Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ-ਡੀ.ਟੀ.ਐੱਫ.ਪੰਜਾਬ
- kakkar.news
- October 6, 2025
- Education Punjab
ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ-ਡੀ.ਟੀ.ਐੱਫ.ਪੰਜਾਬ
2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਪੈਂਡਿੰਗ-ਵਿਕਰਮਦੇਵ /ਕੌੜਿਆਂਵਾਲੀ /ਅਵਸਥੀ ਹਰਾਜ
ਫ਼ਿਰੋਜ਼ਪੁਰ 6 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ ਪਰ 2018 ਤੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਨਹੀਂ ਕੀਤੀਆਂ ਗਈਆਂ ਹਨ। ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਨੇ ਦੱਸਿਆ ਕਿ ਪੰਜਾਬ ਦਾ ਸਿੱਖਿਆ ਵਿਭਾਗ 2018 ਤੋਂ ਲੈ ਕੇ ਹੁਣ ਤੱਕ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਨਹੀਂ ਕਰ ਸਕਿਆ ਹੈ। ਬਦਲਾਅ ਵਾਲੀ ਸਰਕਾਰ ਦੇ ਰਾਜ ਵਿੱਚ ਭਾਵੇਂ ਤਰੱਕੀਆਂ ਉਡੀਕਦੇ ਉਡੀਕਦੇ ਅਨੇਕਾਂ ਪ੍ਰਾਇਮਰੀ ਅਧਿਆਪਕ ਰਿਟਾਇਰ ਹੋ ਚੁੱਕੇ ਹਨ ਅਤੇ ਲਗਾਤਾਰ ਰਿਟਾਇਰ ਹੋ ਰਹੇ ਹਨ। ਪਿਛਲੇ ਦਿਨੀਂ ਮਾਸਟਰ ਕਾਡਰ ਤੋਂ ਲੈਕਚਰਾਰ ਕਾਡਰ ਦੀਆਂ ਤਰੱਕੀਆਂ ਦੀਆਂ ਹੋਣ ਨਾਲ ਸਕੂਲਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਦੀ ਕਮੀ ਬਣ ਗਈ ਹੈ, ਅਨੇਕਾਂ ਸਕੂਲਾਂ ਵਿੱਚ ਮਾਸਟਰ ਕਾਡਰ ਦੀਆਂ ਅਸਾਮੀਆਂ ਖਾਲੀ ਹੋ ਗਈਆਂ ਹਨ। ਸਿੱਖਿਆ ਵਿਭਾਗ ਪੰਜਾਬ ਨੂੰ ਮਾਸਟਰ ਕਾਡਰ ਦੀਆਂ ਖਾਲੀ ਹੋਈਆਂ ਅਸਾਮੀਆਂ ਨੂੰ ਪ੍ਰਾਇਮਰੀ ਕਾਡਰ ਵਿੱਚ ਕੰਮ ਕਰ ਰਹੇ ਈ ਟੀ ਟੀ, ਐੱਚ ਟੀ, ਸੀ ਐੱਚ ਟੀ ਨੂੰ ਮਾਸਟਰ ਕਾਡਰ ਵਿੱਚ ਤਰੱਕੀਆਂ ਦੇ ਕੇ ਭਰਨਾ ਚਾਹੀਦਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਤਰੱਕੀਆਂ ਤੋਂ ਵਾਂਝੇ ਕਾਡਰਾਂ ਦੇ ਅਧਿਆਪਕਾਂ ਨਾਲ ਨਿਆਂ ਕਰਦੇ ਹੋਏ ਜਲਦ ਤੋਂ ਜਲਦ ਤਰੱਕੀਆਂ ਦਿੱਤੀਆਂ ਜਾਣ। ਇਸ ਮੌਕੇ ਅਮਿਤ ਕੁਮਾਰ ,ਸਰਬਜੀਤ ਸਿੰਘ ਭਾਵੜਾ, ਗੁਰਵਿੰਦਰ ਸਿੰਘ ਖੋਸਾ, ਦਵਿੰਦਰ ਨਾਥ ,ਸਵਰਨ ਸਿੰਘ ਜੋਸਨ, ਸੰਦੀਪ ਕੁਮਾਰ ਮੱਖੂ, ਮਨੋਜ ਕੁਮਾਰ, ਨਰਿੰਦਰ ਸਿੰਘ ਜੰਮੂ, ਬਲਜਿੰਦਰ ਸਿੰਘ, ਇੰਦਰ ਸਿੰਘ ,ਸੰਦੀਪ ਕੁਮਾਰ, ਲਖਵਿੰਦਰ ਸਿੰਘ,ਵਰਿੰਦਰਪਾਲ ਸਿੰਘ ਖਾਲਸਾ, ਅਨਿਲ ਧਵਨ, ਹਰਜਿੰਦਰ ਸਿੰਘ ਜਨੇਰ, ਅਰਵਿੰਦ ਗਰਗ, ਰਾਜੇਸ਼ ਕੁਮਾਰ, ਸੁਮਿਤ ਕੁਮਾਰ ਆਦਿ ਹਾਜ਼ਰ ਸਨ।
Categories

Recent Posts