ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਲੜਕੀ ਨੂੰ ਵਿਆਹ ਲਈ ਲੌੜੀਂਦਾ ਸਮਾਨ ਮੁਹੱਈਆ ਕਰਵਾਇਆ
- 31 Views
- kakkar.news
- October 13, 2025
- Punjab
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਲੜਕੀ ਨੂੰ ਵਿਆਹ ਲਈ ਲੌੜੀਂਦਾ ਸਮਾਨ ਮੁਹੱਈਆ ਕਰਵਾਇਆ
ਫਿਰੋਜ਼ਪੁਰ, 13 ਅਕਤੂਬਰ 2025 (ਸਿਟੀਜਨਜ਼ ਵੋਇਸ)
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ—ਕਮ—ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪਿੰਡ ਟੱਲੀ ਗੁਲਾਮ ਦੀ ਇੱਕ ਲੜਕੀ ਜਿਸ ਦਾ ਵਿਆਹ ਹੋਣ ਜਾ ਰਿਹਾ ਹੈ, ਉਸ ਨੂੰ ਕੱਪੜੇ, ਭਾਂਡੇ ਅਤੇ ਹੋਰ ਜ਼ਰੂਰੀ ਸਮਾਨ ਦਿੱਤਾ।
ਜੱਜ ਸਾਹਿਬ ਨੇ ਜਾਣਕਾਰੀ ਦਿੱਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਮੁਆਇਨਾ ਕਰਦੇ ਹੋਏ ਇਹ ਲੜਕੀ ਦੇ ਘਰ ਵਾਲਿਆਂ ਨੇ ਸਾਡੀ ਟੀਮ ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਲੜਕੀ ਦਾ ਵਿਆਹ ਹੈ ਅਤੇ ਵਿਆਹ ਲਈ ਕੁਝ ਜਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾਣ। ਇਸ ਤੇ ਧਿਆਨ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਲੜ੍ਹਕੀ ਨੂੰ ਦਫ਼ਤਰ ਬੁਲਾਇਆ ਗਿਆ ਅਤੇ ਉਸ ਦੇ ਵਿਆਹ ਲਈ ਕੱਪੜੇ, ਭਾਂਡੇ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ।



- October 15, 2025