ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਦੇ ਜਨਮ ਦਿਵਸ ਤੇ ਸਮਾਗਮ
- 31 Views
- kakkar.news
- September 30, 2025
- Punjab
ਭਾਰਤ ਵਿੱਚ ਪੰਜਾਬ ਸੂਬੇ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਮ ਤੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਵਿੱਚ ਸਥਾਪਿਤ ਇੱਕੋ ਇਕ ਬਣੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਸਰਦਾਰ ਭਗਤ ਸਿੰਘ ਜੀ ਦੇ ਇਕ ਸੌ ਅਠਾਰਵੇਂ ਜਨਮ ਦਿਵਸ ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਮਾਣਯੋਗ ਵਾਈਸ ਚਾਂਸਲਰ ਪ੍ਰੋ ਡਾ ਸੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ,ਕੈਂਪਸ ਰਜਿਸਟਰਾਰ ਡਾ ਗ਼ਜ਼ਲਪ੍ਰੀਤ ਸਿੰਘ ਅਤੇ ਯੂਨੀਵਰਸਿਟੀ ਦੀ ਸ਼ਹੀਦ ਭਗਤ ਸਿੰਘ ਸੁਸਾਇਟੀ ਦੇ ਕੋਆਰਡੀਨੇਟਰ ਡਾ ਸੁਨੀਲ ਬਹਿਲ ਓਹਨਾ ਦੀ ਟੀਮ ਦੀ ਅਗਵਾਈ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਭਾਰੀ ਗਿਣਤੀ ਚ ਸ਼ਮੂਲੀਅਤ ਕੀਤੀ ਗਈ । ਇਸ ਸਮਾਗਮ ਵਿੱਚ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀਆਂ ਕਵਿਤਾਵਾਂ, ਗੀਤ, ਵਿਚਾਰ ਗੋਸ਼ਟੀਆਂ , ਗਿੱਧੇ ਅਤੇ ਭੰਗੜਾ ਆਦਿ ਦੀਆਂ ਵਨਗੀਆਂ ਪੇਸ਼ ਕੀਤੀਆਂ ਗਈਆਂ ।
ਸਰਦਾਰ ਭਗਤ ਸਿੰਘ ਦੇ ਜੀਵਨ ਤੇ ਓਹਨਾ ਵੱਲੋਂ ਭਾਰਤ ਦੀ ਆਜ਼ਾਦੀ ਲਈ ਪਾਏ ਯੋਗਦਾਨ ਤੇ ਸਵਰਗੀ ਪੂਰਨ ਸਿੰਘ ਦੀ ਨਾਟਕ ਮੰਡਲੀ ਵਲੋਂ ਨਾਟਕ ਦੇ ਰੂਪ ਵਿੱਚ ਇਕ ਭਾਵਪੂਰਨ ਸਰਧਾਂਜਲੀ ਅਰਪਿਤ ਕੀਤੀ ਗਈ । ਉਹਨਾਂ ਦੀ ਇਸ ਪੇਸ਼ਕਾਰੀ ਨੇ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ ਅਤੇ ਹਰ ਕੋਈ ਸਰਦਾਰ ਭਗਤ ਸਿੰਘ ਦੀ ਸੋਚ ਵਿੱਚ ਰੰਗਿਆ ਨਜ਼ਰ ਆਇਆ । ਇਸ ਮੌਕੇ ਤੇ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਨਾਟਕ ਮੰਡਲੀ ਦੇ ਮੈਂਬਰਾਂ ਨੂੰ ਸਨਮਾਨ ਚਿਨ ਦੇ ਕੇ ਸਨਮਾਨਿਤ ਬੀ ਕੀਤਾ ਗਿਆ । ਯੂਨੀਵਰਸਿਟੀ ਦੀ ਸ਼ਹੀਦ ਭਗਤ ਸਿੰਘ ਸੁਸਾਇਟੀ ਦੇ ਕੋਆਰਡੀਨੇਟਰ ਡਾ ਸੁਨੀਲ ਬਹਿਲ ਮੈਂਬਰਾਂ ਅਸਿਸਟੈਂਟ ਪ੍ਰੋ ਨਵਦੀਪ ਕੌਰ ਚੱਜ, ਪੀ ਆਰ ਓ ਯਸ਼ ਪਾਲ, ਸ੍ਰ ਗੁਰਪ੍ਰੀਤ ਸਿੰਘ ਅਤੇ ਹਰਪਿੰਦਰ ਪਾਲ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਪ੍ਰਤੀਮਾਂ ਤੇ ਲੈਂਪ ਲਾਈਟਿੰਗ ਤੇ ਸ਼ਰਦਾ ਦੇ ਫੁੱਲ ਭੇਟ ਕੀਤੇ ਗਏ । ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ ।



- October 15, 2025