ਸਾਬਕਾ ਬੀਜੇਪੀ MLA ਸੁਖਪਾਲ ਸਿੰਘ ਨੰਨੂ ਨੇ ਛੱਡੀ ਆਮ ਆਦਮੀ ਪਾਰਟੀ, ਅਕਾਲੀ ਦਲ ਵਿੱਚ ਸ਼ਾਮਿਲ
- 102 Views
- kakkar.news
- October 11, 2025
- Politics Punjab
ਸਾਬਕਾ ਬੀਜੇਪੀ MLA ਸੁਖਪਾਲ ਸਿੰਘ ਨੰਨੂ ਨੇ ਛੱਡੀ ਆਮ ਆਦਮੀ ਪਾਰਟੀ, ਅਕਾਲੀ ਦਲ ਵਿੱਚ ਸ਼ਾਮਿਲ
ਫਿਰੋਜ਼ਪੁਰ 11 ਅਕਤੂਬਰ 2025 (ਅਨੁਜ ਕੱਕੜ ਟੀਨੂੰ )
ਪੰਜਾਬ ਦੀ ਰਾਜਨੀਤੀ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸਾਬਕਾ ਬੀਜੇਪੀ ਐਮਐਲਏ ਸਰਦਾਰ ਸੁਖਪਾਲ ਸਿੰਘ ਨੰਨੂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।
ਦੱਸ ਦਈਏ ਕਿ ਸੁਖਪਾਲ ਸਿੰਘ ਨੰਨੂ ਫਿਰੋਜ਼ਪੁਰ ਹਲਕੇ ਤੋਂ ਬੀਜੇਪੀ ਦੇ ਟਿਕਟ ’ਤੇ ਦੋ ਵਾਰ ਐਮਐਲਏ ਰਹਿ ਚੁੱਕੇ ਹਨ। ਕਿਸਾਨ ਅੰਦੋਲਨ ਦੌਰਾਨ ਉਹਨਾਂ ਨੇ ਬੀਜੇਪੀ ਤੋਂ ਅਲੱਗ ਹੋ ਕੇ ਆਮ ਆਦਮੀ ਪਾਰਟੀ (AAP) ਦਾ ਦਾਮਨ ਫੜਿਆ ਸੀ। ਪਰ ਹੁਣ ਉਨ੍ਹਾਂ ਨੇ ” ਆਪ ” ਦਾ ਸਾਥ ਛੱਡ ਕੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ।
ਤਰਨ ਤਾਰਨ ਵਿਖੇ ਹੋਏ ਇੱਕ ਵੱਡੇ ਅਕਾਲੀ ਦਲ ਸਮਾਗਮ ਦੌਰਾਨ ਨੰਨੂ ਨੇ ਪਾਰਟੀ ਜੁਆਇਨ ਕੀਤੀ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ।
ਇਸ ਸਮਾਗਮ ਵਿੱਚ ਜਨਮੇਜਾ ਸਿੰਘ ਸੇਖੋ ਸਮੇਤ ਕਈ ਹੋਰ ਸੀਨੀਅਰ ਅਕਾਲੀ ਨੇਤਾ ਮੌਜੂਦ ਸਨ।
ਮੌਕੇ ’ਤੇ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਕੰਮ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਜਾਬ ਦੀ ਅਸਲੀ ਆਵਾਜ਼ ਹੈ ਅਤੇ ਉਹ ਇਸ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਨ।