69ਵੀਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਦਾ ਸ਼ਾਨਦਾਰ ਆਗਾਜ਼
- 65 Views
- kakkar.news
- September 30, 2025
- Punjab Sports
69ਵੀਂ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕ ਮੀਟ ਦਾ ਸ਼ਾਨਦਾਰ ਆਗਾਜ਼
ਖੇਡਾਂ ਨਾਲ ਵਿਦਿਆਰਥੀਆਂ ਦਾ ਹੁੰਦਾ ਹੈ ਸਰੀਰਕ ਤੇ ਮਾਨਸਿਕ ਵਿਕਾਸ – ਵਿਧਾਇਕ ਰਣਬੀਰ ਸਿੰਘ ਭੁੱਲਰ
ਫ਼ਿਰੋਜ਼ਪੁਰ, 30 ਸਤੰਬਰ 2025 (ਅਨੁਜ ਕੱਕੜ ਟੀਨੂੰ)
ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਮੁਨੀਲਾ ਅਰੋੜਾ,ਦੀ ਰਹਿਨੁਮਾਈ ਹੇਠ 69ਵੀਂ ਜ਼ਿਲ੍ਹਾ ਪੱਧਰੀ ਸਕੂਲ ਅਥਲੈਟਿਕਸ ਮੀਟ 2025 ਦਾ ਸ਼ਾਨਦਾਰ ਆਗਾਜ਼ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਕੀਤਾ ਗਿਆ। ਇਸ ਮੌਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਅਥਲੈਟਿਕ ਮੀਟ ’ਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਉਦਾਘਟਨੀ ਸਮਾਰੋਹ ਵਿਚ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਖੇਡਾਂ ਦਾ ਝੰਡਾ ਲਹਿਰਾ ਕੇ ਅਥਲੈਟਿਕਸ ਮੀਟ ਸ਼ੁਰੂ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਸ. ਰਣਬੀਰ ਸਿੰਘ ਭੁੱਲਰ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਖੇਡਾਂ ਵਿੱਚ ਪੂਰੀ ਮਿਹਨਤ ਅਤੇ ਲਗਨ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਦੀ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਜਿਵੇਂ ਕਿ 100 ਮੀਟਰ, 400 ਮੀਟਰ, 600 ਮੀਟਰ, 3000 ਮੀਟਰ, ਲੰਮੀ ਛਾਲ, ਉੱਚੀ ਛਾਲ,ਸ਼ਾਟਪੁੱਟ, ਜੈਵਲਿਨ ਥ੍ਰੋ ਵਿੱਚ ਵਰਗ 14 ਸਾਲ, 17 ਸਾਲ, 19 ਸਾਲ (ਲੜਕੇ ਅਤੇ ਲੜਕੀਆਂ) ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿਚ ਖੇਡਾਂ ਦਾ ਬਹੁਤ ਮਹੱਤਵ ਹੈ ਕਿਉਂਕਿ ਇਕ ਨਰੋਏ ਸਰੀਰ ‘ਚ ਹੀ ਨਰੋਆ ਮਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ।
ਅੰਤ ਵਿਚ ਮੁੱਖ ਮਹਿਮਾਨ ਵਲੋਂ ਜੇਤੂਆਂ ਨੂੰ ਮੈਡਲ, ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਮੈਂਬਰ ਅਕਸ਼ ਕੁਮਾਰ ਡੀਐਮ ਸਪੋਰਟਸ, ਜਸਵਿੰਦਰ ਸਿੰਘ ਮਹਿਰੋਕ ਸਕੱਤਰ, ਗੁਰਿੰਦਰ ਸਿੰਘ ਸਹਾਇਕ ਸਕੱਤਰ, ਜਸਬੀਰ ਕੌਰ ਟੈਕਨੀਕਲ, ਨਵਿੰਦਰ ਕੁਮਾਰ, ਜਰਮਨਜੀਤ ਸਿੰਘ, ਬਲਜਿੰਦਰਪਾਲ ਸਿੰਘ, ਸੁਖਚੈਨ ਸਿੰਘ ਸਟੈਨੋ, ਦਲਵੀਰ ਸਿੰਘ, ਸੋਨੂ ਬਾਲਾ, ਮੋਨਿਕਾ ਰਾਣੀ, ਮਨਦੀਪ ਕੌਰ,ਅਮਨਦੀਪ ਤਿਲਕਰਾਜ ਆਦਿ ਹਾਜ਼ਰ ਸਨ।



- October 15, 2025