ਵਿਦਿਆਰਥੀ ਦੀ ਸਫ਼ਲਤਾ ‘ਚ ਅਧਿਆਪਕ ਦੀ ਪ੍ਰੇਰਨਾ ਅਤੇ ਯੋਗ ਅਗਵਾਈ ਦਾ ਵਡਮੁੱਲਾ ਯੋਗਦਾਨ : ਡਾ. ਸਤਿੰਦਰ ਸਿੰਘ
- 42 Views
- kakkar.news
- October 8, 2025
- Punjab
ਵਿਦਿਆਰਥੀ ਦੀ ਸਫ਼ਲਤਾ ‘ਚ ਅਧਿਆਪਕ ਦੀ ਪ੍ਰੇਰਨਾ ਅਤੇ ਯੋਗ ਅਗਵਾਈ ਦਾ ਵਡਮੁੱਲਾ ਯੋਗਦਾਨ : ਡਾ. ਸਤਿੰਦਰ ਸਿੰਘ
ਫਿਰੋਜ਼ਪੁਰ 8 ਅਕਤੂਬਰ 2025 (ਸਿਟੀਜਨਜ਼ ਵੋਇਸ)
ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ‘ਵਿਸ਼ਵ ਅਧਿਆਪਕ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਹਨਾਂ ਨੂੰ ਇਸ ਦਿਨ ਦੀ ਮੁਬਾਰਕਬਾਦ ਦਿੱਤੀ ਤੇ 35 ਅਧਿਆਪਕਾਂ ਨੂੰ ਉਹਨਾਂ ਦੇ ਵੱਖ-ਵੱਖ ਖੇਤਰਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ । ਉਹਨਾਂ ਨੇ ਇੱਕ ਆਦਰਸ਼ ਅਧਿਆਪਕ ਹੋਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਜਿੰਦਗੀ ਵਿੱਚ ਉਹਨਾਂ ਦਾ ਸਹੀ ਮਾਰਗ ਦਰਸ਼ਕ ਇੱਕ ਸੱਚਾ ਅਧਿਆਪਕ ਹੀ ਹੋ ਸਕਦਾ ਹੈ ਜਿਸ ਦੀ ਉਚਿਤ ਅਗਵਾਈ ਤੇ ਪ੍ਰੇਰਨਾ ਸਦਕਾ ਵਿਦਿਆਰਥੀ ਜੀਵਨ ਵਿੱਚ ਸਫਲਤਾ ਦੇ ਉੱਚੇ ਮੁਕਾਮ ਹਾਸਿਲ ਕਰਦੇ ਹਨ। ਪ੍ਰਿੰਸੀਪਲ ਸਾਹਿਬ ਨੇ ਅਜਿਹੀਆਂ ਕਈ ਮਿਸਾਲਾਂ ਦਿੱਤੀਆਂ ਜੋ ਸਫ਼ਲ ਅਧਿਆਪਕ ਬਣਨ ਲਈ ਪ੍ਰੇਰਨਾਤਮਕ ਰਾਹ-ਦਸੇਰਾ ਬਣਦੀਆਂ ਸਨ। ਇਸ ਸਨਮਾਨ ਸਮਾਰੋਹ ਦਾ ਵਿਸ਼ੇਸ਼ ਆਕਰਸ਼ਣ ਇਹ ਰਿਹਾ ਕਿ ਇਸ ਵਿੱਚ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਸਮਰਪਿਤ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਵਿਦਿਆਰਥੀਆਂ ਦਾ ਅਧਿਆਪਕਾਂ ਪ੍ਰਤੀ ਪਿਆਰ , ਅਪਣੱਤ ਤੇ ਸਨਮਾਨਜਨਕ ਨਜ਼ਰੀਆ ਬੇਹੱਦ ਪ੍ਰਭਾਵਸ਼ਾਲੀ ਤਰੀਕੇ ਨਾਲ ਪ੍ਰਗਟ ਕੀਤਾ। ਸਮਾਗਮ ਦੇ ਅੰਤ ਵਿੱਚ ਵਾਇਸ ਪ੍ਰਿੰਸੀਪਲ ਸੁਕੀਰਤੀ ਸ਼ਰਮਾ ਨੇ ਧੰਨਵਾਦ ਕਰਦਿਆਂ ਅਧਿਆਪਕਾਂ ਨੂੰ ਭਵਿੱਖ ਵਿੱਚ ਹੋਰ ਵਧੇਰੇ ਮਿਹਨਤ ਕਰਕੇ ਵਿਦਿਆਰਥੀਆਂ ਅਤੇ ਸਕੂਲ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਸਮਾਗਮ ਵਿੱਚ ਸਟੇਜ ਸੰਚਾਲਨ ਦੀ ਭੂਮਿਕਾ ਲੈਕਚਰਾਰ ਸਾਕਸ਼ੀ ਸਹਿਗਲ ਵੱਲੋਂ ਨਿਭਾਉਂਦੇ ਹੋਏ ਅਧਿਆਪਕ ਦਿਵਸ ਦੀ ਮਹੱਤਤਾ ਅਤੇ ਵਿਦਿਆਰਥੀ ਜੀਵਨ ਵਿੱਚ ਉਹਨਾਂ ਦੀ ਮਹੱਤਤਾ ਉਪਰ ਸੁਚੱਜੇ ਢੰਗ ਨਾਲ ਚਾਨਣਾ ਪਾਇਆ।ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੁਕੀਰਤੀ ਸ਼ਰਮਾ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੀਮਾ ਰਾਣੀ, ਜਸਵਿੰਦਰ ਸਿੰਘ, ਮੈਡਮ ਰੂਪਪ੍ਰੀਤ ਕੌਰ, ਮੈਡਮ ਗਗਨਦੀਪ ਕੌਰ, ਮੈਡਮ ਗਿੰਨੀ ਬਾਂਸਲ, ਮੈਡਮ ਲਕਸ਼ਮੀ, ਮਨੋਜ ਸਰ ,ਅਮਰ ਵਰਮਾ ਲੈਕਚਰਾਰ ਤੇ ਸਮੂਹ ਸਟਾਫ ਹਾਜ਼ਰ ਰਿਹਾ।



- October 15, 2025