ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ
- 38 Views
- kakkar.news
- October 8, 2025
- Punjab
ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ
ਫਿਰੋਜਪੁਰ 8 ਅਕਤੂਬਰ 2025 (ਸਿਟੀਜਨਜ਼ ਵੋਇਸ)
ਸਕੂਲ ਸਿੱਖਿਆ ਵਿਭਾਗ ਪੰਜਾਬ ਜੀ ਦੇ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਮਾਣਯੋਗ ਸ੍ਰੀਮਤੀ ਮੁਨੀਲਾ ਅਰੋੜਾ ਜਿਲ੍ਹਾ ਸਿੱਖਿਆ ਅਫਸਰ (ਸੈ;ਸਿ;) ਅਤੇ ਡਾ. ਸਤਿੰਦਰ ਸਿੰਘ ਡਿਪਟੀ ਡੀਈਓ, ਫਿਰੋਜਪੁਰ ਜੀ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸੈਸ਼ਨ 2025-26 ਸਾਇੰਸ ਵਿਸ਼ੇ ਦੇ ਜਮਾਤ 8ਵੀ ਤੋ 10ਵੀਂ ਵਰਗ ਵਿਦਿਆਰਥੀਆਂ ਦੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ, ਮੁਕਾਬਲਿਆਂ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਵਿਖੇ ਮਿਤੀ ;06-10-2025 ਨੂੰ ਕਰਵਾਏ ਗਏ , ਇਹਨਾ ਮੁਕਾਬਲਿਆ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਫਿਰੋਜਪੁਰ ਨੌਵੀ ਕਲਾਸ ਦੀ ਵਿਦਿਆਰਥੀ ਜਸਮੀਨ ਕੋਰ ਨੇ ਗਾਈਡ ਅਧਿਆਪਕ ਡਾ. ਪ੍ਭਜੋਤ ਕੋਰ ਸਾਇੰਸ ਮਿਸਟ੍ਰੈਸ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੀ ਵੱਲੋ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ ਅਤੇ ਇਸ ਸਮਾਗਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ । ਸਕੂਲ ਵਿਚ ਆਉਣ ਉਪਰੰਤ ਮੁੱਖ ਅਧਿਆਪਕ ਸ੍ਰੀਮਤੀ ਪ੍ਰਵੀਨ ਬਾਲਾ ਜੀ ਵੱਲੋ ਜ਼ਿਲ੍ਹਾ ਪੱਧਰੀ ਤੀਜਾ ਸਥਾਂਨ ਹਾਸਲ ਕਰਨ ਵਾਲੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਅਤੇ ਪ੍ਰਾਪਤ ਕੀਤੇ ਮੈਡਲ ਸਕੂਲ ਦੇ ਸਮੂਹ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿਖ ਵਿਚ ਇਸ ਤਰ੍ਹਾਂ ਦੀ ਮੱਲਾ ਮਾਰਨ ਲਈ ਪ੍ਰੈਰਿਤ ਕੀਤਾ ਗਿਆ ਮੌਕੇ ਤੇ ਸਮੂਹ ਸਕੂਲ ਸ਼ਟਾਫ ਹਾਜਰ ਸਨ ।



- October 15, 2025