ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਬਾਲੜੀ ਦਿਵਸ।
- 27 Views
- kakkar.news
- October 11, 2025
- Punjab
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਵੱਲੋਂ ਮਨਾਇਆ ਅੰਤਰਰਾਸ਼ਟਰੀ ਬਾਲੜੀ ਦਿਵਸ।
ਫਿਰੋਜਪੁਰ 11 ਅਕਤੂਬਰ 2025 (ਸਿਟੀਜਨਜ਼ ਵੋਇਸ)
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਨਯੋਗ ਕਾਰਜਕਾਰੀ ਚੇਅਰਮੈਨ-ਕਮ-ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਵੱਲੋਂ ਅੱਜ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਚੁਣੀਆਂ ਲੌੜਵੰਦ ਲੜਕੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਰਦੀਆਂ ਦੇ ਕੱਪੜੇ, ਸਕੂਲ ਵਰਦੀਆਂ, ਬੂਟ, ਰਾਸ਼ਨ ਕਿੱਟਾਂ, ਜੂਸ ਅਤੇ ਸਫਾਈ ਸਮਾਨ ਦੀਆਂ ਕਿੱਟਾਂ ਵੰਡੀਆਂ। ਇਸ ਮੌਕੇ ਤੇ ਮੈਡਮ ਅਨੁਰਾਧਾ ਜੀ ਅਤੇ ਸ੍ਰੀ ਦਰਬਾਰੀ ਲਾਲ, ਚੇਅਰਮੈਨ, ਸਥਾਈ ਲੋਕ ਅਦਾਲਤ, ਫਿਰੋਜਪੁਰ ਮੌਜੂਦ ਸਨ। ਇਸ ਦੇ ਨਾਲ ਹੀ ਸ੍ਰੀ ਅਮਿਤੋਜ ਸਿੰਘ, ਪੈਨਲ ਐਡਵੋਕੇਟ ਵੀ ਹਾਜ਼ਰ ਸਨ ਜਿਹਨਾਂ ਨੇ ਪ੍ਰੋਗਰਾਮ ਵਿੱਚ ਹਾਜ਼ਰਾਨ ਨੂੰ ਇਸ ਦਿਨ ਦੀ ਵਧਾਈ ਦਿੱਤੀ ਅਤੇ ਇਸ ਦਿਵਸ ਨੂੰ ਮਨਾਉਣ ਦਾ ਕਾਰਨ ਦੱਸਿਆ। ਇਸ ਤੋਂ ਇਲਾਵਾ ਪੋਕਸੋ ਐਕਟ ਅਤੇ ਚਾਈਲਡ ਮੈਰਿਜ ਐਕਟ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।



- October 15, 2025