.news
- September 29, 2025
- Education Punjab
ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਨਵਗਠਿਤ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇੱਕ-ਰੋਜ਼ਾ ਸਿਖਲਾਈ ਦੀ ਸ਼ੁਰੂਆਤ
ਸਮੂਹ ਸਰਕਾਰੀ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਮਿਲੇਗੀ ਸਿਖਲਾਈ – ਸੁਨੀਤਾ ਰਾਣੀ / ਕੋਮਲ ਅਰੋੜਾ
ਫ਼ਿਰੋਜ਼ਪੁਰ 29 ਸਤੰਬਰ 2025 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ, ਸਿੱਖਿਆ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਨੀਤਾ ਰਾਣੀ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਨਵ-ਗਠਿਤ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇੱਕ-ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤ ਹੋਈ।
ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਇੱਕ ਰੋਜ਼ਾ ਸਿਖਲਾਈ ਦੇਣ ਦੀ ਸ਼ੁਰੂਆਤ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਖੇ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿੱਚ 11 ਬਲਾਕਾਂ ਵਿੱਚ ਦੋ ਸੈਸ਼ਨ (ਸਵੇਰੇ ਅਤੇ ਬਾਅਦ ਦੁਪਹਿਰ) ਵਿੱਚ ਇਹ ਸਿਖਲਾਈ ਕਰਵਾਈ ਜਾ ਰਹੀ ਹੈ। ਇਹ ਟ੍ਰੇਨਿੰਗ 29 ਸਤੰਬਰ ਤੋਂ 15 ਅਕਤੂਬਰ ਤੱਕ ਦਿੱਤੀ ਜਾਣੀ ਹੈ। ਜਿਸ ਵਿੱਚ ਕਮੇਟੀ ਮੈਂਬਰਾਂ ਨੂੰ ਸਕੂਲ ਦੇ ਸਰਵਪੱਖੀ ਵਿਕਾਸ ਲਈ ਉਹਨਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸਮੱਸਿਆ ਨੂੰ ਨਿਪਟਾਉਣ ਲਈ ਪਰਿਪੱਕ ਬਣਾਇਆ ਜਾ ਸਕੇ। ਇਹ ਟ੍ਰੇਨਿੰਗ ਸਕੂਲੀ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਹੱਤਵਪੂਰਨ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਅਤੇ ਡੀਆਰਸੀ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਵਿੱਚ ਸਾਡੇ ਬੱਚਿਆਂ ਨੂੰ ਬਹੁਤ ਵਧੀਆ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਬੱਚੇ ਦੇ ਸਰਵਪੱਖੀ ਵਿਕਾਸ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਐੱਸ.ਐੱਮ.ਸੀ ਮੈਂਬਰਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਬੱਚਿਆਂ ਨੂੰ ਸਕੂਲ ਆਉਣ ਲਈ ਬਾਰ-ਬਾਰ ਮੋਟੀਵੇਟ ਕੀਤਾ ਜਾਂਦਾ ਹੈ, ਗੈਰ ਹਾਜ਼ਰ ਬੱਚਿਆਂ ਤੱਕ ਵੀ ਪਹੁੰਚ ਕੀਤੀ ਜਾਂਦੀ ਹੈ। ਐਸਐਮਸੀ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੇ ਬੱਚੇ ਸਰਕਾਰੀ ਸਕੂਲਾਂ ਦੇ ਵਿੱਚ ਸਿੱਖਿਆ ਪ੍ਰਾਪਤ ਕਰਕੇ ਕੇ ਚੰਗੇ ਮੁਕਾਮ ਹਾਸਲ ਕਰ ਰਹੇ ਹਨ, ਬੱਚੇ ਉੱਚ ਵਿਦਿਆ ਹਾਸਲ ਕਰ ਰਹੇ ਹਨ। ਟ੍ਰੇਨਿੰਗਾਂ ਦੇ ਰਹੇ ਬੀਆਰਸੀ ਸਾਹਿਬਾਨ ਵਲੋਂ ਹਾਜ਼ਰੀਨ ਨੂੰ ਸਰਕਾਰੀ ਸਕੂਲਾਂ ਵੱਧ ਤੋਂ ਵੱਧ ਦਾਖਲੇ ਕਰਵਾਉਣ ਲਈ ਅਤੇ 100% ਹਾਜ਼ਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ।



- October 15, 2025