ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ — 5 ਕਿਲੋ 15 ਗ੍ਰਾਮ ਹੈਰੋਇਨ ਤੇ 29 ਲੱਖ ਤੋਂ ਵੱਧ ਡਰੱਗ ਮਨੀ ਬਰਾਮਦ
- 77 Views
- kakkar.news
- October 8, 2025
- Crime Punjab
ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ — 5 ਕਿਲੋ 15 ਗ੍ਰਾਮ ਹੈਰੋਇਨ ਤੇ 29 ਲੱਖ ਤੋਂ ਵੱਧ ਡਰੱਗ ਮਨੀ ਬਰਾਮਦ
ਫਿਰੋਜ਼ਪੁਰ, 8 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਪੰਜਾਬ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਅਤੇ ਨਸ਼ਾ ਤਸਕਰਾਂ, ਸਮਾਜ ਵਿਰੋਧੀ ਤੇ ਸ਼ਰਾਰਤੀ ਅੰਸਰਾਂ ਖ਼ਿਲਾਫ਼ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਾਰਵਾਈ ਜਾਰੀ ਹੈ। ਇਸ ਮੁਹਿੰਮ ਦੇ ਤਹਿਤ, ਅੱਜ ਸੀਆਈਏ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਟੀਮ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ।
ਦੌਰਾਨੇ ਗਸ਼ਤ, ਮੁੱਖਬਰ ਖਾਸ ਤੋਂ ਮਿਲੀ ਪੱਕੀ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ। ਗਿਰਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਸਾਜਨ ਪੁੱਤਰ ਰਮੇਸ਼ ਵਾਸੀ ਬਸਤੀ ਆਵਾ, ਥਾਣਾ ਸਿਟੀ ਫਿਰੋਜ਼ਪੁਰ ਅਤੇ ਰੇਸ਼ਮ ਉਰਫ ਵਿਸ਼ਾਲ ਪੁੱਤਰ ਯੂਨਸ ਵਾਸੀ ਨੌਰੰਗੇ ਲੇਲੀ ਵਾਲਾ, ਥਾਣਾ ਸਦਰ ਫਿਰੋਜ਼ਪੁਰ ਵਜੋਂ ਹੋਈ ਹੈ।
ਪੁਲਿਸ ਵੱਲੋਂ ਦੋਵਾਂ ਕੋਲੋਂ 5 ਕਿਲੋ 15 ਗ੍ਰਾਮ ਹੈਰੋਇਨ, ₹29,16,700 ਨਕਦ ਡਰੱਗ ਮਨੀ, ਦੋ ਮੋਬਾਇਲ ਫੋਨ, ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ।
ਇਸ ਸੰਬੰਧੀ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਐਨ.ਡੀ.ਪੀ.ਐਸ. ਐਕਟ ਅਧੀਨ ਕਮਰਸ਼ੀਅਲ ਰਿਕਵਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਆਰੋਪੀਆਂ ਦੀ ਹੋਰ ਪੁੱਛਗਿਛ ਜਾਰੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਜਾਲ ਦੇ ਹੋਰ ਸਿਰੇ ਖੋਲ੍ਹੇ ਜਾ ਸਕਣ।



- October 15, 2025