ਮੁਲਾਜ਼ਮ ਮੰਗਾਂ ਸਬੰਧੀ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ
- 37 Views
- kakkar.news
- October 9, 2025
- Punjab
ਮੁਲਾਜ਼ਮ ਮੰਗਾਂ ਸਬੰਧੀ ਏ.ਡੀ.ਸੀ ਨੂੰ ਦਿੱਤਾ ਮੰਗ ਪੱਤਰ
ਡੀ.ਸੀ ਦਫਤਰ ਦੇ ਸਾਹਮਣੇ 14 ਅਕਤੂਬਰ ਨੂੰ ਕੀਤੀ ਜਾਵੇਗੀ ਜਿ਼ਲ੍ਹਾ ਪੱਧਰੀ ਗੇਟ ਰੈਲੀ- ਮਨਹੋਰ ਲਾਲ, ਪਿੱਪਲ ਸਿੰਘ
ਫਿਰੋਜ਼ਪੁਰ 09 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਸੂਬਾ ਸਰਕਾਰ ਵੱਲੋ ਅਪਨਾਏ ਗਏ ਮੁਲਾਜ਼ਮ ਵਿਰੋਧੀ ਅਤੇ ਅੜੀਅਲ ਵਤੀਰੇ ਦੇ ਖਿਲਾਫ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਦੇ ਦਿੱਤੇ ਸੱਦੇ ਤੇ ਮੁੜ ਸੰਘਰਸ਼ ਦਾ ਬਿਘਲ ਵਜਾਉ਼ਦੇ ਹੋਏ ਪੰਜਾਬ ਸਰਕਾਰ ਖਿਲਾਫ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਸੰਘਰਸ਼ ਨੂੰ ਸ਼ੁਰੂ ਕਰਦਿਆਂ ਅੱਜ ਜਿ਼ਲ੍ਹਾ ਪੱਧਰ ਤੇ ਸੂਬੇ ਭਰ ਵਿਚ ਡਿਪਟੀ ਕਮਿਸ਼ਨਰਾਂ ਰਾਹੀ ਮਨਿਸਟੀਰੀਅਲ ਸਟਾਫ ਨਾਲ ਸਬੰਧਤ ਮੰਗਾ ਸਬੰਧੀ ਮੰਗ ਦਿੱਤੇ ਗਏ । ਇਸੇ ਕੜੀ ਤਹਿਤ ਅੱਜ ਜਿ਼ਲ੍ਹਾ ਫਿਰੋਜ਼ਪੁਰ ਵਿਖੇ ਪੀ.ਐਸ.ਐਮ.ਐਸ.ਯੂ. ਦੀ ਜਿ਼ਲ੍ਹਾ ਇਕਾਈ ਵੱਲੋ ਜਥੇਬੰਦੀ ਦੇ ਜਿ਼ਲ੍ਹਾ ਪ੍ਰਧਾਨ ਮਨੋਹਰ ਲਾਲ ਅਤੇ ਪਿੱਪਲ ਸਿੰਘ ਸਿੱਧੂ ਜਿ਼ਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿਚ ਲੰਬੇ ਸਮੇ ਤੋ ਲਟਕ ਰਹੀਆਂ ਮੁਲਾਜ਼ਮ ਮੰਗਾਂ ਸਬੰਧੀ ਮੰਗ ਪੱਤਰ ਏ.ਡੀ.ਸੀ. (ਜਨਰਲ) ਮੇਜਰ ਅਮਿਤ ਸਰੀਨ ਨੂੰ ਦਿੱਤਾ ਗਿਆ।
ਇਸ ਮੌਕੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਸੋਨੂੰ ਕਸ਼ਅਪ ਐਡੀਸ਼ਨਲ ਜਿ਼ਲ੍ਹਾ ਜਨਰਲ ਸਕੱਤਰ, ਹਰਮੀਤ ਸਿੰਘ ਮੱਲੀ ਪ੍ਰਧਾਨ ਖੁਰਾਕ ਤੇ ਸਪਲਾਈ ਵਿਭਾਗ, ਮਨੀਸ਼ ਕੁਮਾਰ ਪ੍ਰਧਾਨ ਖਜ਼ਾਨਾ ਵਿਭਾਗ, ਸੰਦੀਪ ਸਿੰਘ ਦਿਓਲ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਓਮ ਪ੍ਰਕਾਸ਼ ਰਾਣਾ ਜਿ਼ਲ੍ਹਾ ਪ੍ਰੈਸ ਸਕੱਤਰ, ਹਰਪ੍ਰੀਤ ਦੁੱਗਲ ਖਜ਼ਾਨਾ ਦਫਤਰ, ਸੁਰਿੰਦਰ ਕੁਮਾਰ ਸ਼ਰਮਾ ਡੀ.ਪੀ.ਆਰ.ਓ ਦਫਤਰ, ਗੁਰਤੇਜ ਸਿੰਘ ਜਨਰਲ ਸਕੱਤਰ ਡੀ.ਸੀ. ਦਫਤਰ ਫਿਰੋਜ਼ਪੁਰ, ਅਮਰ ਨਾਥ ਸਿੱਖਿਆ ਵਿਭਾਗ ਤੋ ਇਲਾਵਾ ਹੋਰ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਜਿ਼ਲ੍ਹਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਇਸੇ ਸੰਘਰਸ਼ ਤਹਿਤ 14 ਅਕਤੂਬਰ ਨੂੰ ਜਿ਼ਲ੍ਹਾ ਪੱਧਰ ਤੇ ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਗੇਟ ਰੈਲੀ ਕੀਤੀ ਜਾਵੇਗੀ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 16 ਅਕਤੂਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਸੂਬਾ ਭਰ ਤੋ ਮੁਲਾਜ਼ਮ ਵੱਧ ਚੜ੍ਹਕੇ ਭਾਗ ਲੈਣਗੇ।



- October 15, 2025