ਭਗਵਾਨ ਸ੍ਰੀ ਵਾਲਮੀਕਿ ਜੀ ਨੇ ਧਰਮ ਅਤੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਦਿੱਤੀ ਸਿੱਖਿਆ : ਡਾ. ਅਮਨਦੀਪ ਕੌਰ
- 34 Views
- kakkar.news
- October 7, 2025
- Punjab
ਭਗਵਾਨ ਸ੍ਰੀ ਵਾਲਮੀਕਿ ਜੀ ਨੇ ਧਰਮ ਅਤੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਦਿੱਤੀ ਸਿੱਖਿਆ : ਡਾ. ਅਮਨਦੀਪ ਕੌਰ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਵੱਖ ਵੱਖ ਮੰਦਰਾਂ ਵਿੱਚ ਨਤਮਸਤਕ ਹੋਏ
ਫ਼ਿਰੋਜ਼ਪੁਰ, 7 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੀ ਧਰਮ ਪਤਨੀ ਡਾ. ਅਮਨਦੀਪ ਕੌਰ ਗੋਸਲ ਭੁੱਲਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਾਨੂੰ ਧਰਮ ਅਤੇ ਸੱਚਾਈ ਦੇ ਮਾਰਗ ਤੇ ਚੱਲਣ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚਲ ਕੇ ਹੀ ਵਿਅਕਤੀ ਆਪਣੇ ਜੀਵਨ ਨੂੰ ਸਫ਼ਲ ਬਣਾ ਸਕਦਾ ਹੈ।
ਉਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਰਾਹੀਂ ਦੁਨੀਆਂ ਨੂੰ ਚੰਗੇ ਕਰਮ ਕਰਨ ਦੀ ਸਿੱਖਿਆ ਦਿੱਤੀ ਸੀ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਨਾਂ ਦੁਆਰਾ ਦਰਸਾਏ ਗਏ ਰਸਤੇ ਤੇ ਚੱਲੀਏ ਤਾਂ ਹੀ ਅਸੀਂ ਸਮਾਜ ਵਿੱਚ ਭਾਈਚਾਰਕ ਸਾਂਝ ਪੈਦਾ ਕਰ ਸਕਦੇ ਹਾਂ।
ਅੱਜ ਪ੍ਰਗਟ ਦਿਵਸ ਮੌਕੇ ਡਾ. ਅਮਨਦੀਪ ਕੌਰ ਗੋਸਲ ਭੁੱਲਰ ਵੱਖ-ਵੱਖ ਮੰਦਰਾਂ ਵਿਖੇ ਨਤਮਸਤਕ ਹੋਏ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆ ਤੱਕ ਲੁਕਾਈ ਨੂੰ ਸੱਚਾਈ ਅਤੇ ਧਰਮ ਦਾ ਮਾਰਗ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਉਹਨਾਂ ਭੇਦ ਭਾਵ ਰਹਿਤ ਸਿੱਖਿਅਤ ਸਮਾਜ ਦੀ ਸਿਰਜਣਾ ਵਿੱਚ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਅੱਜ ਵੀ ਸੇਧ ਦੇ ਰਹੀਆਂ ਹਨ।



- October 15, 2025