ਦੋ ਵੱਖ-ਵੱਖ ਮਾਮਲਿਆਂ ’ਚ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ, ਕੁੱਲ 1 ਕਿਲੋ 523 ਗ੍ਰਾਮ ਹੈਰੋਇਨ ਬਰਾਮਦ
- 40 Views
- kakkar.news
- October 11, 2025
- Punjab
ਦੋ ਵੱਖ-ਵੱਖ ਮਾਮਲਿਆਂ ’ਚ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ, ਕੁੱਲ 1 ਕਿਲੋ 523 ਗ੍ਰਾਮ ਹੈਰੋਇਨ ਬਰਾਮਦ
ਫਿਰੋਜ਼ਪੁਰ, 11 ਅਕਤੂਬਰ 2025 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਅੱਜ ਦੋ ਵੱਖ-ਵੱਖ ਮਾਮਲਿਆਂ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 1 ਕਿਲੋ 523 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵੇਂ ਮਾਮਲਿਆਂ ਹੇਠ NDPS ਐਕਟ ਦੀਆਂ ਕਮਰਸ਼ੀਅਲ ਮਾਤਰਾ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
ਪਹਿਲੇ ਮਾਮਲੇ ਚ ਐਸ.ਆਈ. ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਗਸ਼ਤ ਤੇ ਚੈਕਿੰਗ ਦੌਰਾਨ ਇੱਕ ਖਾਸ ਮੁਖਬਰ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਮੋਟਰਸਾਈਕਲ ’ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ 13 ਗ੍ਰਾਮ ਹੈਰੋਇਨ, ਤਿੰਨ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਗਈ।
ਗ੍ਰਿਫਤਾਰ ਆਰੋਪੀਆਂ ਦੀ ਪਛਾਣ ਲਵ ਉਰਫ ਲਵ ਭੱਟੀ ਪੁੱਤਰ ਓਮ ਪ੍ਰਕਾਸ਼ ਵਾਸੀ ਵਾਰਡ ਨੰਬਰ 16 ਪੁਰਾਣੀ ਸਬਜੀ ਮੰਡੀ ਨੇੜੇ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ, ਸ਼ਿਵਾ ਪੁੱਤਰ ਨੀਰਜ ਵਾਸੀ ਗੁਰਮੁੱਖ ਸਿੰਘ ਕਾਲੋਨੀ ਜਨਤਾ ਪ੍ਰੀਤ ਨਗਰ ਫਿਰੋਜ਼ਪੁਰ ਸ਼ਹਿਰ ਅਤੇ ਪ੍ਰਗਟ ਉਰਫ ਘੋਧਰ ਪੁੱਤਰ ਨੀਰਜ ਵਾਸੀ ਗੁਰਮੁੱਖ ਸਿੰਘ ਕਾਲੋਨੀ ਜਨਤਾ ਪ੍ਰੀਤ ਨਗਰ ਫਿਰੋਜ਼ਪੁਰ ਸ਼ਹਿਰ ਵਜੋਂ ਹੋਈ।
ਦੂਸਰੇ ਮਾਮਲੇ ਚ BSF ਦੀ 155 ਬਟਾਲੀਅਨ ਦੇ ਇੰਸਪੈਕਟਰ ਸ਼ਿਵਰਾਜ ਸਿੰਘ ਮੀਨਾ, COY ਕਮਾਂਡਰ “F” COY ਨੇ ਥਾਣਾ ਸਦਰ ਫਿਰੋਜ਼ਪੁਰ ਨੂੰ ਸੂਚਿਤ ਕੀਤਾ ਕਿ 10 ਅਕਤੂਬਰ 2025 ਨੂੰ ਪਿੰਡ ਹਬੀਬ ਵਾਲਾ ਖੇਤਰ ’ਚ ਸਰਚ ਓਪਰੇਸ਼ਨ ਦੌਰਾਨ ਇਕ ਸ਼ੱਕੀ ਪੈਕੇਟ ਮਿਲਿਆ। ਪੈਕੇਟ ਖੋਲ੍ਹਣ ’ਤੇ ਉਸ ਵਿੱਚੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ NDPS ਐਕਟ ਹੇਠ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਦੋਵੇਂ ਮਾਮਲਿਆਂ ’ਚ ਅਗਲੀ ਜਾਂਚ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਜਾਲ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।



- October 15, 2025