ਸਰਕਾਰੀ ਹਾਈ ਸਕੂਲ ਪਿੰਡ ਮੋਹਨ ਕੇ ਹਿਠਾੜ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ
- 44 Views
- kakkar.news
- October 4, 2025
- Education Punjab
ਸਰਕਾਰੀ ਹਾਈ ਸਕੂਲ ਪਿੰਡ ਮੋਹਨ ਕੇ ਹਿਠਾੜ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ
ਵਾਤਾਵਰਨ ਦੇ ਸਬੰਧ ਵਿੱਚ ਬੱਚਿਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਮੁਕਾਬਲੇ ਕਰਵਾਏ ਗਏ
ਗੁਰੂਹਰਸਹਾਏ (ਫ਼ਿਰੋਜ਼ਪੁਰ) 04 ਅਕਤੂਬਰ 2025 (ਅਨੁਜ ਕੱਕੜ ਟੀਨੂੰ )
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਵਿਭਾਗ ਗੁਰੂਹਰਸਾਹਏ ਵੱਲੋ ਪਿੰਡ ਮੋਹਨ ਕੇ ਹਿਠਾੜ ਦੇ ਸਰਕਾਰੀ ਹਾਈ ਸਕੂਲ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਪ੍ਰਤੀ ਜਾਗਰੂਕ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਕੈੰਪ ਲਗਾਇਆ ਗਿਆ।
ਇਸ ਕੈੰਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਸੰਧੂ ਅਤੇ ਉਹਨਾਂ ਦੇ ਨਾਲ ਮਨਜੀਤ ਸਿੰਘ ਵੱਲੋਂ ਝੋਨੇ ਦੀ ਪਰਾਲੀ ਦੇ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਨੂੰ ਮਿੱਟੀ ਵਿੱਚ ਮਿਲਾਉਣ ਦੇ ਫਾਇਦੇ ਬਾਰੇ ਸਕੂਲ ਦੇ ਬੱਚਿਆਂ ਨੂੰ ਵਿਸਥਾਰ ਵਿੱਚ ਦੱਸਿਆ ਗਿਆ।
ਇਸ ਤੋਂ ਉਪਰੰਤ ਵਾਤਾਵਰਨ ਦੇ ਸਬੰਧ ਵਿੱਚ ਬੱਚਿਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਹ ਜਾਣਕਾਰੀ ਨੂੰ ਆਪਣੇ ਆਂਡ ਗਵਾਂਡ ਦੇ ਕਿਸਾਨਾਂ ਵਿੱਚ ਸਾਂਝੀ ਕਰਨ ਲਈ ਵੀ ਪ੍ਰਣ ਕੀਤਾ।