ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ
- 52 Views
- kakkar.news
- October 9, 2025
- Punjab
ਫੂਡ ਸੇਫ਼ਟੀ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ
ਫਿ਼ਰੋਜ਼ਪੁਰ, 9 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਡਾ. ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ ਫੂਡ ਸੇਫਟੀ ਅਤੇ ਡਾ: ਸਰਬਜੀਤ ਕੌਰ ਫੂਡ ਸੇਫਟੀ ਅਫਸਰ ਵੱਲੋਂ ਬੀਤੇ ਦਿਨੀ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਹਲਵਾਈਆਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਅਤੇ ਰਾ ਮਟਿਰੀਅਲ ਗੁਣਵੱਤਾ ਭਰਪੂਰ ਵਰਤਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਹਲਵਾਈਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਾਫ ਸਫਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਤਾੜਨਾ ਕੀਤੀ। ਇਸ ਦੌਰਾਨ ਹਲਵਾਈ ਦੁਕਾਨਦਾਰਾਂ ਦੇ ਲਾਇੰਸਸ/ ਰਜਿਸਟ੍ਰੇਸ਼ਨ ਦੀ ਚੈਕਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵੱਤਾ ਭਰਪੂਰ ਮਠਿਆਈਆਂ ਵੇਚਣ ਲਈ ਹਲਵਾਈਆਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਦੁਕਾਨਦਾਰਾ ਨੂੰ ਕਿਹਾ ਕਿ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿੱਚ ਉੱਚ ਕੁਆਲਟੀ ਦੇ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਵਰਤੋ ਕੀਤੀ ਜਾਵੇ। ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸੁੱਧਤਾਂ ਨੂੰ ਜਾਣਨ ਲਈ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਅਲੱਗ—ਅਲੱਗ ਸਥਾਨਾਂ ਤੋਂ 11 ਸੈਂਪਲ ਭਰੇ ਗਏ ਅਤੇ ਦੁਕਾਨਾਂ ਦੀਆਂ ਇੰਨਸਪੈਕਸ਼ਨਾਂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਮਲਾਵਟ ਕਰਨ ਵਾਲੇ ਨੂੰ ਬਖਸਿ਼ਆ ਨਹੀਂ ਜਾਵੇਗਾ ਅਤੇ ਫੂਡ ਸੇਫਟੀ ਸਟੈਡਰਡ ਐਕਟ 2006 ਨੂੰ ਸਖਤੀ ਨਾਲ ਲਾਗੂ ਕੀਤਾ ਜਵੇਗਾ।



- October 15, 2025