Trending Now
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
#ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਜ਼ਬਰਦਸਤ ਰੋਸ ਰੈਲੀ,
#ਨਾਬਾਰਡ ਸਮਰਥਿਤ ਐਮ.ਈ.ਡੀ.ਪੀ. ਦਾ ਉਦਘਾਟਨ- ਮਹਿਲਾ ਐਸ.ਐਚ.ਜੀ. ਮੈਂਬਰਾਂ ਲਈ ਸਕੂਲ ਯੂਨੀਫਾਰਮ ਸਿਲਾਈ ਪ੍ਰੋਗਰਾਮ, ਪਿੰਡ ਬੇਤੂ ਕਦੀਮ, ਮਮਦੋਟ, ਫ਼ਿਰੋਜ਼ਪੁਰ
#ਜੇਲ੍ਹ ਚੋ 23 ਮੋਬਾਈਲ 12 ਹੈਡਫੋਨ 8 ਡਾਟਾ ਕੇਬਲ ਤੋਂ ਇਲਾਵਾਂ ਬਰਾਮਦ ਹੋਇਆ ਨਸ਼ੀਲਾ ਪਦਾਰਥ
#ਆਮ ਆਦਮੀ ਪਾਰਟੀ ਵੱਲੋਂ ਫਿਰੋਜ਼ਪੁਰ ‘ਚ ਨਵੀਂ ਮੀਡੀਆ ਟੀਮ ਦੀ ਨਿਯੁਕਤੀ — ਗੌਰਵ ਅਤੇ ਦੀਪਕ ਨਾਰੰਗ ਬਣੇ ਮੀਡੀਆ ਕੋਆਰਡੀਨੇਟਰ
#ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਮੀਟਿੰਗ ਕਰਕੇ ਲਿਆ ਜਾਇਜ਼ਾ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਜ਼ਬਰਦਸਤ ਰੋਸ ਰੈਲੀ,
- 58 Views
- kakkar.news
- October 14, 2025
- Punjab
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਦੇ ਹੱਕ ਵਿੱਚ ਜ਼ਬਰਦਸਤ ਰੋਸ ਰੈਲੀ,
ਫਿਰੋਜ਼ਪੁਰ 14 ਅਕਤੂਬਰ 2025 (ਸਿਟੀਜਨਜ਼ ਵੋਇਸ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਦਿੱਤੇ ਸੱਦੇ ਤੇ ਮੁਲਾਜ਼ਮ ਮੰਗਾਂ ਦੇ ਹੱਕ ਵਿਚ ਅੱਜ ਡੀ.ਸੀ. ਦਫਤਰ ਫਿਰੋਜ਼ਪੁਰ ਮੂਹਰੇ ਜ਼ਿਲ੍ਹਾ ਪੱਧਰੀ ਰੈਲੀ ਕਰਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕਰਕੇ ਜ਼ਬਰਦਸਤ ਨਾਹਰੇਬਾਜ਼ੀ ਕੀਤੀ ਗਈ । ਸ੍ਰੀ ਮਨੋਹਰ ਲਾਲ, ਜ਼ਿਲ੍ਹਾ ਪ੍ਰਧਾਨ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ. ਦੀ ਅਗਵਾਈ ਵਿਚ ਕੀਤੀ ਗਈ ਇਸ ਰੋਸ ਰੈਲੀ ਵਿਚ ਵੱਖ ਵੱਖ ਵਿਭਾਗਾਂ ਦੇ ਦਫਤਰੀ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ । ਰੋਸ ਰੈਲੀ ਦੌਰਾਨ ਮੁਲਾਜ਼ਮਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ, ਓਮ ਪ੍ਰਕਾਸ਼ ਰਾਣਾ, ਗੁਰਤੇਜ ਸਿੰਘ ਜਨਰਲ ਸਕੱਤਰ, ਡੀ.ਸੀ. ਦਫਤਰ ਫਿਰੋਜ਼ਪੁਰ, ਸੋਨੂੰ ਕਸ਼ਅਪ ਵਧੀਕ ਜਨਰਲ ਸਕੱਤਰ, ਜਸਮੀਤ ਸਿੰਘ ਸੈਡੀ ਪ੍ਰਧਾਨ ਜਲ ਸਰੋਤ ਵਿਭਾਗ, ਸੁਖਚੈਨ ਸਿੰਘ ਖੇਤੀਬਾੜੀ ਵਿਭਾਗ, ਜਗਸੀਰ ਸਿੰਘ ਭਾਂਗਰ ਲੋਕ ਨਿਰਮਾਣ ਵਿਭਾਗ, ਵਰੁਣ ਕੁਂਮਾਰ ਸੂਬਾਈ ਆਗੂ ਸਿੱਖਿਆ ਵਿਭਾਗ, ਭੁਪਿੰਦਰ ਕੌਰ ਸੂਬਾ ਪ੍ਰਧਾਨ ਮਹਿਲਾ ਵਿੰਗ ਸਿੱਖਿਆ ਵਿਭਾਗ, ਪਰਮਵੀਰ ਮੌਂਗਾ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ਼ ਵਿਭਾਗ, ਗੁਰਪ੍ਰੀਤ ਸਿੰਘ ਔਲਖ, ਸੰਦੀਪ ਸਿੰਘ ਦਿਓਲ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਫਿਰੋਜ਼ਪੁਰ, ਜੁਗਲ ਕਿਸ਼ੋਰ ਲੋਕ ਨਿਰਮਾਣ ਵਿਭਾਗ, ਰਜਨੀਸ਼ ਕੁਮਾਰ ਡੀ.ਸੀ. ਦਫਤਰ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਾਢੇ ਤਿੰਨ ਸਾਲਾਂ ਤੋ ਮੁਲਾਜ਼ਮਾਂ ਨੂੰ ਲਾਰੇ ਲੱਪੇ ਲਾ ਕੇ ਆਪਣਾ ਡੰਗ ਟਪਾ ਰਹੀ ਹੈ ਅਤੇ ਕਿਸੇ ਵੀ ਮੁਲਾਜ਼ਮ ਮੰਗ ਦੀ ਪੂਰਤੀ ਅਜੇ ਤੱਕ ਨਹੀ ਕੀਤੀ ਗਈ । ਉਕਤ ਆਗੂਆਂ ਨੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਸੂਬੇ ਦੇ ਕਰਮਚਾਰੀ ਪਿਛਲੇ ਲੰਬੇ ਸਮੇ ਤੋ ਪੁਰਾਣੀ ਪੈਨਸ਼ਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਲਾਗੂ ਕਰਨ, ਏ.ਸੀ.ਪੀ. ਸਕੀਮ ਲਾਗੂ ਕਰਨ, 15-01-2015 ਦਾ ਪੱਤਰ ਅਤੇ 17-07-2020 ਦਾ ਪੱਤਰ ਰੱਦ ਕਰਨ, ਨਵੇ ਸਕੇਲਾਂ ਵਿਚ ਬੰਦ ਕੀਤੇ 37 ਭੱਤੇ ਮੁੜ ਲਾਗੂ ਕਰਨ ਦੀ ਮੰਗ ਕਰ ਰਹੇ ਹਨ । ਪਰ ਪੰਜਾਬ ਦੀ ਮਾਨ ਸਰਕਾਰ ਕਿਸੇ ਵੀ ਮੁਲਾਜ਼ਮ ਮੰਗ ਨੂੰ ਹੱਲ ਕਰਨ ਵੱਲ ਧਿਆਨ ਨਹੀ ਦੇ ਰਹੀ। ਜਿਸ ਕਾਰਨ ਸੂਬੇ ਦੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪੈਦਾ ਹੋ ਰਿਹਾ ਹੈ । ਉਕਤ ਮੁਲਾਜ਼ਮ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇ ਵਿਚ ਸਰਕਾਰ ਖਿਲਾਫ ਤਿੱਖਾ ਸੰਘਰਸ਼ ਵਿੱਢਣ ਤੋ ਗੁਰੇਜ਼ ਨਹੀ ਕੀਤਾ ਜਾਵੇਗਾ । ਜਥੇਬੰਦੀ ਦੇ ਜਨਰਲ ਸਕੱਤਰ ਸ: ਪਿੱਪਲ ਸਿੰਘ ਸਿੱਧੂ ਨੇ ਜ਼ਿਲ੍ਹੇ ਭਰ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 16 ਅਕਤੂਬਰ ਨੂੰ ਪੀ.ਐਸ.ਐਮ.ਐਸ.ਯੂ. ਵੱਲੋ ਮੋਹਾਲੀ ਵਿਖੇ ਕੀਤੀ ਜਾ ਰਹੀ ਦਫਤਰੀ ਕਾਮਿਆਂ ਦੀ ਸੂਬਾ ਪੱਧਰੀ ਰੈਲੀ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਸੈਕੜੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਡੱਟਕੇ ਨਾਹਰੇਬਾਜ਼ੀ ਕੀਤੀ ।