ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
- 42 Views
- kakkar.news
- October 3, 2025
- Agriculture Punjab
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
ਫਿਰੋਜ਼ਪੁਰ, 3 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਇਸ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ|
ਇਸੇ ਤਹਿਤ ਬਲਾਕ ਖੇਤਬਾੜੀ ਦਫ਼ਤਰ ਫਿਰੋਜਪੁਰ ਦੇ ਆਰਿਫ ਕੇ ਸਰਕਲ ਦੇ ਵੱਖ ਵੱਖ ਪਿੰਡਾਂ ਵਿੱਚ ਸ੍ਰੀ ਸੁਖਦੇਵ ਸਿੰਘ ਏ ਟੀ ਐਮ ਤੇ ਸ੍ਰੀ ਬਲਜਿੰਦਰ ਸਿੰਘ ਏ ਟੀ ਐਮ ਵੱਲੋ ਮੋਬਾਈਲ ਵੈਨ ਰਾਹੀਂ ਪਰਾਲ਼ੀ ਨੂੰ ਅੱਗ ਨਾ ਲਗਾਉਣ ਸਬੰਧੀ ਅਨਾਊਂਸਮੈਂਟ ਕਾਰਵਾਈ ਗਈ ਅਤੇ ਨਾਲ ਹੀ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਮਸ਼ੀਨਰੀ ਦੀਆ ਲਿਸਟਾਂ ਚਿਪਕਾਈਆ ਗਈਆਂ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲਾਂਵਾਲਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਬਲਾਕ ਮੱਖੂ ਦੇ ਅਧਿਕਾਰੀ ਮਲਕੀਤ ਸਿੰਘ ਏ ਈ ਉ ਅਤੇ ਜਤਿੰਦਰ ਸਿੰਘ ਏ ਐਸ ਆਈ. ਨੇ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਪਰਾਲੀ ਸਾੜ ਦੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ| ਸੀਐਚ ਸੀ ਮੱਖੂ ਵਿਖੇ ਵੀ ਆਸ਼ਾ ਵਰਕਰ ਵੱਲੋਂ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ|
ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ ਸੰਧੂ, ਖੇਤੀਬਾੜੀ ਵਿਕਾਸ ਅਫਸਰ ਅਮਨਦੀਪ ਸਿੰਘ ਕੰਬੋਜ ਅਤੇ ਖੇਤੀਬਾੜੀ ਉਪ ਨਿਰੀਖਕ ਜਰਮਨਜੀਤ ਸਿੰਘ ਵੱਲੋਂ ਪਿੰਡ ਪਿੰਡੀ ਅਤੇ ਜਵਾਏ ਸਿੰਘ ਵਾਲਾ ਵਿਖੇ ਸੀ ਆਰ ਐਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ ਕਿਸਾਨਾਂ ਨੂੰ ਪੂਸਾ ਡੀ ਕੰਪੋਜਰ ਵੀ ਵੰਡਿਆ ਗਿਆ। ਇਸ ਕੈਂਪ ਦੌਰਾਨ ਉਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਜ਼ਮੀਨ ਵਿੱਚ ਹੀ ਰਲਾਉਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ|



- October 15, 2025