Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
- 30 Views
- kakkar.news
- October 15, 2025
- Health Punjab
ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
ਟੀ ਬੀ ਮੁਕਤ ਭਾਰਤ ਅਭਿਆਨ ਤਹਿਤ ਸਮਾਜ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫਲਾਉਣ ਦੀ ਕੀਤੀ ਅਪੀਲ
ਫ਼ਿਰੋਜ਼ਪੁਰ 15ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਗੁਰਦੇਵ ਸਿੰਘ ਧੰਮ ਸਹਾਇਕ ਕਮਿਸ਼ਨਰ (ਜ) ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਟੀਬੀ ਦੇ ਮਰੀਜ਼ਾਂ ਨੂੰ ਹਰ ਮਹੀਨੇ ਖੁਰਾਕ ਦੇਣ ਲਈ ਵਪਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਾ. ਜਸਕੀਰਤ ਸਿੰਘ ਸਟੇਟ ਪ੍ਰੋਗਰਾਮ ਅਫਸਰ (ਇੰਮਪੈਕਟ ਇੰਡੀਆ ਪ੍ਰੋਜੈਕਟ) ਸੈਂਟਰਲ ਟੀਬੀ ਡਵੀਜਨ ਮਨਿਸਟਰੀ ਆਫ ਹੈਲਥ ਐਂਡ ਫੈਮਿਲੀ ਵੈਲਫੇਅਰ ਭਾਰਤ ਸਰਕਾਰ ਵੱਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਗਈ।
ਇਸ ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਗੁਰਦੇਵ ਸਿੰਘ ਧੰਮ ਨੇ ਸਮੂਹ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆ ਨੂੰ ਟੀ ਬੀ ਦੇ ਖ਼ਾਤਮੇ ਲਈ ਵੱਧ ਤੋ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਉਹਨਾਂ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਨਿਕਸ਼ੇ ਮਿੱਤਰ ਬਣਕੇ ਟੀ ਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਵਿੱਚ ਮਦਦ ਕਰਨ ਤਾਂ ਜੋ ਇਸ ਬਿਮਾਰੀ ਨੂੰ ਜੜ ਤੋ ਖ਼ਤਮ ਕੀਤਾ ਜਾ ਸਕੇ। ਸਟੇਟ ਪ੍ਰੋਗਰਾਮ ਅਫਸਰ ਟੀਬੀ ਪ੍ਰੋਜੈਕਟ ਡਾ. ਜਸਕੀਰਤ ਸਿੰਘ ਨੇ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਵਪਾਰੀ ਵਰਗ ਨੂੰ ਸਮਾਜ ਦੇ ਭਲੇ ਲਈ ਸੀਐਸਆਰ ਫੰਡ ਰਾਹੀੰ ਸਮਾਜ ਭਲਾਈ ਦੇ ਇਸ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵਲੋ ਡਾ. ਗੁਰਮੇਜ ਰਾਮ ਡੀ.ਐਮ.ਸੀ., ਜ਼ਿਲ੍ਹਾ ਟੀਬੀ ਅਫਸਰ ਡਾ. ਸਤਿੰਦਰ ਕੌਰ, ਡਬਲਿਊ ਅੱਚ ਓ ਤੋਂ ਡਾ. ਪਰਿਤੋਸ਼ ਧਵਨ, ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ , ਫਾਰਮੇਸੀ ਅਫਸਰ ਰਾਜ ਕੁਮਾਰ, ਟੀਬੀ ਕਲੀਨਿਕ ਸੁਪਰਵਾਈਜ਼ਰ ਰਾਜਦੀਪ ਸਿੰਘ , ਕੰਚਨ ਬਾਲਾ ਰੀਡਰ, ਟੀ.ਬੀ. ਵਿੰਗ ਤੋਂ ਮਲਕੀਤ ਸਿੰਘ, ਰਿੰਕੂ ਕੰਬੋਜ, ਭੁਪਿੰਦਰ ਸੋਨੀ ਹਾਜ਼ਰ ਸਨ।
ਇਸ ਮੌਕੇ ਹਾਜ਼ਰੀਨ ਵੱਖ-ਵੱਖ ਐਨ.ਜੀ.ਓ. ਅਤੇ ਵਪਾਰੀ ਵਰਗ ਦੇ ਨੁਮਾਇੰਦਿਆਂ ਨੂੰ ਟੀਬੀ ਦੀ ਬਿਮਾਰੀ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਟੇਟ ਪ੍ਰੋਗਰਾਮ ਅਫਸਰ ਡਾ. ਜਸਕੀਰਤ ਸਿੰਘ ਅਤੇ ਜਿਲ੍ਹਾ ਟੀ.ਬੀ. ਅਫਸਰ ਡਾ. ਸਤਿੰਦਰ ਕੌਰ ਨੇ ਦੱਸਿਆ ਕਿ ਤਪਦਿਕ (ਟੀ.ਬੀ.) ਮੁੱਖ ਰੂਪ ਵਿੱਚ ’ਚ 2 ਤਰ੍ਹਾਂ ਦੀ ਹੁੰਦੀ ਹੈ, ਇੱਕ ਫ਼ੇਫ਼ੜਿਆਂ ਦੀ ਅਤੇ ਦੂਜੀ ਸਰੀਰ ਦੇ ਬਾਕੀ ਹਿੱਸਿਆਂ ਦੀ। ਕਰੀਬ 90 ਫ਼ੀਸਦੀ ਤੋਂ ਵਧੇਰੇ ਲੋਕਾਂ ਵਿੱਚ ਫੇਫੜਿਆਂ ਦੀ ਟੀ.ਬੀ. ਦੇਖਣ ਨੂੰ ਮਿਲਦੀ ਹੈ। ਦੋਵਾਂ ਕਿਸਮ ਦੀ ਤਪਦਿਕ (ਟੀ ਬੀ) ਵਿੱਚ ਕੁਝ ਇੱਕ ਸਮਾਨ ਲੱਛਣ ਹਨ, ਜਿਵੇਂ ਕਿ ਬੁਖਾਰ ਹੋਣਾ, ਕਾਂਬਾ ਛਿੜਨਾ, ਭੁੱਖ ਘੱਟ ਲੱਗਣੀ, ਭਾਰ ਵਿੱਚ ਕਮੀ, ਥਕਾਵਟ ਰਹਿਣੀ ਅਤੇ ਰਾਤ ਸਮੇਂ ਪਸੀਨਾ ਆਉਣਾ ਆਦਿ। ਫੇਫੜਿਆਂ ਦੀ ਟੀ.ਬੀ. ਵਿੱਚ ਦੋ ਹਫ਼ਤਿਆਂ ਤੋਂ ਵੱਧ ਦੀ ਲਗਾਤਾਰ ਖੰਘ ਜਿਹੜੀ ਕਈ ਵਾਰ ਬਲਗਮ ਅਤੇ ਲਹੂ ਲਿਆਉਂਦੀ ਹੈ ਆਮ ਲੱਛਣ ਹੈ। ਛਾਤੀ ਵਿੱਚ ਦਰਦ ਰਹਿੰਦਾ ਹੈ। ਜਿਹੜੇ ਵਿਅਕਤੀਆਂ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ ਉਨ੍ਹਾਂ ਵਿੱਚ ਟੀ.ਬੀ. ਦਾ ਬੈਕਟੀਰੀਆ ਫੇਫੜਿਆਂ ਤੋਂ ਖੂਨ ਰਾਹੀਂ ਸਰੀਰ ਦੇ ਬਾਕੀ ਹਿੱਸਿਆਂ ਵਿੱਚ ਫੈਲ ਜਾਂਦਾ ਹੈ। ਟੀ. ਬੀ. ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਉਦੋਂ ਫੈਲਦਾ ਹੈ ਜਦੋਂ ਕੋਈ ਵਿਅਕਤੀ ਖੰਘ ਜਾਂ ਛਿੱਕ ਮਾਰਦਾ ਹੈ ਅਤੇ ਖੰਘਣ, ਛਿੱਕਣ ਨਾਲ ਛੱਡੀਆਂ ਗਈਆਂ ਬੂੰਦਾਂ ਨੂੰ ਸਾਹ ਰਾਹੀਂ ਕੋਈ ਤੰਦਰੁਸਤ ਵਿਅਕਤੀ ਅੰਦਰ ਲੈਂਦਾ ਹੈ। ਉਹਨਾਂ ਕਿਹਾ ਕਿ ਟੀ.ਬੀ. ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਆਪਣੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਇਆ ਜਾਵੇ ਜਿਸ ਨਾਲ ਮਨੁੱਖੀ ਸ਼ਰੀਰ ਵਿਚ ਬੈਕਟੀਰੀਆ ਹਾਵੀ ਨਾ ਹੋ ਸਕੇ। ਇਸ ਲਈ ਰੋਜ਼ਾਨਾ ਪੌਸ਼ਟਿਕ ਅਤੇ ਸਾਫ਼ ਸੁਥਰੇ ਭੋਜਨ ਦਾ ਸੇਵਨ ਕੀਤਾ ਜਾਵੇ, ਰੋਜ਼ਾਨਾ ਵਰਜ਼ਿਸ਼, ਖੁੱਲ੍ਹੀ ਹਵਾ ’ਚ ਸੈਰ ਵੀ ਬਹੁਤ ਜ਼ਰੂਰੀ ਹੈ। ਦੋ ਹਫਤਿਆਂ ਤੋਂ ਵੱਧ ਸਮੇਂ ਤੋਂ ਖਾਂਸੀ, ਭਾਰ ਘਟਾਉਣਾ, ਭੁੱਖ ਘੱਟ ਹੋਣਾ, ਬੁਖਾਰ ਅਤੇ ਰਾਤ ਪਸੀਨਾ ਆਉਣਾ, ਥਕਾਵਟ ਟੀ ਬੀ ਦੇ ਆਮ ਲੱਛਣ ਹਨ। ਜੇ ਕਿਸੇ ਨੂੰ ਇਹ ਲੱਛਣ ਹੁੰਦੇ ਹਨ, ਤਾਂ ਕਿਸੇ ਨੂੰ ਇਹ ਜਾਂਚ ਕਰਨ ਲਈ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਇਸਦੀ ਜਾਂਚ ਅਤੇ ਇਲਾਜ਼ ਸਰਕਾਰੀ ਸਿਹਤ ਕੇਂਦਰਾਂ ‘ਤੇ ਮੁਫ਼ਤ ਉਪਲਬਧ ਹੈ। ਇਸ ਮੌਕੇ ਰੇਡ ਕਰਾਸ,ਫਿਰੋਜ਼ਪੁਰ ਫਾਊਂਡੇਸ਼ਨ, ਰਾਧਾ ਸਵਾਮੀ ਸਤਿਸੰਗ ਡੇਰਾ, ਡੀ ਸੀ ਐਮ ਗਰੁੱਪ ਆਫ਼ ਸਕੂਲ, ਭਾਰਤ ਵਿਕਾਸ ਪ੍ਰੀਸ਼ਦ ਅਤੇ ਰਕਸ਼ਾ ਫਾਊਂਡੇਸ਼ਨ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ ।
Categories

Recent Posts


- October 15, 2025