Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ
- kakkar.news
- October 11, 2025
- Punjab
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ
ਕੈਬਨਿਟ ਮੰਤਰੀ ਪੰਜਾਬ, ਸ. ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ, ਤਰਨਪ੍ਰੀਤ ਸੌਂਦ ਨੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਦਿੱਤੀ ਜਾਣਕਾਰੀ
ਸ਼ਹੀਦੀ ਵਰੇਗੰਢ ਨੂੰ ਸਮਰਪਿਤ 20 ਨਵੰਬਰ ਨੂੰ ਫਿਰੋਜ਼ਪੁਰ ਵਿਖੇ ਪਹੁੰਚੇਗਾ ਨਗਰ ਕੀਰਤਨ -ਹਰਜੋਤ ਬੈਂਸ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਤੇ ਅਧਾਰਿਤ ਜਿਲ੍ਹੇ ਵਿੱਚ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ
ਫਿਰੋਜ਼ਪੁਰ 11 ਅਕਤੂਬਰ () ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਡੀ.ਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਸ. ਹਰਭਜਨ ਸਿੰਘ ਈ.ਟੀ.ਓ, ਸ. ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐਸਐਸਪੀ ਭੁਪਿੰਦਰ ਸਿੰਘ ਅਤੇ ਸ੍ਰੀ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ (ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਕਰ ਰਹੀ ਹੈ। ਜਿਸ ਦੇ ਸਬੰਧ ਵਿੱਚ ਵੱਖ ਵੱਖ ਸਥਾਨਾਂ ਤੋਂ ਨਗਰ ਕੀਰਤਨ ਕੱਢੇ ਜਾਣਗੇ ਅਤੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਗੁਰੁ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਸਵੇਰੇ 8.00 ਵਜੇ ਆਰੰਭ ਹੋ ਕੇ ਫਿਰੋਜ਼ਪੁਰ ਵਿਖੇ ਪਹੁੰਚੇਗਾ, ਫਿਰੋਜ਼ਪੁਰ ਵਿਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਮੋਗਾ, ਜਗਰਾਓ, ਲੁਧਿਆਣਾ ਤੇ ਹੋਰ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਹੰਚੇਗਾ। ਉਨ੍ਹਾਂ ਕਿਹਾ ਕਿ 18 ਨਵੰਬਰ ਤੋਂ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਕੁੱਲ 4 ਨਗਰ ਕੀਰਤਨ ਕੱਢੇ ਜਾਣਗੇ ਜੋ ਕਿ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਖੇ ਪਹੁੰਚਣਗੇ। ਇਹ ਚਾਰੇ ਨਗਰ ਕੀਰਤਨ ਪੰਜਾਬ ਦੇ ਜਿਆਦਾਤਰ ਹਿੱਸਿਆ ਨੂੰ ਕਵਰ ਕਰਨਗੇ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਨੂੰ ਦਰਸਾਉਂਦੇ 1 ਨਵੰਬਰ ਤੋਂ 18 ਨਵੰਬਰ ਤੱਕ ਵੱਖ ਵੱਖ ਸ਼ਹਿਰ ਵਿੱਚ ਲਾਈਟ ਐਂਡ ਸਾਂਊਡ ਸ਼ੋਅ ਚਲਾਏ ਜਾਣਗੇ ਅਤੇ ਫਿਰੋਜ਼ਪੁਰ ਵਿੱਚ ਵੀ ਲਾਈਟ ਐਂਡ ਸਾਂਊਂਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਹਾਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਸ਼ਿਰਕਤ ਕਰੇਗੀ। 23 ਤੋਂ 25 ਤੱਕ ਸ੍ਰੀ ਆਨੰਦਰਪੁਰ ਸਾਹਿਬ ਵਿੱਖ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾਣਗੇ।
ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮਾਂ ਦੀਆਂ ਤਿਆਰੀਆਂ ਜਿਵੇਂ ਕਿ ਸੜਕਾਂ ਦੀ ਮੁਰੰਮਤ, ਸਾਫ-ਸਫਾਈ, ਲਾਈਟਿੰਗ, ਰੂਟ ਪਲਾਨ ਆਦਿ ਪਹਿਲਾਂ ਤੋਂ ਹੀ ਕਰ ਲਈਆਂ ਜਾਣ ਅਤੇ ਇਹ ਡਿਊਟੀ ਸੇਵਾ ਸ਼ਰਧਾ ਦੀ ਭਾਵਨਾ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਨਗਰ ਕੀਰਤਨ ਵਾਲੇ ਦਿਨ ਧਾਰਮਿਕ ਮਰਿਆਦਾ ਦਾ ਪੂਰਾ ਖਿਆਲ ਰੱਖਿਆ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰ ਸ. ਹਰਭਜਨ ਸਿੰਘ ਈ.ਟੀ.ਓ, ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ, ਸ੍ਰੀ ਦੀਪਕ ਬਾਲੀ ਐਡਵਾਈਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਲਾਸਾਨੀ ਹੈ ਜਿਸ ਦੀ ਮਿਸਾਲ ਦੁਨੀਆਂ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਪ੍ਰਦੇਸ਼ ਪੱਧਰ ਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਅਪੀਲ ਹੈ ਕਿ ਧਰਮ ਤੇ ਜਾਤੀ ਨੂੰ ਪਿੱਛੇ ਛੱਡਦੇ ਹੋਏ ਗੁਰੂ ਸਾਹਿਬਾਨ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ/ਸਮਾਗਮਾਂ ਵਿੱਚ ਸ਼ਾਮਲ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸ਼ਹੀਦੀ ਸਮਾਗਮਾਂ ਦਾ ਹਿੱਸਾ ਬਣਕੇ ਇਸ ਨੂੰ ਸ਼ਰਧਾ ਨਾਲ ਮਨਾਉਣ ਤਾਂ ਜੋ ਇਨ੍ਹਾਂ ਲਾਸਾਨੀ ਕੁਰਬਾਨੀਆਂ ਨੂੰ ਦੇਸ਼ ਦੁਨੀਆਂ ਦੇ ਲੋਕਾਂ ਤੇ ਨੋਜਵਾਨ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਿੱਧੀ ਕੁਮੁਦ ਬੰਬਾਹ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Categories

Recent Posts