ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਮੀਟਿੰਗ ਕਰਕੇ ਲਿਆ ਜਾਇਜ਼ਾ
- 108 Views
- kakkar.news
- October 13, 2025
- Punjab
ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਮੀਟਿੰਗ ਕਰਕੇ ਲਿਆ ਜਾਇਜ਼ਾ
ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ਤੇ ਹੱਲ ਦੇ ਦਿੱਤੇ ਨਿਰਦੇਸ਼
ਫਿਰੋਜ਼ਪੁਰ, 13 ਅਕਤੂਬਰ 2025 (ਸਿਟੀਜਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡੀਸੀ ਦਫਤਰ ਫਿਰੋਜ਼ਪੁਰ ਵਿਖੇ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਡਾ. ਮਲਕੀਤ ਸਿੰਘ ਥਿੰਦ ਨੇ ਜ਼ਿਲ੍ਹਾ ਭਲਾਈ ਦਫ਼ਤਰ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਗੁਰਦੇਵ ਸਿੰਘ ਧੰਮ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਉਣ ਦੀ ਹਦਾਇਤ ਕੀਤੀ, ਤਾਂ ਜੋ ਕੋਈ ਜਰੂਰਤਮੰਦ ਸਰਕਾਰ ਦੀ ਭਲਾਈ ਸਕੀਮ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਲਈ ਕਿਸੇ ਨੂੰ ਮੁ਼ਸਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਪੱਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ਤੇ ਪੱਛੜੀਆਂ ਸ੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ, ਪਛੜੀ ਸ਼੍ਰੇਣੀ ਸਰਟੀਫਿਕੇਟ ਬਣਾਉਣ ਲਈ ਆਮਦਨ ਦੀ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਅੰਦਰ ਪ੍ਰਚਾਰ ਦੀ ਲੋੜ ਹੈ।
ਉਨ੍ਹਾਂ ਨੇ ਪੱਛੜੀਆਂ ਸ਼੍ਰੇਣੀਆ ਨਾਲ ਸਬੰਧਤ ਲੋਕਾਂ ਨੂੰ ਆਉਂਦੀਆਂ ਦਿੱਕਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੀਆਂ ਵਿਭਾਗੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਰਗ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਮੁਹੱਈਆ ਕਰਵਾਉਣ ਵੇਲੇ ਪੱਖਪਾਤ ਨਾ ਕੀਤਾ ਜਾਵੇ, ਅਜਿਹੀ ਰਿਪਰੋਟ ਸਾਮ੍ਹਣੇ ਆਉਣ ਤੇ ਸਬੰਧਤ ਵਿਭਾਗੀ ਅਧਿਕਾਰੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹਨਾਂ ਦੇ ਵਿਭਾਗ ਵੱਲੋਂ ਪਛੜੀਆਂ ਸ਼੍ਰੇਣੀਆਂ ਨੂੰ ਦਿੱਤੇ ਜਾਂਦੇ ਲਾਭਾਂ ਦੀ ਜਾਣਕਾਰੀ ਲਈ ਦਫਤਰ ਦੇ ਬਾਹਰ ਲਿਖ ਕੇ ਲਗਾਇਆ ਜਾਵੇ ਤਾਂ ਜੋ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਪਤਾ ਲੱਗ ਸਕੇ|
ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਸਮੇਤ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਵਿਅਕਤੀ ਹਾਜ਼ਰ ਸਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026